CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ,ਗਰੀਬ ਕਲਿਆਣ ਅੰਨ ਯੌਜਨਾ ਦਾ ਲਾਭ CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ,ਗਰੀਬ ਕਲਿਆਣ ਅੰਨ ਯੌਜਨਾ ਦਾ ਲਾਭ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ,ਗਰੀਬ ਕਲਿਆਣ ਅੰਨ ਯੌਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

CM PUNJAB ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਤਰ,ਗਰੀਬ ਕਲਿਆਣ ਅੰਨ ਯੌਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

89

AZAD SOCH :-

CHANDIGARH :- CM PUNJAB ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਾਧਾ ਯਕੀਨੀ ਬਣਾਏਗਾ ਕਿ ਗਰੀਬ ਅਤੇ ਲੋੜਵੰਦ ਭੁੱਖੇ ਪੇਟ ਨਾ ਸੌਣ ਅਤੇ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨ ਦੇ ਯੋਗ ਵੀ ਬਣਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਸ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਪਹਿਲੇ ਐਲਾਨ ਨਾਲ ਕੋਵਿਡ ਦੇ ਔਖੇ ਸਮਿਆਂ ਦੌਰਾਨ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਨੂੰ ਹੋਏ ਵੱਡੇ ਲਾਭ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨਾਲ ਨਾ ਸਿਰਫ ਮੁਲਕ ਦੇ ਅਰਥਚਾਰੇ ਦੀ ਰਫ਼ਤਾਰ ਮੱਠੀ ਪਈ ਸਗੋਂ ਲੋਕਾਂ ਦੀ ਆਮਦਨ ਅਤੇ ਬੱਚਤ ਵਿੱਚ ਵੀ ਵੱਡੀ ਕਮੀ ਆਈ ਹੈ।

नेपाल ने विवादित नक्शे को किया पास,कालापानी लिपुलेख,और लिम्पियाधुरा किये शामिल

ਇਸ ਲਾਭ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲੌਕਡਾਊਨ ਨੂੰ ਲਗਪਗ ਤਿੰਨ ਮਹੀਨੇ ਹੋ ਚੱਲੇ ਹਨ ਅਤੇ ਪੰਜਾਬ ਵਿੱਚ ਉਦਯੋਗਿਕ ਗਤੀਵਿਧੀਆਂ ਬਹਾਲ ਹੋ ਜਾਣ ਤੋਂ ਬਾਅਦ ਵੀ ਲੋਕਾਂ ਖਾਸ ਕਰਕੇ ਗਰੀਬਾਂ ਦੀ ਆਰਥਿਕ ਸਥਿਤੀ ਵਿੱਚ ਬਹੁਤਾ ਸੁਧਾਰ ਨਹੀਂ ਹੋਇਆ।

ਉਨ੍ਹਾਂ ਦੱਸਿਆ ਸੂਬੇ ਵਿੱਚ 2.60 ਲੱਖ ਉਦਯੋਗਿਕ ਯੂਨਿਟਾਂ ਵਿੱਚੋਂ 2.32 ਲੱਖ ਤੋਂ ਵੱਧ ਯੂਨਿਟ ਚਾਲੂ ਹੋ ਗਏ ਹਨ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਤਨਖਾਹਾਂ ਦਾ ਘਾਟਾ ਪੈ ਜਾਣ ਕਰਕੇ ਲੋਕਾਂ ਖਾਸ ਕਰਕੇ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਦੀ ਖਰੀਦ ਸ਼ਕਤੀ ਨੂੰ ਬੁਰੀ ਤਰ੍ਹਾਂ ਖੋਰਾ ਲੱਗਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਦੇਣ ਨਾਲ ਕੋਵਿਡੑ19 ਦੇ ਕੇਸਾਂ ਵਿੱਚ ਵਾਧਾ ਹੋਣ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਅੱਗੇ ਲੌਕਡਾਊਨ ਅਤੇ ਬੰਦਿਸ਼ਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਵਿੱਚ ਛੇ ਮਹੀਨੇ ਦਾ ਵਾਧਾ ਕਰਨ ਨਾਲ ਇਸ ਔਖੀ ਘੜੀ ਵਿੱਚ ਐਨ।ਐਫ।ਐਸ।ਏ। ਦੇ ਲੋੜਵੰਦ ਲਾਭਪਾਤਰੀਆਂ ਨੂੰ ਬਹੁਤ ਮਦਦ ਮਿਲੇਗੀ।

Bollywood अभिनेता सुशांत सिंह राजपूत ने की खुदकुशी,फिल्मी जगत शोक की लहर

ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬੰਬੀਹਾ ਬੋਲੇ’ ਹੋਇਆ ਰਿਲੀਜ਼

अमित शाह और अरविंद केजरीवाल के साथ हुई बैठक,कहा साथ मिलकर लड़ेंगे कोरोना के खिलाफ जंग

AZAD SOCH :- E-PAPE

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ :-




Leave a Reply

Your email address will not be published. Required fields are marked *