ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ

Live Clock Date

Your browser is not supported for the Live Clock Timer, please visit the Support Center for support.
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ

119

AZAD SOCH :-

PATIALA :- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆਂ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ,ਇਹ ਫੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ,ਪ੍ਰਤਾਪ ਸਿੰਘ ਬਾਜਵਾ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨਿਲ ਜਾਖੜ ਖਿਲਾਫ਼ ਕੁੱਝ ਸਮੇਂ ਤਿੱਖਿਆਂ ਟਿੱਪਣਿਆਂ ਕੀਤੀਆਂ ਜਾ ਰਹੀਆਂ ਹਨ.

ਇਸ ਦੇ ਨਾਲ ਹੁਣ ਕਾਂਗਰਸ ਵਿੱਚ ਇੱਕ ਅੰਦਰੂਨੀ ਸੰਕਟ ਦਿਖਾਈ ਦੇਣ ਲੱਗ ਗਿਆ ਹੈ, ਮੀਡੀਆਂ ਜਾਣਕਾਰੀ ਅਨੁਸਾਰ ਪਤਾ ਚੱਲਾ ਹੈ, ਕਿ ਕਾਂਗਰਸ ਦੇ ਦੋ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸੂਬੇ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ‘ਸ਼ਰਾਬ ਤਰਾਸਦੀ’ ਦੀ ਸੀਬੀਆਈ ਤੇ ਈਡੀ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਸੀ.

अभिषेक बच्चन की कोरोना वायरस की रिपोर्ट आई Negative,टवीटर पर दी जानकारी

ਇਸ ਦੇ ਨਾਲ ਹੀ ਬਾਜਵਾ ਦੇ ਸੁਰੱਖਿਆਂ ਵਿੱਚੋਂ 6 ਪੁਲਿਸ ਕਰਮਚਾਰੀ ਅਤੇ ਇੱਕ ਐਸਕੋਰਟ ਗੱਡੀ ਹਟਾ ਦਿੱਤੀ ਗਈ ਹੈ, ਪੁਲਿਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 14 ਪੁਲਿਸ ਕਰਮਚਾਰੀ ਅਤੇ ਇੱਕ ਐਸਕੋਰਟ ਗੱਡੀ ਦਿੱਤੀ ਗਈ ਸੀ ਜਿਸ ਵਿੱਚੋਂ ਹੁਣ 6 ਪੁਲਿਸ ਕਰਮਚਾਰੀ ਵਾਪਸ ਲੈ ਗਏ ਹਨ ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਬਾਜਵਾ ਨੂੰ ਜ਼ੀਰੋ ਥਰੈਟ ਹੈ.

ਬਾਜਵਾ ਵਲੋਂ ਕੀਤੇ ਦਾਅਵੇ ਦੇ ਉਲਟ ਰਾਜ ਸਭਾ ਮੈਂਬਰ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਲੀਡਰਸ਼ਿਪ ਦੇ ਕਹਿਣ ’ਤੇ ਨਹੀਂ ਮਿਲੀ ਸੀ,ਅਜਿਹੀ ਸਥਿਤੀ ਵਿੱਚ ਦੋਹਰੀ ਸੁਰੱਖਿਆ ਵਿਵਸਥਾ ਨੂੰ ਕਾਰਗਰ ਨਹੀਂ ਮੰਨਿਆ ਜਾ ਸਕਦਾ,ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਸਦ ਮੈਂਬਰ ਨੂੰ ਦਰਪੇਸ਼ ਕਿਸੇ ਕਿਸਮ ਦੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਦੀ ਲੋੜ ਨਹੀਂ ਸਮਝੀ.

ਜੋ ਕਿ ਆਮ ਤੌਰ ’ਤੇ ਕਿਸੇ ਵੀ ਵਿਅਕਤੀ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਲਾਜ਼ਮੀ ਤੌਰ ’ਤੇ ਕੀਤੀ ਜਾਣ ਵਾਲੀ ਪ੍ਰਕਿਰਿਆ ਹੁੰਦੀ ਹੈ,ਇੱਕ ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਹੀ ਗ੍ਰਹਿ ਮੰਤਰਾਲੇ ਵਲੋਂ 19 ਮਾਰਚ ਨੂੰ ਬਾਜਵਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ.

ਅਤੇ ਅੱਜ ਤੱਕ ਉਨ੍ਹਾਂ ਕੋਲ ਨਿੱਜੀ ਸੁਰੱਖਿਆ, ਘਰ ਦੀ ਸੁਰੱਖਿਆ ਅਤੇ ਐਸਕਾਰਟ ਲਈ ਸੀ.ਆਈ.ਐੱਸ.ਐੱਫ.ਦੇ 25 ਜਵਾਨਾਂ ਸਮੇਤ ਦੋ ਐਸਕਾਰਟ ਡਰਾਈਵਰ ਮੌਜੂਦ ਹਨ.ਇਸ ਤੋਂ ਇਲਾਵਾ 23 ਮਾਰਚ ਤੱਕ ਬਾਜਵਾ ਕੋਲ ਪੰਜਾਬ ਪੁਲਿਸ ਦੇ 14 ਮੁਲਾਜਮ ਤਾਇਨਾਤ ਸਨ,ਪਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚੱਲੇ ਦੇ ਉਨ੍ਹਾਂ ਵਾਪਸ ਬੁਲਾ ਲਿਆ ਸੀ.

ਇਹ ਵੀ ਪੜ੍ਹੋ: –

ਪੰਜਾਬ ਵਿੱਚ ਅੱਜ ਰਾਤ ਇਨ੍ਹਾਂ ਸ਼ਹਿਰਾਂ ਵਿੱਚ ਸਖ਼ਤੀ ਦਾ ਐਲਾਨ ਲੱਗੇਗਾ ਕਰਫਿਊ

अरविन्द केजरीवाल सरकार दिल्ली में इलैक्ट्रिकल वहीकल ख़रीदें,नई नीति का उद्देश्य प्रदूषण के स्तर को कम करना

AZAD SOCH :- E-PAPER
Leave a Reply

Your email address will not be published. Required fields are marked *