ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ

ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ

54

AZAD SOCH :-

CHANDIGARH :- ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ,ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ,ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ।

ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ,
ਸੁਮੇਧ ਸੈਣੀ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ,ਸੈਣੀ ਨੂੰ ਹਾਈਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ ਜਿਸ ਕਰਕੇ ਹੁਣ ਉਸ ਦੀ ਗ੍ਰਿਫਤਾਰੀ ਤੈਅ ਹੈ।

ਇਹ ਵੀ ਪੜ੍ਹੋ:- ਪੰਜਾਬ ਸਰਕਾਰ ਕੋਰੋਨਾ ਐਕਟਿਵ ਮਰੀਜਾਂ ਨੂੰ ਹਸਪਤਾਲਾਂ ਅਤੇ ਘਰਾਂ ਵਿੱਚ 50 ਹਜਾਰ ਕੋਰੋਨਾ ਕੇਅਰ ਕਿੱਟਾ ਮੁਫਤ ਮੁਹੱਈਆਂ ਕਰਵਾਏਗੀ

ਅਦਾਲਤ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਬਾਰੇ ਅਪੀਲ ਵੀ ਰੱਦ ਕਰ ਦਿੱਤੀ ਹੈ,ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਬਹੁਤ ਗੰਭੀਰ ਦੋਸ਼ ਹਨ।

ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ,ਵਕੀਲਾਂ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛੑਪੜਤਾਲ ਕਰਨੀ ਬਣਦੀ ਹੈ ਕਿਉਂਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਪੁਲੀਸ ਨੂੰ ਜਾਂਚ ਵਿੱਚ ਕਿਸੇ ਕਿਸਮ ਦਾ ਸਹਿਯੋਗ ਨਹੀਂ ਦਿੱਤਾ ਹੈ,ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਨੌਜਵਾਨ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ,ਸਵੇਰੇ ਸਵਾ 11 ਵਜੇ ਸ਼ੁਰੂ ਹੋਈ ਸੁਣਵਾਈ ਸ਼ਾਮ ਸਵਾ ਚਾਰ ਵਜੇ ਤੱਕ ਚੱਲੀ।

ਪੰਜਾਬ ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਬਦਲਿਆ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ

ਪਹਿਲਾਂ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਜਿਰ੍ਹਾ ਹੋਈ। ਇਸ ਮਗਰੋਂ ਕੇਸ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਨੂੰ ਸੌਂਪੇ ਜਾਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਭਲਕੇ ਮੰਗਲਵਾਰ ਤੱਕ ਰਾਖਵਾਂ ਰੱਖ ਲਿਆ।

ਇਹ ਵੀ ਪੜ੍ਹੋ:-

सुशांत सिंह राजपूत की बहन के खिलाफ रिया चक्रवर्ती ने शिकायत दर्ज कराई

संजय राऊत कंगना रनौत विवाद कंगना को ‘Y’ सुरक्षा मिली है

बॉलीवुड के अदाकार अर्जुन कपूर कोरोना वायरस की चपेट में रिपोर्ट में कोविड-19 पोजिटिव

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *