ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ 'ਚ ਜਾਂਚ ਸ਼ੁਰੂ,ਕਮੇਟੀ ਦਾ ਗਠਨ ਕੀਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ 'ਚ ਜਾਂਚ ਸ਼ੁਰੂ,ਕਮੇਟੀ ਦਾ ਗਠਨ ਕੀਤਾ ਗਿਆ

Live Clock Date

Your browser is not supported for the Live Clock Timer, please visit the Support Center for support.
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ 'ਚ ਜਾਂਚ ਸ਼ੁਰੂ,ਕਮੇਟੀ ਦਾ ਗਠਨ ਕੀਤਾ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ‘ਚ ਜਾਂਚ ਸ਼ੁਰੂ,ਕਮੇਟੀ ਦਾ ਗਠਨ ਕੀਤਾ ਗਿਆ

94

AZAD SOCH :-

AMRITSAR :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜ਼ੋ ਗਾਇਬ ਰਿਕਾਰਡ ‘ਚ ਗੜਬੜੀ ਦੇ ਮਾਮਲੇ ‘ਚ ਜਾਂਚ ਹੋ ਸ਼ੁਰੂ ਹੋ ਗਈ ਹੈ, ਗੁਰਦੁਆਰਾ ਰਾਮਸਰ ਸਾਹਿਬ ਸਥਿਤ ਗੁਰੂ ਗ੍ਰੰਥ ਸਾਹਿਬ ਭਵਨ ਵਿੱਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਮਾਮਲੇ ਦੀ ਜਾਂਚ ਲਈ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ 2 ਮੈਂਬਰੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ। 


ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇੱਕ ਮਹੀਨੇ ਦੇ ਅੰਦਰ ਜਾਂਚ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਜਾਵੇਗੀ,ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਇਸ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਅਕਾਲ ਤਖਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੀ ਸਾਬਕਾ ਜੱਜ ਨਵੀਤਾ ਸਿੰਘ ਨੂੰ ਇਸ ਮਾਮਲੇ ਦੀ ਜਾਂਚ ਦੀ ਜਿੰਮੇਵਾਰੀ ਦਿੱਤੀ ਸੀ ਅਤੇ ਉਨ੍ਹਾਂ ਦਾ ਇਸ ਜਾਂਚ ਵਿੱਚ ਸਾਥ ਦੇਣ ਲਈ ਤੇਲੰਗਾਨਾ ਹਾਈ ਕੋਰਟ ਦੇ ਸੀਨੀਅਰ ਵਕੀਲ ਈਸ਼ਰ ਸਿੰਘ ਦੇ ਨਾਮ ਦੀ ਚੋਣ ਕੀਤੀ ਸੀ।

PSEB RESULT :- ਪੰਜਾਬ ਬੋਰਡ ਨੇ 12ਵੀਂ ਦਾ ਰਿਜ਼ਲਟ ਐਲਾਨਿਆ

ਈਸ਼ਰ ਸਿੰਘ ਵੱਲੋਂ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਗੁਰੂ ਗ੍ਰੰਥ ਸਾਹਿਬ ਭਵਨ ਅੰਦਰੋਂ ਸੀਲ ਕੀਤੇ ਗਏ ਰਿਕਾਰਡ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ,ਅੱਜ ਜੋ ਬੈਠਕ ਹੋਈ ਉਸ ਵਿੱਚ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੇਵਾਲ ਅਤੇ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਇਸ ਵਿੱਚ ਸ਼ਾਮਲ ਸਨ ।

ਜਿਸ ਵਿੱਚ ਪਾਵਨ ਸਰੂਪ ਗੁਰੂ ਗ੍ਰੰਥ ਸਾਹਿਬ ਦੇ ਗੰਭੀਰ ਮੁੰਦੇ ਉੱਪਰ ਚਰਚਾ ਕੀਤੀ ਗਈ ਹੈ, ਇਸ ਤੋਂ ਇਲਾਵਾਂ ਅੱਜ ਮੀਡੀਆਂ ਨਾਲ ਗੱਲ ਕਰਦੇ ਹੋਏ ਆਖਿਆਂ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸਦੀ ਜਾਂਚ ਲਈ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਬੇਨਤੀ ਕੀਤੀ ਗਈ ਸੀ।

ਇਸ ਤੋਂ ਇਲਾਵਾਂ ਉਨ੍ਹਾਂ ਨੇ ਆਖਿਆਂ ਕਿ ਸਿਆਸੀ ਰੋਟੀਆਂ ਸੇਕਣ ਲਈ ਇਸ ਗੰਭੀਰ ਮੁੱਦੇ ਤੇ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ, ਇਹ ਇੱਕ ਗੰਭੀਰ ਮਸਲਾਂ ਹੈ, ਅਤੇ ਇਸ ਦੀ ਅਸਲੀ ਤਸਵੀਰ ਸਾਹਮਣੇ ਆਵੇਗੀ।

  ਇਹ ਵੀ ਪੜ੍ਹੋ: –

ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

केजरीवाल सरकार का बड़ा फैसला,दिल्ली में अब घर -घर पहुँचा जायेगा राशन



रूस के अरबपतियों ने लगवाईआं कोरोना वायरस का टीका,राष्ट्रपति पुतिन इस में शामिल


AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *