ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ - AZAD SOCH ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ

ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ

44

AZAD SOCH :-

PATIALA :- ਪੰਜਾਬ ਸਰਕਾਰ ਵੱਲੋਂ 9।5 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ, ਜਿਸ ਅਧੀਨ ਇਨ੍ਹਾਂ ਕਿਸਾਨ ਪਰਿਵਾਰਾਂ ਨੂੰ ਹਸਪਤਾਲਾਂ ਵਿਚ 5 ਲੱਖ ਤੱਕ ਦੇ ਮੁਫਤ ਇਲਾਜ ਸਹੂਲਤ ਮਿਲੇਗੀ,ਇਸ ਦੇ ਨਾਲ ਹੀ ਹੁਣ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ ।

ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ,ਪੰਜਾਬ ਸਰਕਾਰ ਵੱਲੋਂ ਇਹ ਸਕੀਮ 20 ਅਗਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ‘ਤੇ ਸ਼ੁਰੂ ਕੀਤੀ ਗਈ ਸੀ ਸੂਬਾ ਸਰਕਾਰ ਨੇ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ।

ਜੋਕਿ 20 ਅਗਸਤ 2020 ਤੋਂ ਲਾਗੂ ਕੀਤੇ ਜਾਣਗੇ। ਲਾਭਪਾਤਰੀ 546 ਪ੍ਰਾਈਵੇਟ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿਚੋਂ 5 ਲੱਖ ਤੱਕ ਦੇ ਖਰਚੇ ਵਾਲੀਆਂ 1396 ਬੀਮਾਰੀਆਂ ਦੇ ਇਲਾਜ ਲਈ ਕਿਸੇ ਵੀ ਹਸਪਤਾਲ ਵਿਚ ਸੰਪਰਕ ਕਰ ਸਕਦਾ ਹੈ ਜਿਸ ਵਿਚ ਸਿਹਤ ਬੀਮਾ ਸਕੀਮ ਅਧੀਨ ਦਿਲ ਦੀ ਸਰਜਰੀ, ਕੈਂਸਰ ਦਾ ਇਲਾਜ, ਸੰਯੁਕਤ ਤਬਦੀਲੀ ਅਤੇ ਦੁਰਘਟਨਾ ਵਰਗੇ ਵੱਡੇ ਸਰਜੀਕਲ ਇਲਾਜ ਸ਼ਾਮਲ ਹਨ।

राजस्थान हाईकोर्ट में सचिन पायलट की याचिका पर सुनवायी टली,पटीशन में संशोधन के लिए समय लिया

ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸੀ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ਜੇੋ ਫਾਰਮਾਂ ਦੇ ਆਧਾਰ ‘ਤੇ ਯੋਗ ਪਾਇਆ ਗਿਆ ਸੀ ਸਾਲ 2020-21 ਦੌਰਾਨ 8-70 ਲੱਖ ਜੇੋ ਫਾਰਮ ਹੋਲਡਰ ਕਿਸਾਨਾਂ ਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ।

ਮੰਡੀ ਬੋਰਡ ਵੱਲੋਂ ਇਕ ਜਨਵਰੀ 2020 ਨੂੰ ਅਤੇ ਉਸ ਤੋਂ ਬਾਅਦ 8-70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ ਜੇੋ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ,ਇੱਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ ।

ਇਹ ਵੀ ਪੜ੍ਹੋ: –

ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ Positive

ਵਿਆਹਾਂ ਵਿੱਚ ਇਕੱਠ ਦੀ ਸੀਮਾ ਸਿਰਫ਼ 30,ਪੰਜਾਬ ਵਿੱਚ ਜਨਤਕ ਇਕੱਠਾਂ ‘ਤੇ ਪਾਬੰਦੀ,ਜਾਰੀ ਨਵੀਆਂ ਗਾਈਡਲਾਈਨਸ

ਤੁਲੀ ਲੈਬ ਵੱਲੋਂ ਕੋਵਿਡ-19 ਟੈਸਟ ਸਬੰਧੀ ਗਲਤ ਰਿਪੋਰਟ ਦੇਣ ਦੇ ਮੁੱਦੇ ਉਤੇ ਉਚ ਪੱਧਰੀ ਜਾਂਚ ਦਾ ਐਲਾਨ

भारत में पिछले 24 घंटों दौरान कोविड-19 के 32,695 नए मामले सामने आए,606 लोगों की मौत हुई

भारत में 5G सर्विस शुरू करेगा JIO रिलायंस इंडस्ट्रीज मुकेश अंबानी के बड़े ऐलान

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *