ਅੱਤਵਾਦੀਆਂ ਨਾਲ ਮੁਕਾਬਲੇ ਵਿਚ ਪੰਜਾਬ ਦਾ ਜਵਾਨ ਸ਼ਹੀਦ ਮੁੱਖ ਮੰਤਰੀ ਨੇ 50 ਲੱਖ ਮੁਆਵਜ਼ੇ ਦਾ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਪੰਜਾਬ ਦਾ ਜਵਾਨ ਸ਼ਹੀਦ ਮੁੱਖ ਮੰਤਰੀ ਨੇ 50 ਲੱਖ ਮੁਆਵਜ਼ੇ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅੱਤਵਾਦੀਆਂ ਨਾਲ ਮੁਕਾਬਲੇ ਵਿਚ ਪੰਜਾਬ ਦਾ ਜਵਾਨ ਸ਼ਹੀਦ ਮੁੱਖ ਮੰਤਰੀ ਨੇ 50 ਲੱਖ ਮੁਆਵਜ਼ੇ ਦਾ ਕੀਤਾ ਐਲਾਨ

ਅੱਤਵਾਦੀਆਂ ਨਾਲ ਮੁਕਾਬਲੇ ਵਿਚ ਪੰਜਾਬ ਦਾ ਜਵਾਨ ਸ਼ਹੀਦ ਮੁੱਖ ਮੰਤਰੀ ਨੇ 50 ਲੱਖ ਮੁਆਵਜ਼ੇ ਦਾ ਕੀਤਾ ਐਲਾਨ

109

AZAD SOCH :-

PATIALA :- ਭਾਰਤੀ ਫ਼ੌਜ ਦੀ ’24 ਪੰਜਾਬ ਰੈਜੀਮੈਂਟੋ ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ,ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ ਹੈ,ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦੇ ਹੋਏ ਅਤੇ ਬਹਾਦਰੀ ਨਾਲ ਲੜਦੇ ਹੋਏ 29 ਸਾਲਾ ਪਟਿਆਲਾ ਦੇ ਨੌਜਵਾਨ ਦੇ ਸ਼ਹੀਦ ਹੋਣ ਤੇ ਮੁੱਖ ਮੰਤਰੀ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾ ਕੀਤੀ ਹੈ।

ਪਟਿਆਲਾ ਜ਼ਿਲੇ ਦੀ ਤਹਿਸੀਲ ਸਮਾਣਾ ਦੇ ਪਿੰਡ ਦੋਦੜਾ ਦਾ ਰਹਿਣ ਵਾਲਾ ਨਾਇਕ ਰਾਜਵਿੰਦਰ ਸਿੰਘ ਆਪਣੇ ਪਿਛੇ ਮਾਤਾ-ਪਿਤਾ, ਪਤਨੀ ਗੁਰਪ੍ਰੀਤ ਕੌਰ ਅਤੇ ਭਰਾ ਬਲਵੰਤ ਸਿੰਘ ਨੂੰ ਛੱਡ ਗਿਆ ਹੈ,ਸ਼ਹੀਦ ਨੇ 24 ਮਾਰਚ, 2011 ਨੂੰ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ।ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਉਹ 24 ਪੰਜਾਬ ਵਿੱਚ ਸ਼ਾਮਲ ਹੋ ਗਿਆ ਸੀ ।

ਉਸਨੇ ਘਾਤਕ ਪਲਾਟੂਨ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਮਿਸਾਲੀ ਬੁੱਧੀ ਅਤੇ ਬਹਾਦਰੀ ਦਿਖਾਈ,ਉਸ ਨੇ ਆਪਣੀ ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਜ਼ ਆਪ੍ਰੇਸ਼ਨ ਵਿੱਚ ਪੋਸਟਿੰਗ ਕਰਵਾ ਲਈ ਜਿੱਥੇ ਉਸ ਨੇ ਜੰਮੂ ਕਸ਼ਮੀਰ ਵਿੱਚ ਆਪਣਾ ਫਰਜ਼ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ,ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਜਵਾਨ ਸ਼ਹੀਦ ਹੋ ਗਿਆ।

ਸ਼੍ਰੋਮਣੀ ਅਕਾਲੀ ਦਲ ਨੇ ਢੀਂਡਸਾ ਨੂੰ ਬਣਾਇਆ ਨਵਾਂ ਪ੍ਰਧਾਨ,ਪੰਜਾਬ ਦੀ ਸਿਆਸਤ ਵੱਡਾ ਧਮਾਕਾ

ਸੁਰੱਖਿਆ ਬਲਾਂ ਦੇ ਦੋ ਜਵਾਨ ਫੱਟੜ ਹੋ ਗਏ। ਇਨ੍ਹਾਂ ਵਿੱਚ ਫੌਜੀ ਤੇ ਇਕ ਪੁਲੀਸ ਦਾ ਸਿਪਾਹੀ ਹੈ। ਅਤਿਵਾਦੀਆਂ ਦੀ ਸੂਹ ਮਿਲਣ ਬਾਅਦ ਸੁਰੱਖਿਆ ਬਲਾਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀਅੱਤਵਾਦੀਆਂ ਨਾਲ ਸਵੇਰ 5:45 ਮੁਕਾਬਲਾ ਸ਼ੁਰੂ ਹੋਇਆ, ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੇ ਸਾਬਕਾ ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ,ਨਾਈਕ ਰਾਜਵਿੰਦਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ :-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ

ਬਾਬਾ ਬਕਾਲਾ ‘ਚ ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ‘ਤੇ ਚੱਲੀਆਂ ਗੋਲ਼ੀਆਂ, ਖੂਨੀ ਝੜਪ,ਕਈ ਜ਼ਖਮੀ

भारत के बाद अब अमरीका करेगा Tik Tok को बैन,

32 ਮੁਲਕਾਂ ਦੇ 239 ਵਿਗਿਆਨੀਆਂ ਨੇ ਲਿਖੀ W.H.O ਨੂੰ ਚਿੱਠੀ ਹਵਾ ਰਾਹੀਂ ਕੋਰੋਨਾ ਫੈਲ ਦਾ ਦਾਅਵਾ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *