ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ PGRS ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ

80

ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਮੁੱਖ ਸਕੱਤਰ ਨੂੰ ਨਵੀਂ ਪ੍ਰਣਾਲੀ ਦੀ ਵਰਤੋਂ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ


AZAD SOCH :-

ਚੰਡੀਗੜ :- ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) PGRS ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ.

ਇਸੇ ਦੌਰਾਨ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਉਕਤ ਵਿਭਾਗਾਂ ਵੱਲੋਂ ਜ਼ਿਲਾਂ ਪੱਧਰ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਹਰੇਕ ਪੱਧਰ ‘ਤੇ ਸ਼ਿਕਾਇਤਾਂ ਦੀ ਨਿਗਰਾਨੀ ਲਈ ਡੈਸ਼ਬੋਰਡ ਤਿਆਰ ਕੀਤੇ ਗਏ ਹਨ.

ਨਾਗਰਿਕ ਆਪਣੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ, ਡੀ.ਸੀ. ਦਫਤਰਾਂ ਵਿਖੇ ਦੇ ਸਕਣਗੇ ਅਤੇ ਜਲਦ ਹੀ ਇੱਕ ਕਾਲ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ,
ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ,ਸਰਕਾਰ ਦਾ ਵਿਚਾਰ ਪ੍ਰਣਾਲੀ ਤੋਂ ਇਕੱਠੀ ਕੀਤੀ ਗਈ.

ਕੋਰੋਨਾ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

ਜਾਣਕਾਰੀ ਦੀ ਵਰਤੋਂ ਜਨਤਕ ਸੇਵਾਵਾਂ ਦੀ ਸਪੁਰਦਗੀ ਦੀ ਮਜ਼ਬੂਤੀ ਅਤੇ ਸਰਕਾਰ ਵਿੱਚ ਜਨਤਾ ਦਾ ਵਿਸ਼ਵਾਸ ਵਧਾਉਣ ਲਈ ਨੀਤੀਆਂ ਤਿਆਰ ਕਰਨ ਵਾਸਤੇ ਵੱਡੇ ਪੱਧਰ ‘ਤੇ ਜਾਣਕਾਰੀ ਦੇ ਵਿਸ਼ਲੇਸ਼ਣ ਲਈ ਕਰਨਾ ਹੈ,ਗੌਰਤਲਬ ਹੈ ਕਿ ਮੰਤਰੀ ਮੰਡਲ ਨੇ ਪਹਿਲਾਂ ਹੀ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ 2020 ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ.

ਜੋ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਨਿਰਧਾਰਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ,ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੀਜੀਆਰਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ‘ਤੇ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ’ ਤੇ ਵਿਅਕਤੀਗਤ ਤੌਰ ‘ਤੇ ਦਰਜ ਕਰਕੇ ਦਰਜ ਕੀਤੀਆਂ ਜਾ ਸਕਦੀਆਂ ਹਨ.

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ,ਕੱਲ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ ਮਾਨਸਾ


ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ,ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in ‘ਤੇ ਜਮਾਂ ਕਰਵਾ ਸਕਦੇ ਹਨ,ਸਾਰੇ ਵਿਭਾਗਾਂ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ.

ਅਤੇ ਅਧਿਕਾਰੀਆਂ ਨੂੰ ਚੰਡੀਗੜ ਅਤੇ ਜਿਲ੍ਹਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਸਿਖਲਾਈ ਦਿੱਤੀ ਗਈ ਹੈ,ਉਹ ਨਾਗਰਿਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਜਲਦੀ ਹੱਲ ਕਰਨ ਲਈ ਤਿਆਰ ਹਨ,ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ.

ਇਹ ਪੋਰਟਲ ਵੱਖੑਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ,ਉਨ੍ਹਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕਾਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਅਤੇ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਲਈ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਹਿਣ.

सुप्रीम कोर्ट ने ख़ारिज की अपील, निश्चित समय पर होगी JEE और NEET मैन परीक्षायें


ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ.ਐਮ.ਐਸ. ਦੁਆਰਾ ਸੂਚਿਤ ਕੀਤਾ ਜਾਵੇਗਾ,ਸ਼ਿਕਾਇਤ ਦਾ ਹੱਲ ਹੋਣ ‘ਤੇ ਉਨ੍ਹਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਕੋਲ ਪਹੁੰਚਾਈ ਜਾਵੇਗੀ.

ਇਹ ਵੀ ਪੜ੍ਹੋ:-

CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ’ਤੇ ਨਹੀਂ ਆਉਂਦੀ,ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ:ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *