ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਪ੍ਰਧਾਨ ਸੁਧੀਰ ਸੂਰੀ (ਟਕਸਾਲੀ) ਨੂੰ ਪੰਜਾਬ ਪੁਲਿਸ ਕੀਤਾ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਪ੍ਰਧਾਨ ਸੁਧੀਰ ਸੂਰੀ (ਟਕਸਾਲੀ) ਨੂੰ ਪੰਜਾਬ ਪੁਲਿਸ ਕੀਤਾ

Live Clock Date

Your browser is not supported for the Live Clock Timer, please visit the Support Center for support.
ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਪ੍ਰਧਾਨ ਸੁਧੀਰ ਸੂਰੀ (ਟਕਸਾਲੀ) ਨੂੰ ਪੰਜਾਬ ਪੁਲਿਸ ਕੀਤਾ ਗ੍ਰਿਫਤਾਰ

ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਪ੍ਰਧਾਨ ਸੁਧੀਰ ਸੂਰੀ (ਟਕਸਾਲੀ) ਨੂੰ ਪੰਜਾਬ ਪੁਲਿਸ ਕੀਤਾ ਗ੍ਰਿਫਤਾਰ

98

AZAD SOCH :-

PATIALA : ਪੰਜਾਬ ਪੁਲਿਸ ਨੇ ਅੱਜ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸਿ਼ਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ,ਸ਼ਿਵ ਸੈਨਾ ਟਕਸਾਲੀ ਪ੍ਰਧਾਨ ਸੂਧੀਰ ਸੂਰੀ ਲਗਾਤਾਰ ਆਪਣੇ ਵਿਵਾਦਾ ਵਿੱਚ ਰਹਿੰਦਾ ਹੈ, ਉਹ ਅਕਸਰ ਭੜਕਾਉਣ ਬੈਨ੍ਹਾਂ ਕਰਕੇ ਵਿਵਾਦਾ ਵਿੱਚ ਰਹਿੰਦਾ ਹੈ।

ਸੁਧੀਰ ਸੂਰੀ ਨੇ ਐੱਨ.ਆਰ.ਆਈਜ਼ ‘ਤੇ ਬਹੁਤ ਭੱਦੀਆਂ ਟਿੱਪਣੀਆਂ ਕੀਤੀਆਂ ਅਤੇ ਉਸ ਵਿਰੁੱਧ ਵੱਖ-ਵੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ ਤੇ ਵੱਡੇ-ਵੱਡੇ ਲੀਡਰਾਂ ਵਲੋਂ ਸੁਧੀਰ ਸੂਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ,ਇਥੇ ਇਹ ਵੀ ਦੱਸਣਯੋਗ ਹੈ ਕਿ ਸੂਰੀ ਨੇ ਸਿੱਖ ਬੀਬੀਆਂ ਬਾਰੇ ਅਸ਼ਲੀਲ ਸ਼ਬਦਾਵਲੀ ਦਾ ਇਸਤੇਮਾਲ ਵੀ ਕੀਤਾ ਸੀ।

ਕਲਯੁਗੀ ਭਰਾ ਨੇ ਆਪਣੀ ਸੁੱਤੀ ਪਈ ਭੈਣ ਦੇ ਸਿਰ ਵਿੱਚ ਮਾਰੀਆਂ ਗੋਲੀਆਂ,ਪੁਲਿਸ ਵੱਲੋਂ ਮਾਮਲਾ ਦਰਜ


ਕਾਰਵਾਈ ਕਰਦੇ ਹੋਏ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਅੱਜ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ,ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਮੁਹਿੰਮ ਚਲਾਈ ਗਈ ਸੀ।

ਇਸ ਮਗਰੋਂ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਂ ਦੀ ਵਰਤੋਂ ਕਰਕੇ ਕਿਸੇ ਹੋਰ ਵਿਅਕਤੀ ਵੱਲੋਂ ਵਾਇਸਓਵਰ ਕੀਤਾ ਗਿਆ ਹੈ,ਪੰਜਾਬ ਪੁਲਿਸ ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਉਸ ਨੂੰ ਫੜਨ ਦੀ ਮੁਹਿੰਮ ਚਲਾਈ ਗਈ ਸੀ,ਪਹਿਲਾ ਵੀਡੀਓ ਵਾਇਰਲ ਹੋਣ ‘ਤੇ ਭਾਰਤ ਅਤੇ ਵਿਦੇਸ਼ ਵਿੱਚ ਭਾਰੀ ਅਲੋਚਨਾ ਹੋਈ।

ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ ਦੋਵਾਂ ਵਿੱਚ ਭਾਰੀ ਅਲੋਚਨਾ ਹੋਣ ਤੋਂ ਬਾਅਦ ਜੰਡਿਆਲਾ ਪੁਲਿਸ, ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਵਿਰੁੱਧ ਅਪਰਾਧਿਕ ਕੇਸ ਐਫਆਈਆਰ ਨੰ :-208, ਆਈ ਪੀ ਸੀ ਦੀ ਧਾਰਾ 153 ਏ, 354 ਏ, 509 ਅਤੇ 67 ਆਈ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਦੇ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਦੇ ਆਦੇਸ਼ ਦਿੱਤੇ,ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਸਕਦਾ ਹੈ.

ਦਿਨਕਰ ਗੁਪਤਾ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ਹੀ ਸੰਭਵ ਹੋ ਸਕਿਆ ਸੀ,ਉਨ੍ਹਾਂ ਦੇ ਸਹਿਯੋਗ ਨਾਲ ਹੀ ਸੁਧੀਰ ਸੂਰੀ ਨੂੰ ਗ੍ਰਿਫਤਾਰ ਕੀਤਾ ਜਾ ਸਕਿਆ,ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਫੌਰੈਂਸਿਕ ਸਾਇੰਸ ਲੈਬਾਰਟਰੀ ਪਾਸੋਂ ਜਲਦੀ ਤੋਂ ਜਲਦੀ ਕਲਿੱਪ ਦੀ ਜਾਂਚ ਕਰਵਾਈ ਜਾਵੇ।

ਇਹ ਵੀ ਪੜ੍ਹੋ : –

अमिताभ बच्चन कोरोना के हल्के लक्षणों के साथ हालत स्थिर

अनुपम खैर के घर तक पहुंच कोरोना,उनकी माँ दुलारी,भायी राजू, भाभी,भतीजी की कोरोना पॉजिटिव रिपोर्ट आई

ਪੰਜਾਬ ਸਰਕਾਰ ਵੱਲੋਂ PSEB ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ,ਪੰਜਾਬ ਦੇ CM ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ,

ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਵੇਖਦੇ ਹੋਏ,ਹੁਣ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

हरियाणा में मास्क ज़रूरी मास्क न पहनने पर 500 रुपये जुर्माने

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *