ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ

73

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਫੈਲ ਰਿਹਾ ਹੈ,ਇਸ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਟੈਸਟਿੰਗ ਨੂੰ ਉਤਸ਼ਾਹਤ ਕਰਨ ਲਈ ਵੱਡਾ ਐਲਾਨ ਕੀਤਾ ਹੈ,ਤਾਂ ਜ਼ੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ,ਇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਗਰੀਬ ਪਰਿਵਾਰਾਂ ਨੂੰ ਮੁਫਤ ਖਾਣੇ ਦੇ ਪੈਕੇਟ ਵੰਡਣ ਐਲਾਨ ਕੀਤਾ ਹੈ ਜੋ ਆਪਣੀ ਘੱਟ ਕਮਾਈ ਹੋਣ ਦੇ ਕਾਰਨ ਟੈਸਟ ਕਰਵਾਉਣ ਅਤੇ ਆਈਸੋਲੇਟ ਹੋਣ ਤੋਂ ਡਰਦੇ ਹਨ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰਨਾਂ ਜ਼ਿਲ੍ਹਿਆਂ ਨੂੰ ਹਦਾਇਤ ਕੀਤੀ ਕਿ ਉਹ ਗਰੀਬ ਕੋਵਿਡ ਮਰੀਜ਼ਾਂ ਨੂੰ ਘਰਾਂ ਵਿੱਚ ਮੁਫਤ ਖਾਣੇ ਦੇ ਪੈਕੇਟ ਵੰਡਣ ਦਾ ਪ੍ਰਬੰਧ ਕਰਨ।ਜਿਸ ਨਾਲ ਲੋਕ ਟੈਸਟ ਕਰਵਾਉਣ ਲਈ ਪ੍ਰੇਰਿਤ ਹੋਣ ਅਤੇ ਅਲੱਗ ਥਲੱਗ ਹੋਣ ਸਮੇਂ ਆਪਣੀ ਕਮਾਈ ਗੁਆਉਣ ਤੋਂ ਨਾ ਡਰਨ,ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਤੋਂ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ:- रिया चक्रवर्ती का भाई शौविक चक्रवर्ती और सैमूअल मिरांडा का 9 सितम्बर तक रिमांड

ਜਿਹੜਾ ਕਿ ਝੂਠੇ ਪ੍ਰਚਾਰ ਕਰਕੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ•ਆਂ ਵਿੱਚੋਂ ਇਕ ਹੈ,ਉਨ੍ਹਾਂ ਬਾਕੀ ਜ਼ਿਲਿ•ਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਘਰੇਲੂ ਏਕਾਂਤਵਾਸ ਉਤੇ ਗਏ ਗਰੀਬ ਕੋਵਿਡ ਮਰੀਜ਼ਾਂ ਨੂੰ ਇਸੇ ਤਰ੍ਹਾਂ ਮੁਫਤ ਖਾਣੇ ਦੇ ਪੈਕੇਟ ਵੰਡਣ ਦਾ ਪ੍ਰਬੰਧ ਕਰਨ ਤਾਂ ਜੋ ਉਨ੍ਹਾਂ ਨੂੰ ਜਲਦੀ ਟੈਸਟ ਲਈ ਉਤਸ਼ਾਹਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਏਕਾਂਤਵਾਸ ਦੌਰਾਨ ਆਪਣੀ ਰੋਜ਼ੀ ਰੋਟੀ ਖੁੱਸਣ ਦਾ ਡਰ ਨਾ ਸਤਾਵੇ।

ਮੁੱਖ ਮੰਤਰੀ ਨੇ ਮੰਤਰੀਆਂ ਨੂੰ ਆਪਣੇ ਸਬੰਧਤ ਜ਼ਿਲਿ••ਆਂ ਦੇ ਹਸਪਤਾਲਾਂ ਦਾ ਦੌਰਾ ਕਰਨ ਲਈ ਕਿਹਾ ਅਤੇ ਇਹ ਵੀ ਅਪੀਲ ਕੀਤੀ ਕਿ ਉਹ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮਹਾਂਮਾਰੀ ਨਾਲ ਲੜਨ ਲਈ ਵਧੇਰੇ ਸਰਗਰਮੀ ਨਾਲ ਯਤਨਸ਼ੀਲ ਹੋਣ ਲਈ ਉਤਸ਼ਾਹਤ ਕਰਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਜਲਦੀ ਹੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਹਸਪਤਾਲ ਦਾ ਦੌਰਾ ਕਰਨ ਲਈ ਜਾਣਗੇ।


ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀਆਂ ਦਾ ਕੋਵਿਡ ਵਿਰੁੱਧ ਲੜਾਈ ਵਿੱਚ ਉਨ੍ਹਾਂ ਦੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਸ਼ਾਨਦਾਰ ਕੰਮ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਮੰਤਰੀਆਂ ਨੂੰ ਆਪੋੑਆਪਣੇ ਵਿਭਾਗਾਂ ਦੀਆਂ ਟੀਮਾਂ ਅਤੇ ਸਟਾਫ ਮੈਂਬਰਾਂ ਨੂੰ ਉਨ੍ਹਾਂ (ਮੁੱਖ ਮੰਤਰੀ) ਦੀਆਂ ਸ਼ੁਭ ਇੱਛਾਵਾਂ ਭੇਜਣ ਲਈ ਕਿਹਾ।

ਲੋਕ ਹਸਪਤਾਲਾਂ ਵਿੱਚ ਭਰਤੀ ਹੋਣ ਤੋਂ ਡਰਦੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਡਰ ਦਾ ਮੁਕਾਬਲਾ ਕਰਨ ਲਈ ਘਰੇਲੂ ਏਕਾਂਤਵਾਸ ਨੂੰ ਉਤਸ਼ਾਹਤ ਕਰ ਰਹੀ ਹੈ ਅਤੇ ਇਹ ਵੀ ਫੈਸਲਾ ਕੀਤਾ ਹੈ ਕਿ ਵਿਤਕਰੇਬਾਜ਼ੀ ਤੋਂ ਬਚਾਉਣ ਲਈ ਕੋਵਿਡ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਵੀ ਉਤਾਰਨ ਦਾ ਫੈਸਲਾ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਨਹੀਂ ਜਾਣਦਾ ਕਿ ਮਹਾਂਮਾਰੀ ਕਦੋਂ ਖਤਮ ਹੋਵਗੀ ਅਤੇ ਕੋਵਿਡ ਵਿਰੁੱਧ ਮੁਸ਼ਕਲ ਤੇ ਲੰਬੀ ਲੜਾਈ ਲੜਨ ਲਈ ਤਿਆਰ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿੱਤੀ ਸੰਕਟ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਵੱਲੋਂ ਰਾਜ ਵਿਚ ਕੋਵਿਡ ਮਹਾਂਮਾਰੀ ਨਾਲ ਲੜਨ ਲਈ ਸਾਰੇ ਲੋੜੀਂਦੇ ਫੰਡ ਉਪਲੱਬਧ ਕਰਵਾਏ ਜਾਣਗੇ।

ਇਹ ਵੀ ਪੜ੍ਹੋ:-

ਆਮ ਆਦਮੀ ਪਾਰਟੀ ਦੀ ਰੁਚੀ ਸਿਰਫ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਲਿਜਾਣ,ਕੈਪਟਨ ਅਮਰਿੰਦਰ ਸਿੰਘ

ਹੁਣ ਨਹੀਂ ਲੱਗਣਗੇ ਏਕਾਂਤਵਾਸ ਵਿੱਚ ਰਹਿ ਰਹੇ ਮਰੀਜਾਂ ਦੇ ਘਰਾਂ ਸਾਮਹਣੇ ਪੋਸਟਰ,ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਲਏ ਹੁਕਮ ਵਾਪਸ

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *