ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ

ਮੁੱਖ ਮੰਤਰੀ ਪੰਜਾਬ ਨੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲਿਆਂ ਆਂੜੇ ਹੱਥੀ

102

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਕੋਵਿਡ ਦੇ ਸੰਕਟ ਦਰਮਿਆਨ ਆਪਣੇ ਸੌੜੇ ਸਿਆਸੀ ਮੁਫ਼ਾਦ ਅੱਗੇ ਵਧਾਉਣ ਲਈ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ‘ਤੇ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ,ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਢਕਵੰਜ ਅਤੇ ਖੇਖਣਾਂ ਵਿੱਚ ਨਹੀਂ ਆਉਣਗੇ,ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਲੀਡਰਾਂ ਦੇ ਮੱਗਰਮੱਛ ਦੇ ਹੰਝੂ ਕੇਰਨ ਦੇ ਢਕਵੰਜ ਅਤੇ ਸਿਆਸੀ ਖੇਖਣਬਾਜ਼ੀਆਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਕਿ ਕਿਵੇਂ ਅਕਾਲੀਆਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਦੀ ਬਜਾਏ ਇਕ ਦਹਾਕਾ ਬੇਰਹਿਮੀ ਨਾਲ ਪੰਜਾਬ ਨੂੰ ਲੁੱਟਿਆ।

ਪਾਕਿਸਤਾਨ ਵਿੱਚ ਹੋਏ ਸ਼ੇਖੁਪੁਰਾ ‘ਚ ਟ੍ਰੇਨ ਤੇ ਬਸ ਦੀ ਟੱਕਰ 19 ਸਿੱਖ ਸ਼ਰਧਾਲੂਆਂ ਦੀ ਮੌਤ

ਦੱਸਣਯੋਗ ਹੈ ਕਿ ਬਾਦਲ ਜੋੜੇ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਭੇਜੇ ਰਾਸ਼ਨ ਵਿੱਚ ਘਪਲਾ ਹੋਣ ਦੀ ਗੱਲ ਆਖੀ ਹੈ ਅਤੇ ਇਸ ਦੀ ਪੜਤਾਲ ਮੰਗੀ ਹੈ,ਕੈਪਟਨ ਨੇ ਸੁਖਬੀਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਵਿਧਾਇਕ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਿਆ ਹੁੰਦਾ ਹੈ ਅਤੇ ਉਹ ਭਲੀ ਭਾਂਤ ਜਾਣਦਾ ਹੈ ਕਿ ਫ਼ੌਰੀ ਮਦਦ ਸਭ ਤੋਂ ਪਹਿਲਾਂ ਲੋੜ ਕਿਸ ਨੂੰ ਦੇਣੀ ਹੈ ਅਤੇ ਇਹੀ ਯਕੀਨੀ ਬਣਾਉਣ ਲਈ ਵਿਧਾਇਕਾਂ ਨੇ ਰਾਸ਼ਨ ਵੰਡ ’ਚ ਸਹਿਯੋਗ ਕੀਤਾ ਹੈ।

ਸੂਬਾ ਸਰਕਾਰ ਵੱਲੋਂ ਪ੍ਰਾਪਤ ਕੀਤੇ ਅਨਾਜ ਨੂੰ ਲੋਕਾਂ ਵਿੱਚ ਨਾ ਵੰਡਣ ਬਾਰੇ ਲਾਏ ਦੋਸ਼ਾਂ ਲਈ ਸੁਖਬੀਰ ਬਾਦਲ ਦਾ ਮੌਜੂ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਤਾਂ ਪੇਸ਼ ਕੀਤੇ ਤੱਥ ਵੀ ਪੂਰੀ ਤਰ੍ਹਾਂ ਗਲਤ ਹਨ ਜੋ ਇਹ ਦਰਸਾਉਂਦੇ ਹਨ ਉਹ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ,ਪੰਜਾਬ ਸਰਕਾਰ ਵੱਲੋਂ ਜੂਨ ਤੱਕ ਪ੍ਰਾਪਤ ਕੀਤੇ ਅਨਾਜ ਪਦਾਰਥਾਂ ਦੀ ਮਿਕਦਾਰ ਸੁਖਬੀਰ ਵੱਲੋਂ ਦਿੱਤੇ ਅੰਕੜਿਆਂ ਨਾਲੋਂ ਵੱਧ ਸੀ ਅਤੇ ਇਨ੍ਹਾਂ ਵਿੱਚੋਂ 90 ਫ਼ੀਸਦੀ ਤੋਂ ਵਧੇਰੇ ਹਿੱਸਾ ਵੰਡਿਆ ਜਾ ਚੁੱਕਿਆ ਹੈ।

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਸੂਬੇ ਨੂੰ 212164 ਮੀਟਰਕ ਟਨ ਕਣਕ ਅਲਾਟ ਕੀਤੀ ਗਈ, ਜਿਸ ਵਿੱਚੋਂ 199091 ਮੀਟਰਕ ਟਨ ਕਣਕ ਵੰਡੀ ਜਾ ਚੁੱਕੀ ਹੈ ਜਦੋਂਕਿ 10800 ਮੀਟਰਕ ਟਨ ਅਲਾਟ ਦਾਲ ਵਿਚੋਂ 10305 ਮੀਟਰਕ ਟਨ ਦੀ ਵੰਡ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੀ ਆਤਮ-ਨਿਰਭਰ ਭਾਰਤ ਸਕੀਮ ਤਹਿਤ ਕਣਕ (ਪ੍ਰਤੀ ਵਿਅਕਤੀ) ਅਤੇ ਦਾਲ (ਪ੍ਰਤੀ ਪਰਿਵਾਰ) 14.14 ਲੱਖ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਅਤੇ ਸੂਬੇ ਵੱਲੋਂ ਕਣਕ ਦਾ ਆਟਾ ਤਿਆਰ ਕਰਕੇ, ਇਸ ਨਾਲ ਦਾਲ ਸ਼ਾਮਲ ਕਰਕੇ ਇਸ ਨੂੰ ਪ੍ਰਤੀ ਵਿਅਕਤੀ ਇਕ ਕਿੱਲੋ ਬਣਾਇਆ ਗਿਆ ਅਤੇ ਸੂਬੇ ਵੱਲੋਂ ਆਪਣੀ ਪੱਧਰ ’ਤੇ ਇੱਕ ਕਿੱਲੋ ਖੰਡ ਇਸ ਵਿੱਚ ਪਾਈ ਗਈ।

ਸੂਬਾ ਸਰਕਾਰ ਨੇ ਆਪਣੇ ਫੰਡਾਂ ਵਿੱਚੋਂ ਪ੍ਰਵਾਸੀ ਕਿਰਤੀਆਂ ਨੂੰ 17 ਲੱਖ ਖੁਰਾਕੀ ਪੈਕਟ ਵੰਡਣ ਲਈ 69 ਕਰੋੜ ਰੁਪਏ ਖਰਚੇ ਜਿਨ੍ਹਾਂ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਦੇ ਪੈਕੇਟ ਸ਼ਾਮਲ ਸਨ,ਇਸ ਦੇ ਨਾਲ ਹੀ ਮੁੱਖ ਮੰਤਰੀ ਕਿਹਾ ਕਿ ਖੇਤੀ ਖੇਤਰ ਸਬੰਧੀ ਆਰਡੀਨੈਂਸਾਂ ਦੇ ਮੁੱਦੇ ‘ਤੇ ਪਿੱਛੇ ਹਟਣ ਅਤੇ ਇਸ ਤੋਂ ਪਹਿਲਾਂ ਸੀ.ਏ.ਏ ਦੇ ਮੁੱਦੇ ‘ਤੇ ਅਕਾਲੀਆਂ ਵੱਲੋਂ ਅਪਣਾਏ ਆਪਾ ਵਿਰੋਧੀ ਸਟੈਂਡ ਵੱਲ ਵੀ ਇਸ਼ਾਰਾ ਕੀਤਾ,ਵੈਟ ਦੇ ਮਸਲੇ ’ਤੇ ਹਰਸਿਮਰਤ ਬਾਦਲ ਦੀ ਆਲੋਚਨਾ ਕਰਦਿਆਂ ਤੇਲ ਕੀਮਤਾਂ ਦੇ ਵਧਣ ਨਾਲ ਆਮ ਆਦਮੀ ਦੇ ਪ੍ਰਭਾਵਿਤ ਹੋਣ ਬਾਰੇ ਏਨੀ ਚਿੰਤਾਤੁਰ ਹੈ ਤੇ ਕਾਬੂ ਪਾਉਣ ਲਈ ਕੇਂਦਰ ’ਤੇ ਦਬਾਅ ਕਿਉਂ ਨਹੀਂ ਪਾਇਆ ।

ਇਹ ਵੀ ਪੜ੍ਹੋ: –

कोरोना टीका 15 अगस्त को लांच किया सकता है ICMR का ऐलान

यूपी में पुलिस टीम पर हमला,मुख्य मंत्री योगी सख़्त कार्यवाही के हुक्म दिए

पीएम मोदी अचानक पहुँचे लेह,उनके साथ CDS जनरल बिपिन रावत भी साथ,सेना के जवानों के साथ मुलाकात की

AZAD SOCH :- E-PAPER

AZAD SOCH :- TV

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *