ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

104

AZAD SOCH :-

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਬੁੱਧਵਾਰ ਨੂੰ 60 ਐਸ. ਏ. ਟੀ. ਏ. ਰੈਜੀਮੈਂਟ ਦੇ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ (Subedar Rajesh Kumar) ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਜੰਮੂ-ਕਸ਼ਮੀਰ (Jammu and Kashmir) ਦੇ ਰਾਜੌਰੀ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਪਹਿਲੀ ਤੇ ਦੋ ਸਤੰਬਰ ਦੀ ਦਰਮਿਆਨੀ ਰਾਤ ਸੂਬੇਦਾਰ ਰਾਜੇਸ਼ ਕੁਮਾਰ (Subedar Rajesh Kumar) ਸ਼ਹੀਦ ਹੋ ਗਏ ਸਨ,ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ.

ਮੁੱਖ ਮੰਤਰੀ ਨੇ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇਕ ਨਿਡਰ ਤੇ ਬਹਾਦਰ ਯੋਧਾ ਸੀ ਜਿਸ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਲਈ ਦੇਸ਼ ਸਦਾ ਰਿਣੀ ਰਹੇਗਾ,ਸ਼ਹੀਦ ਦੀ ਇਹ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸ੍ਰੋਤ ਬਣੀ ਰਹੇਗੀ.

ਇਹ ਵੀ ਪੜ੍ਹੋ:- Punjab Covid-19 Cases:- पंजाब में कल कोविड-19 के कारण 106 लोगों की मौत 1,514 नये केस सामहने आए

ਜ਼ਿਕਰਯੋਗ ਹੈ ਕਿ ਸੂਬੇਦਾਰ ਰਾਜੇਸ਼ ਸ਼ਰਮਾ ਦੇ ਪਿਤਾ ਹਵਲਦਾਰ ਰਾਮ ਚੰਦਰ ਵੀ ਇਸੇ ਰੈਜੀਮੈਂਟ ਦੇ ਸੇਵਾ ਮੁਕਤ ਸੈਨਿਕ ਹਨ,ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆ ਦੇ ਪਿੰਡ ਕਲੀਚਪੁਰ ਕਲੋਟਾ ਦੇ ਵਾਸੀ ਸ਼ਹੀਦ ਰਾਜੇਸ਼ ਕੁਮਾਰ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ.

ਇਹ ਵੀ ਪੜ੍ਹੋ:- भारत की केंद्र सरकार ने किया बड़ा फ़ैसला 118 चीनी ऐप पर लगाई पाबंदी और PUBG भी बैन

ਸੂਬੇਦਾਰ ਰਾਜੇਸ਼ ਕੁਮਾਰ 40 ਸਾਲਾ ਦੇ ਸਨ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ,ਕਿ ਸਵੇਰੇ ਲਗਭਗ ਸਾਢੇ 3 ਵਜੇ ਪਾਕਿਸਤਾਨੀ ਫੌਜ ਦੀ ਗੋਲੀਬਾਰੀ ‘ਚ ਸੂਬੇਦਾਰ ਰਾਜੇਸ਼ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ,ਉਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ,ਉਨ੍ਹਾਂ ਪੇਟ ਵਿੱਚ ਗੋਲੀ ਲੱਗੀ ਸੀ,ਰਾਜੇਸ਼ ਕੁਮਾਰ ਦੀ ਸ਼ਹਾਦਤ ਦੀ ਖਬਰ ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਪਿੰਡ ਵਿੱਚ ਇਸ ਸਮੇਂ ਸੌਗ ਦੀ ਲਹਿਰ ਹੈ.

ਇਹ ਵੀ ਪੜ੍ਹੋ:-

ਪਾਕਿਸਤਾਨੀ ਗੋਲੀਬਾਰੀ ਦੌਰਾਨ ਪੰਜਾਬ ਦਾ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ

ਗੁਰਮੇਜ ਸਿੰਘ ਦੇ ਹੱਤਿਆ ਵਿੱਚ ਸ਼ਾਮਲ ਸਾਰੇ 6 ਦੋਸ਼ੀ ਗ੍ਰਿਫਤਾਰ 5 ਪੁਲਿਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ

ਸੁਰੇਸ਼ ਰੈਨਾ ਦੇ ਹੋਏ ਰਿਸ਼ਤੇਦਾਰਾਂ ਤੇ ਹਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼ ਐਸ.ਆਈ.ਟੀ ਦਾ ਗਠਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *