ਸੁਰੇਸ਼ ਰੈਨਾ ਦੇ ਹੋਏ ਰਿਸ਼ਤੇਦਾਰਾਂ ਤੇ ਹਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼ ਐਸ.ਆਈ.ਟੀ ਦਾ ਸੁਰੇਸ਼ ਰੈਨਾ ਦੇ ਹੋਏ ਰਿਸ਼ਤੇਦਾਰਾਂ ਤੇ ਹਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼ ਐਸ.ਆਈ.ਟੀ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੁਰੇਸ਼ ਰੈਨਾ ਦੇ ਹੋਏ ਰਿਸ਼ਤੇਦਾਰਾਂ ਤੇ ਹਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼ ਐਸ.ਆਈ.ਟੀ ਦਾ ਗਠਨ

ਸੁਰੇਸ਼ ਰੈਨਾ ਦੇ ਹੋਏ ਰਿਸ਼ਤੇਦਾਰਾਂ ਤੇ ਹਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼ ਐਸ.ਆਈ.ਟੀ ਦਾ ਗਠਨ

94

AZAD SOCH :-

ਚੰਡੀਗੜ੍ਹ :- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸੁਰੇਸ਼ ਰੈਨਾ (suresh raina) ਦੇ ਫੁਫੜ ਤੇ ਉਸ ਦੇ ਚਚੇਰੇ ਭਰਾ ਦੀ ਹੱਤਿਆ ਕਰ ਦਿੱਤੀ ਗਈ ਸੀ, ਅਪਰਾਧੀਆਂ ਨੇ ਘਰ ਵਿੱਚ ਦਾਖਲ ਹੋ ਕੇ ਪੂਰੇ ਪਰਿਵਾਰ ਦੇ ਉੱਪਰ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਸੁਰੇਸ਼ ਰੈਨਾ ਦੀ ਫੁਫੜ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਚਚੇਰੇ ਭਰਾ ਪਿਛਲੇ 3 ਦਿਨ੍ਹਾਂ ਬਾਅਦ ਸੋਮਵਾਰ ਨੂੰ ਦਮ ਤੌੜ ਦਿੱਤਾ,ਜੋ ਕਿ ਬਹੁਤ ਹੀ ਗੰਭੀਰ ਜਖਮੀ ਹੋ ਗਿਆ ਸੀ.

ਇਸ ਤੋਂ ਇਲਾਵਾ ਪਰਿਵਾਰ ਦੇ ਤਿੰਨ ਹੋਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਸਨ ਜਿਨਾਂ ਵਿੱਚੋਂ ਅਸ਼ੋਕ ਕੁਮਾਰ ਦੀ ਪਤਨੀ ਆਸ਼ਾ ਰਾਣੀ ਇਸ ਵੇਲੇ ਨਾਜ਼ੁਕ ਹਾਲਤ ਵਿੱਚ ਹੈ,ਤੇ ਇਸ ਵਕਤ ਉਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ,ਇਸ ਤੋਂ ਬਾਅਦ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸੁਰੇਸ਼ ਰੈਨਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਮਦਦ ਮੰਗੀ ਅਤੇ ਜਲਦੀ ਤੋਂ ਜਲਦੀ ਪਰਿਵਾਰ ਦੇ ਕਾਤਲਾਂ ਨੂੰ ਫੜਨ ਅਤੇ ਸਜ਼੍ਹਾਂ ਦੇਣ ਬਾਰੇ ਕਿਹਾ.


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਆ ਖੁਦ ਨਜ਼ਰ ਰੱਖ ਰਹੇ ਹਨ,ਇਸ ਨਾਲ ਹੀ ਮੁੱਖ ਮੰਤਰੀ ਨੇ ਕੈਪਟਨ ਸਰਕਾਰ ਨੇ ਇਸ ਮਾਮਲੇ ‘ਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ,SIT ਦੀ ਅਗਵਾਈ ਆਈਜੀ ਬੋਰਡਰ ਰੇਂਜ ਐਸਪੀਐਸ ਪਰਮਾਰ ਵਲੋਂ ਕੀਤੀ ਜਾਵੇਗੀ,ਦੇ ਆਦੇਸ਼ਾਂ ’ਤੇ ਡੀ.ਜੀ.ਪੀ.ਪੰਜਾਬ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾ ਦਿੱਤੀ ਹੈ.


ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਹਾਲਾਂਕਿ ਮੁੱਢਲੀ ਜਾਂਚ ਦੌਰਾਨ ਇਹ ਸੰਕੇਤ ਮਿਲੇ ਹਨ ਕਿ ਇਸ ਹਮਲੇ ਪਿੱਛੇ ਗੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੈ ਜਿਨ੍ਹਾਂ ਨੂੰ ਅਕਸਰ ਹੀ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਦੇ ਨਾਲ ਅਜਿਹੀਆਂ ਵਾਰਦਾਤਾਂ ਕਰਦੇ ਦੇਖਿਆ ਜਾਂਦਾ ਹੈ,ਪਰ ਫੇਰ ਵੀ ਐਸ.ਆਈ.ਟੀ. ਨੂੰ ਇਸ ਮਾਮਲੇ ਨਾਲ ਜੁੜੇ ਹਰ ਪੱਖ ਨੂੰ ਘੋਖਣ ਲਈ ਆਖਿਆ ਗਿਆ ਹੈ.

ਇਸ ਮਾਮਲੇ ਦੀ ਦਿਨ-ਰਾਤ ਜਾਂਚ ਲਈ ਸੰਗਠਿਤ ਅਪਰਾਧ ਰੋਕੂ ਯੂਨਿਟ ਦੀਆਂ ਵਿਸ਼ੇਸ਼ ਟੀਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ,ਪੰਜਾਬ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਅੰਤਰੑਰਾਜੀ ਛਾਪੇਮਾਰੀ ਜਾਰੀ ਹੈ,ਅਤੇ 35 ਤੋਂ ਵੱਧ ਸ਼ੱਕੀ ਵਿਅਕਤੀ ਨਿਗਰਾਨੀ ਹੇਠ ਹੈ,ਹਿਮਾਚਲ ਤੇ ਉਤਰ ਪ੍ਰਦੇਸ਼ ਦੇ ਕੁਝ ਵਿਅਕਤੀਆਂ ਦੀ ਸ਼ੱਕੀਆਂ ਵਜੋਂ ਸ਼ਨਾਖਤ ਹੋਈ ਹੈ.

ਇਹ ਵੀ ਪੜ੍ਹੋ:- ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਬੇਟੇ ਦੀ ਮੌਤ,ਇਸ ਤੋਂ ਪਹਿਲਾਂ ਹੋ ਚੁੱਕੀ ਹੈ ਫੁੱਫੜ ਦੀ ਮੌਂਤ,ਲੁਟੇਰੀਆਂ ਨੇ ਕੀਤਾ ਸੀ ਭੂਆ ਦੇ ਘਰ ਤੇ ਹਮਲਾ

ਅਤੇ ਉਨਾਂ ਦੇ ਮੋਬਾਈਲ ਨੰਬਰ ਅਤੇ ਟਿਕਾਣਿਆਂ ਦਾ ਪਤਾ ਲਾਇਆ ਜਾ ਰਿਹਾ ਹੈ, ਸਥਾਨਕ ਪੁਲਿਸ ਦੇ ਸਹਿਯੋਗ ਨਾਲ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਵਿਖੇ ਵੀ ਛਾਪੇ ਮਾਰੇ ਗਏ ਹਨ,ਡੀ.ਜੀ.ਪੀ. ਅਨੁਸਾਰ ਪੰਜਾਬ ਵਿੱਚ ਪਿਛਲੀਆਂ ਅਜਿਹੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਨ੍ਹਾਂ ਮਾਮਲਿਆਂ ਵਿੱਚ ਸ਼ੱਕੀ ਵਿਅਕਤੀ ਜੇਲ੍ਹ ਵਿੱਚ ਸਨ.


ਐਸ.ਆਈ.ਟੀ. ਦੇ ਵੇਰਵੇ ਦਿੰਦਿਆਂ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਦੀ ਅਗਵਾਈ ਆਈ.ਜੀ.ਪੀ. ਬਾਰਡਰ ਰੇਂਜ (ਅੰਮ੍ਰਿਤਸਰ) ਐਸ.ਪੀ.ਐਸ. ਪਰਮਾਰ ਕਰ ਰਹੇ ਹਨ ਅਤੇ ਇਸ ਵਿੱਚ ਪਠਾਨਕੋਟ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਤੇ ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਅਤੇ ਧਾਰ ਕਲਾਂ (ਪਠਾਨਕੋਟ) ਦੇ ਡੀ.ਐਸ.ਪੀ. ਰਵਿੰਦਰ ਸਿੰਘ ਬਤੌਰ ਮੈਂਬਰ ਹਨ.

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨੂੰ ਹਰ ਰੋਜ ਜਾਂਚ ਦੀ ਨਿਗਰਾਨੀ ਦਾ ਕੰਮ ਸੌਂਪਿਆ ਗਿਆ ਹੈ ਜਦੋਂ ਕਿ ਐਸ.ਪੀ.ਐਸ. ਪਰਮਾਰ ਨੂੰ ਰਾਜ ਵਿੱਚ ਤਾਇਨਾਤ ਕਿਸੇ ਵੀ ਹੋਰ ਪੁਲਿਸ ਅਧਿਕਾਰੀ ਜਾਂ ਅਧਿਕਾਰੀਆਂ ਨੂੰ ਇਸ ਕੇਸ ਦੀ ਜਲਦੀ ਤੋਂ ਜਲਦੀ ਜਾਂਚ ਲਈ ਸ਼ਾਮਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ.


ਡੀ.ਜੀ.ਪੀ. ਨੇ ਕਿਹਾ ਕਿ 19 ਅਗਸਤ ਦੀ ਰਾਤ ਨੂੰ ਪਿੰਡ ਥਰਿਆਲ ਵਿਖੇ ਵਾਪਰੀ ਘਟਨਾ ਜਿਸ ਸਬੰਧੀ ਪੁਲਿਸ ਥਾਣਾ ਸ਼ਾਹਪੁਰ ਕੰਢੀ (ਪਠਾਨਕੋਟ) ਵਿਖੇ ਆਈ.ਪੀ.ਸੀ. ਦੀ ਧਾਰਾ 460/459/458 ਤਹਿਤ ਦਰਜ ਐਫ.ਆਈ.ਆਰ. ਨੰਬਰ 153, ਮਿਤੀ 20.08.2020 ਦਰਜ ਹੈ, ਦੀ ਪ੍ਰਭਾਵਸ਼ਾਲੀ ਜਾਂਚ ਲਈ ਆਈ.ਜੀ.ਪੀ. ਨੂੰ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗੇਯੂਨਿਟ ਤੋਂ ਸਹਿਯੋਗ ਲੈਣ ਦੀ ਖੁੱਲ੍ਹ ਦਿੱਤੀ ਹੈ.


ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਐਸਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੁਰੇਸ਼ ਰੈਨਾ ਦੇ ਫੁਫੜ ਤੇ ਚਚੇਰੇ ਭਰਾ ਦੇ ਕਤਲ ਮਾਮਲੇ ‘ਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ,ਇਸ ਮਾਮਲੇ ਦੀ ਜਾਂਚ ਲਈ ਛਜ਼ੳ ਵੀ ਬਣਾਈ ਗਈ ਹੈ,ਉਨ੍ਹਾਂ ਕਿਹਾ ਕਿ ਪੁਲਿਸ ਵੱਖ-ਵੱਖ ਥਾਂਵਾਂ ਤੇ ਛਾਪੇਮਾਰੀ ਕਰ ਰਹੀ ਹੈ.

ਇਹ ਵੀ ਪੜ੍ਹੋ:-

ਸਾਬਕਾ DGP ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਝਟਕਾ,ਮੁਲਤਾਨੀ ਮਾਮਲੇ ਵਿੱਚ ਜਮਾਨਤ ਅਰਜੀ ਅਦਾਲਤ ਵੱਲੋਂ ਖ਼ਾਰਜ਼

ਪੰਜਾਬ ਸਰਕਾਰ ਵੱਲੋਂ Unlock-4 ਦੇ ਨਵੇਂ ਦਿਸ਼ਾ ਨਿਰਦੇਸ਼ ਜਾਰੀ,ਸ਼ਨੀਵਾਰ-ਐਤਵਾਰ ਪੂਰਨ ਕਰਫਿਊ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *