ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਵਾਰੇ ਸ਼੍ਰੋਮਣੀ ਕਮੇਟੀ ਨੇ ਕਿਹਾ ਨਹੀਂ ਹੋਵੇਗੀ ਪੁਲਿਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਵਾਰੇ ਸ਼੍ਰੋਮਣੀ ਕਮੇਟੀ ਨੇ ਕਿਹਾ ਨਹੀਂ ਹੋਵੇਗੀ ਪੁਲਿਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਵਾਰੇ ਸ਼੍ਰੋਮਣੀ ਕਮੇਟੀ ਨੇ ਕਿਹਾ ਨਹੀਂ ਹੋਵੇਗੀ ਪੁਲਿਸ ਕਾਰਵਾਈ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਵਾਰੇ ਸ਼੍ਰੋਮਣੀ ਕਮੇਟੀ ਨੇ ਕਿਹਾ ਨਹੀਂ ਹੋਵੇਗੀ ਪੁਲਿਸ ਕਾਰਵਾਈ

67

AZAD SOCH :-

AMRITSAR :- ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗੁਰਦੁਆਰਾ ਐਕਟ ਮੁਤਾਬਕ ਪੰਥਕ ਮਰਿਆਦਾ ਅਤੇ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ,ਸ਼੍ਰੋਮਣੀ ਕਮੇਟੀ ਨੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਕੀਤੀ ਗਈ ਜਾਂਚ ਦੀ ਰਿਪੋਰਟ ਦਾ ਕੁੱਝ ਹਿੱਸਾ ਜਨਤਕ ਕਰ ਦਿੱਤਾ ਹੈ,ਤੇ ਇਹ ਸਿੱਖ ਸੰਸਥਾ ਦੀ ਵੈੱਬਸਾਈਟ ’ਤੇ ਉਪਲਬੱਧ ਹੈ।

ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਪੁਲਿਸ ਕੇਸ ਦਰਜ ਕਰਾਉਣ ਸੀ,ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਖਿਮਾ ਯਾਚਨਾ ਕਰਨਗੇ, ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਲਿਆ ਹੈ।

ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੰਮਕਾਜ ਵਿਚ ਕਿਸੇ ਨੂੰ ਦਖ਼ਲ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ,‘ਸਿੱਖ ਸੰਸਥਾ ਦੀ ਆਪਣੀ ਆਜ਼ਾਦ ਹਸਤੀ ਹੈ ਅਤੇ ਉਹ ਫ਼ੈਸਲੇ ਲੈਣ ਦੇ ਸਮਰੱਥ ਹੈ,’ਪਿਛਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ।

ਇਹ ਵੀ ਪੜ੍ਹੋ:- ਬਠਿੰਡਾ ‘ਚ ਅਕਾਲੀ ਲੀਡਰ ਦੀ ਗੋਲ਼ੀਆਂ ਮਾਰ ਕੇ ਕਤਲ ਕੀਤਾ,ਪੁਲਿਸ ਨੇ ਜਾਂਚ ਜਾਰੀ ਕੀਤੀ

ਪੰਜ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਸਨ ਅਤੇ ਪੰਜ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ,ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਦੋਸ਼ੀ ਕਰਮਚਾਰੀਆਂ ਖਿਲਾਫ਼ ਫ਼ੌਜਦਾਰੀ ਕੇਸ ਕਰਨ ਦਾ ਵੀ ਐਲਾਨ ਕੀਤਾ ਸੀ ਅਤੇ ਚਾਰ ਵਕੀਲਾਂ ਦਾ ਪੈਨਲ ਵੀ ਬਣਾਇਆ ਗਿਆ ਸੀ।


ਭਾਈ ਲੌਂਗੋਵਾਲ ਨੇ ਇਸ ਬਾਰੇ ਸਪੱਸ਼ਟ ਕੀਤਾ ਕਿ ਹੁਣ ਇਹ ਮਾਮਲਾ ਪੁਲਿਸ ਕੋਲ ਦੇਣ ਦੀ ਥਾਂ ’ਤੇ ਸ਼੍ਰੋਮਣੀ ਕਮੇਟੀ ਕੁਝ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿਚ ਕੋਈ ਅਜਿਹੀ ਹਿੰਮਤ ਨਾ ਕਰ ਸਕੇ,ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰਿਕਾਰਡ ਵਿਚੋਂ ਘਟੇ ਪਾਵਨ ਸਰੂਪ ਨਾ ਤਾਂ ਗਾਇਬ ਹੋਏ ਹਨ ਅਤੇ ਨਾ ਹੀ ਕੋਈ ਬੇਅਦਬੀ ਹੋਈ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਕਰਮਚਾਰੀਆਂ ਵੱਲੋਂ ਇਹ ਪਾਵਨ ਸਰੂਪ ਸੰਗਤ ਨੂੰ ਹੀ ਦਿੱਤੇ ਗਏ ਹਨ ਪਰ ਲਾਲਚ ਵੱਸ ਇਸ ਦੀ ਨਾ ਭੇਟਾ ਜਮ੍ਹਾਂ ਕਰਾਈ ਗਈ ਅਤੇ ਨਾ ਹੀ ਇਸ ਨੂੰ ਰਿਕਾਰਡ ਵਿਚ ਦਰਜ ਕੀਤਾ ਗਿਆ ਹੈ,ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਪੁਲਿਸ ਕੇਸ ਦਰਜ ਨਾ ਕਰਵਾਉਣ ਦੇ ਫੈਸਲੇ ਮਗਰੋਂ ਇਹ ਮਾਮਲਾ ਹੁਣ ਮੁੜ ਗਰਮਾ ਗਿਆ ਹੈ।

ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਮਾਮਲੇ ਨੂੰ ਦਬਾਉਣ ਲਈ ਹੀ ਇਹ ਫੈਸਲਾ ਕੀਤਾ ਹੈ,ਸਿੱਖ ਸੰਸਥਾਵਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਡਰ ਹੈ ਕਿ ਮਾਮਲਾ ਪੁਲਿਸ ਕੋਲ ਜਾਣ ਨਾਲ ਕਈ ਕੜੀਆਂ ਸਾਹਮਣੇ ਆ ਜਾਣਗੀਆਂ,ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਸਵੈ-ਏਕਾਂਤਵਾਸ ਕੀਤਾ ਖਤਮ,ਕੋਰੋਨਾ ਰਿਪੋਰਟ ਆਈ ਨੈਗਟਿਵ

ਮਾਮਲਾ ਪੁਲਿਸ ਕੋਲ ਜਾਂ ਨਾਲ ਕਈ ਵੱਡੀਆਂ ਹਸਤੀਆਂ ਦੇ ਨਾਂ ਸਾਹਮਣੇ ਆ ਸਕਦੇ ਸੀ,ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਲਈ ਵੀ ਦਬਾਅ ਵਧਦਾ ਜਾ ਰਿਹਾ ਸੀ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ

ਆਮ ਆਦਮੀ ਪਾਰਟੀ ਦੀ ਰੁਚੀ ਸਿਰਫ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਲਿਜਾਣ,ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *