ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲਾ,ਢੱਡਰੀਆਂਵਾਲੇ ਦੇ ਸਮਾਗਮ ਕਰਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲਾ,ਢੱਡਰੀਆਂਵਾਲੇ ਦੇ ਸਮਾਗਮ ਕਰਾਉਣ ਵਾਲਿਆਂ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲਾ,ਢੱਡਰੀਆਂਵਾਲੇ ਦੇ ਸਮਾਗਮ ਕਰਾਉਣ ਵਾਲਿਆਂ ਨੂੰ ਚੇਤਾਵਨੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲਾ,ਢੱਡਰੀਆਂਵਾਲੇ ਦੇ ਸਮਾਗਮ ਕਰਾਉਣ ਵਾਲਿਆਂ ਨੂੰ ਚੇਤਾਵਨੀ

60

AZAD SOCH :-

ਅੰਮ੍ਰਿਤਸਰ :- ਭਾਈ ਰਣਜੀਤ ਸਿੰਘ ਢੱਡਰੀਆਂ (bhai ranjit singh dhadrian wale) ਵਾਲੇ ਦੇ ਮੁੱਦੇ ਬਾਰੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (GIANI HARPREET SINGH) ਨੇ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਉਪਰੰਤ ਸਖਤ ਫੈਸਲਾ ਲਿਆ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਹੈ,ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਮਲੇ ਤੇ ਵੀ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ, ਜਦੋਂ ਤੱਕ ਢੱਡਰੀਆਂਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਉਨ੍ਹਾਂ ਦੇ ਸਮਾਗਮ ਨਾ ਕਰਵਾਏ ਜਾਣ, ਨਾ ਹੀ ਉਨ੍ਹਾਂ ਨੂੰ ਸੁਣਿਆ ਜਾਵੇ ਅਤੇ ਨਾ ਹੀ ਉਸ ਦੀਆਂ ਵੀਡੀਓਜ਼ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ।

ਇਹ ਵੀ ਪੜ੍ਹੋ: – भारत में कोरोना के मरीजों की संख्या 31 लाख से पार,अब तक 57,962 लोगों की मौत


ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਬੋਲੇ ਕਥਨਾਂ ਦੇ ਸੰਬੰਧ ਵਿਚ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬੑਕਮੇਟੀ ਦੀ ਪੁੱਜੀ ਰਿਪੋਰਟ ਅਨੁਸਾਰ ਇਸ ਨੇ ਗੁਰਮਤਿ ਪ੍ਰਤੀ ਕੁਝ ਗ਼ਲਤ ਬਿਆਨੀਆਂ ਕੀਤੀਆਂ ਹਨ ਅਤੇ ਇਨ੍ਹਾਂ ਕਥਨਾਂ ਸੰਬੰਧੀ ਸਪਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ।

ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕਰਨ ਉਪਰੰਤ ਫ਼ੈਸਲਾ ਹੋਇਆ ਹੈ ਕਿ ਗੁਰੂ ਗ੍ਰੰਥੑਗੁਰੂ ਪੰਥ ਨੂੰ ਸਮਰਪਿਤ ਤੇ ਪ੍ਰੰਪਰਾਵਾਦੀ ਰਾਖ਼ੀ ਲਈ ਵਚਨਬੱਧ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ।

ਇਹ ਵੀ ਪੜ੍ਹੋ: – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ

ਕਿ ਜਿਨਾਂ ਚਿਰ ਇਹ ਆਪਣੀਆਂ ਗ਼ਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾ ਉਨੀ ਦੇਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ,ਸਿੰਘ ਸਾਹਿਬਾਨ ਵੱਲੋਂ ਇਹ ਵੀ ਆਗਾਹ ਕੀਤਾ ਗਿਆ ਹੈ,ਕਿ ਜੇਕਰ ਕੋਈ ਭਾਈ ਢੱਡਰੀਆਂਵਾਲੇ ਦੇ ਸਮਾਗਮ ਕਰਵਾਉਂਦਾ ਹੈ.

ਤਾਂ ਉਹ ਕਿਸੇ ਵੀ ਅਣਸੁਖ਼ਾਵੀਂ ਘਟਨਾ ਲਈ ਖੁਦ ਜ਼ਿੰਮੇਵਾਰ ਹੋਵਗਾ,ਇਹ ਵੀ ਕਿਹਾ ਗਿਆ ਹੈ ਕਿ ਨਾ ਇਸ ਨੂੰ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓਜ਼ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ,ਜੇਕਰ ਅਜੇ ਵੀ ਇਹ ਬਾਜ਼ ਨਾ ਆਇਆ ਤਾਂ ਇਸ ੋਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਕੁਝ ਪੰਥਕ ਜਥੇਬੰਦੀਆਂ ਵੱਲੋਂ ਗੁਰਮਤਿ ਦੇ ਉਲਟ ਪ੍ਰਚਾਰ ਦੇ ਦੋਸ਼ ਲਗਾਏ ਗਏ ਸਨ ਪਰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਆਪ ਨੂੰ ਸਹੀ ਦੱਸਦੇ ਹੋਏ ਅਕਾਲ ਤਖ਼ਤ ਜਾਂ ਫ਼ਿਰ ਅਕਾਲ ਤਖ਼ਤ ਵੱਲੋਂ ਬਣਾਈ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਹੋਣੋਂ ਇਨਕਾਰੀ ਹਨ।

ਇਹ ਵੀ ਪੜ੍ਹੋ: –

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਤਬਦੀਲੀ ਲੈਕੇ ਕੀਤਾ ਵਿਰੋਧ

ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ

ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ

Leave a Reply

Your email address will not be published. Required fields are marked *