ਕਿਸਾਨਾਂ ਦੀ ਹਰ ਭਲਾਈ ਲਈ ਕੁਰਬਾਨੀ ਲਈ ਤਿਆਰ ਹਾਂ,ਸੁਖਬੀਰ ਸਿੰਘ ਬਾਦਲ ਕਿਸਾਨਾਂ ਦੀ ਹਰ ਭਲਾਈ ਲਈ ਕੁਰਬਾਨੀ ਲਈ ਤਿਆਰ ਹਾਂ,ਸੁਖਬੀਰ ਸਿੰਘ ਬਾਦਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨਾਂ ਦੀ ਹਰ ਭਲਾਈ ਲਈ ਕੁਰਬਾਨੀ ਲਈ ਤਿਆਰ ਹਾਂ,ਸੁਖਬੀਰ ਸਿੰਘ ਬਾਦਲ

ਕਿਸਾਨਾਂ ਦੀ ਹਰ ਭਲਾਈ ਲਈ ਕੁਰਬਾਨੀ ਲਈ ਤਿਆਰ ਹਾਂ,ਸੁਖਬੀਰ ਸਿੰਘ ਬਾਦਲ

100

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਸਮਾਜ ਦੇ ਅਣਗੌਲੇ ਵਰਗ ਦੀ ਭਲਾਈ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹੈ ਅਤੇ ਸੰਘਵਾਦ ਦੇ ਮੂਲ ਸਿਧਾਂਤਾਂ ਦੀ ਰਾਖੀ ਲਈ ਦਲ ਯਤਨ ਜਾਰੀ ਰੱਖੇਗਾ ।

ਉਨ੍ਹਾਂ ਕਿਹਾ ਕਿ ਪਾਰਟੀ ਲਈ ਮੰਤਰੀ ਦਾ ਕੋਈ ਅਹੁਦਾ, ਸਰਕਾਰ ਜਾਂ ਗਠਜੋੜ ਅੰਨਦਾਤਾ ਦੀ ਭਲਾਈ ਤੋਂ ਪਰ੍ਹੇ ਦੀਆਂ ਗੱਲਾਂ ਹਨ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਇਸ ਮਾਮਲੇ ਤੇ ਆਪਣੇ ਭਾਸ਼ਣ ਦੌਰਾਨ ਕਾਂਗਸ ਪਾਰਟੀ ਵੱਲੋਂ ਖੇਤੀਬਾੜੀ ਬਾਰੇ ਕੇਂਦਰੀ ਆਰਡੀਨੈਂਸਾਂ ਦਾ ਸਿਆਸੀਕਰਨ ਦੇ ਯਤਨ ਠੁੱਸ ਕਰ ਦਿੱਤੇ,ਨੇ ਸਪਸ਼ਟ ਕਿਹਾ ਕਿ,

ਸ਼੍ਰੋਮਣੀ ਅਕਾਲੀ ਦਲ ਲਈ ਮੰਤਰੀ ਦਾ ਕੋਈ ਅਹੁਦਾ, ਸਰਕਾਰ ਜਾਂ ਗਠਜੋੜ ਅੰਨਦਾਤਾ ਦੀ ਭਲਾਈ ਤੋਂ ਪਰੇ ਦੀਆਂ ਗੱਲਾਂ ਹਨਸ੍ਰੀ ਬਾਦਲ ਨੇ ਕਿਹਾ ਕਿ ਖੇਤੀ ਉਤਪਾਦਾਂ ਦੀ ਖਰੀਦ ਸਬੰਧੀ ਨਵੇਂ ਆਰਡੀਨੈਂਸ ਬਾਰੇ ਸੰਵਿਧਾਨਕ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਜੇਕਰ ਲੋੜ ਪਈ ਤਾਂ ਮਾਮਲਾ ਕੇਂਦਰ ਕੋਲ ਚੁੱਕਾਂਗੇ।

ਬਿਹਾਰ ਦੇ ਪੁਲਿਸ ਨੂੰ ਨਹੀਂ ਮਿਲ ਰਹੇ ਨਵਜੋਤ ਸਿੰਘ ਸਿੰਧੂ,ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ

ਅਕਾਲੀ ਦਲ ਨੇ ਦਾਅਵਾ ਕੀਤਾ ਕਿ ਘੱਟੋ-ਘੱਟ ਸਮਰਥਨ ਮੁੱਲ ਬਦਲਿਆ ਨਹੀਂ ਜਾ ਸਕਦਾ ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਵੀ ਇਹੀ ਭਰੋਸਾ ਦਿਵਾਇਆ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਬਾਰੇ ਜਾਰੀ ਪ੍ਰੈੱਸ ਬਿਆਨ ਝੂਠਾ ਅਤੇ ਗੁੰਮਰਾਹਕੁਨ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੋਵੇਂ ਇੱਕੋ ਪੰਨੇ ’ਤੇ ਹਨ,ਉਨ੍ਹਾਂ ਕਿਹਾ ਕਿ ਇਨ੍ਹਾਂ ਐਕਟਾਂ ਦਾ ਘੱਟੋ-ਘੱਟ ਖਰੀਦ ਮੁੱਲ ਅਤੇ ਫ਼ਸਲ ਖਰੀਦ ਨਾਲ ਕੁਝ ਲੈਣਾ ਦੇਣਾ ਨਹੀਂ ਹੈ।

ਪੰਜਾਬ ਸਰਕਾਰ ਨੇ ਤਾਂ ਪਹਿਲਾਂ ਹੀ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਅਗਸਤ 2017 ਵਿਚ ਸੋਧ ਕਰ ਦਿੱਤੀ ਤੇ ਮੌਜੂਦਾ ਆਰਡੀਨੈਂਸ ਦੀਆਂ ਕਈ ਮੱਦਾਂ ਲਾਗੂ ਕਰ ਦਿੱਤੀਆਂ ਸਨ ਜਿਹਨਾਂ ਵਿਚ ਵੱਖਰੀਆਂ ਪ੍ਰਾਈਵੇਟ ਮੰਡੀਆਂ ਸਥਾਪਿਤ ਕਰਨਾ, ਸਿੱਧਾ ਮੰਡੀਕਰਨ ਅਤੇ ਵਪਾਰ ਸ਼ਾਮਲ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਅਰਥ ਸ਼ਾਸਤਰੀਆਂ ਨੇ ਵੀ ਕਿਹਾ ਹੈ ਕਿ ਮੁਕਾਬਲੇਬਾਜ਼ੀ ਦਾ ਕਿਸਾਨਾਂ ਨੂੰ ਲਾਭ ਹੋਵੇਗਾ ਤੇ ਉਹਨਾਂ ਕਿਹਾ ਕਿ ਆਰਡੀਨੈਂਸ ਚਿਰ ਕਾਲੀ ਆਧਾਰ ਤੇ ਨੁਕਸਾਨਦੇਹ ਸਾਬਤ ਹੋਵੇਗਾ, ਇਹ ਦਲੀਲ ਨਿਰਾਧਾਰ ਹੈ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਟਰੈਕਟਰ ਫਾਰਮਿੰਗ ਤੇ ਆਰਡੀਨੈਂਸ ਕੰਪਨੀਆਂ ਨੂੰ ਕਿਸਾਨਾਂ ਨਾਲ ਹੋਏ ਸਮਝੌਤੇ ਅਨੁਸਾਰ ਜਿਣਸ ਖਰੀਦਣ ਲਈ ਮਜਬੂਰ ਕਰੇਗਾ।

ਇਹ ਵੀਂ ਪੜ੍ਹੋ਼ :-

ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 4,627 ਹੋਈ ਸਭ ਤੋਂ ਜਿਆਦਾ ਕੋਵਿਡ-19 ਦੇ ਮਰੀਜ ਅ੍ਰੰਮਿਤਸਰ ਜ਼ਿਲ੍ਹੇ ਵਿੱਚ

ਅਮਰੀਕਾ ਦੇ ਇੱਕ ਸਿੱਖ ਰੈਸਟੋਂਰੈਟ ਵਿੱਚ ਕੀਤੀ ਭੰਨ-ਤੋੜ,ਲਿਖੇ ਨਫ਼ਰਤ ਦੇ ਨਾਅਰੇ,ਪੁਲਿਸ ਨੇ ਜਾਂਚ ਸ਼ੁਰੂ ਕੀਤੀ

ਪੰਜਾਬ ਤੇ ਹਰਿਆਣਾ ਆਉਣ ਵਾਲੇ 48 ਘੰਟਿਆਂ ਦੌਰਾਨ ਦਸਤਕ ਦੇ ਸਕਦਾ ਹੈ, ਮੌਨਸੂਨ

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *