ਬੇਅਦਬੀ ਕਾਂਡ:- ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ ਬੇਅਦਬੀ ਕਾਂਡ:- ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ
BREAKING NEWS
Search

Date

Your browser is not supported for the Live Clock Timer, please visit the Support Center for support.
ਬੇਅਦਬੀ ਕਾਂਡ- ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ

ਬੇਅਦਬੀ ਕਾਂਡ:- ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀ ਨਾਮਜ਼ਦ

78

AZAD SOCH :-

PATIALA :- ਜੂਨ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ’ਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜਿਸ਼ਕਾਰ ਵਜੋਂ ਦੋਸ਼ੀ ਨਾਮਜ਼ਦ ਕੀਤਾ ਹੈ।

ਡੀ.ਆਈ.ਜੀ. ਅਨੁਸਾਰ ਉਕਤ 3 ਕਮੇਟੀ ਮੈਂਬਰਾਂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ,ਵਿਸ਼ੇਸ਼ ਜਾਂਚ ਟੀਮ ਨੇ ਚਾਰ ਦਿਨ ਪਹਿਲਾਂ ਪੰਜ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ ਪੁੱਛਗਿੱਛ ਪੜਤਾਲ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਾਜਿਸ਼ ਸਾਹਮਣੇ ਆਈ ਹੈ ਜਾਂਚ ਟੀਮ ਨੇ ਮੁੱਢਲੀ ਪੜਤਾਲ ਮੁਕੰਮਲ ਹੋਣ ਮਗਰੋਂ ਅਦਾਲਤ ਸਾਹਮਣੇ ਚਲਾਨ ਵੀ ਪੇਸ਼ ਕਰ ਦਿੱਤਾ ।

ਜਿਸ ’ਚ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਨਾਂਅ ਵੀ ਸ਼ਾਮਲ ਹਨ,ਉਧਰ,ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਮਾਮਲੇ ‘ਚ ਹੋਈ ਐਫ.ਆਈ.ਆਰ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਵੀ ਸ਼ਾਮਲ ਹੋਣ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ।

कुवैत में आठ लाख भारतियों की नौकरी को ख़तरा, पास होगा यह बिल

ਜਥੇਦਾਰ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਸਖਤੀ ਨਾਲ ਪੁੱਛ ਗਿੱਛ ਕਰਕੇ ਪੜਤਾਲ ਕੀਤੀ ਜਾਣੀ ਚਾਹੀਦੀ ਹੈ,ਸਿੰਘ ਸਾਹਿਬ ਨੇ ਕਿਹਾ ਬੇਅਦਬੀ ਮਾਮਲੇ ਵਿਚ ਸਿਆਸਤ ਨਹੀਂ ਹੋਣੀ ਚਾਹੀਦੀ,ਸਰਕਾਰਾਂ ਨੂੰ ਮਾਮਲੇ ਵਿੱਚ ਨਿਰਪੱਖ ਤੇਜੀ ਨਾਲ ਜਾਂਚ ਕਰਨੀ ਚਾਹੀਦੀ ਹੈ,ਉਨ੍ਹਾਂ ਕਿਹਾ ਕਿ ਜਦੋਂ ਸਿੱਟੋ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ।

ਤਾਂ ਵਾਰੰਟ ਹਾਸਲ ਕਰ ਕੇ ਉਸ ਨੂੰ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰੇ ਤਾਂਕਿ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕੇ,ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਜੇਕਰ ਡੇਰਾ ਸੱਚਾ ਸੌਦਾ ਦੇ ਕੌਮੀ ਕਮੇਟੀ ਮੈਂਬਰ ਗ੍ਰਿਫ਼ਤਾਰ ਹੋ ਜਾਂਦੇ ਹਨ ਤਾਂ ਹੋਰ ਮੁਲਜ਼ਮਾਂ ਦੀ ਸ਼ਨਾਖਤ ਵੀ ਹੋ ਸਕਦੀ ਹੈ,ਪੜਤਾਲ ਦੌਰਾਨ ਉਨ੍ਹਾਂ ਨੂੰ ਅਹਿਮ ਸਬੂਤ, ਗਵਾਹ ਅਤੇ ਦਸਤਾਵੇਜ਼ ਮਿਲੇ ਹਨ,ਜੋ ਉਨ੍ਹਾਂ ਨੇ ਚਲਾਨ ਦੇ ਨਾਲ ਡਿਊਟੀ ਜੱਜ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ।

ਇਹ ਵੀ ਪੜ੍ਹੋ :-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

32 ਮੁਲਕਾਂ ਦੇ 239 ਵਿਗਿਆਨੀਆਂ ਨੇ ਲਿਖੀ W.H.O ਨੂੰ ਚਿੱਠੀ ਹਵਾ ਰਾਹੀਂ ਕੋਰੋਨਾ ਫੈਲ ਦਾ ਦਾਅਵਾ ਕੀਤਾ

ਪੰਜਾਬ ਦਾਖਲ ਹੋਣ ਲਈ ਕਰਨੀ ਪਵੇਗੀਂ ਇਨ੍ਹਾਂ ਨਿਯਮਾਂ ਦੀ ਪਾਲਣਾ,ਨਵੇਂ ਦਿਸ਼ਾ-ਨਿਰਦੇਸ਼ ਲਾਗੂ

ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ, ਖੂਨੀ ਝੜਪ,ਕਈ ਜ਼ਖਮੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *