ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ 1.41 ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ 1.41
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ 1.41 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ ਫਾਇਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ 1.41 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ ਫਾਇਦਾ

68

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਚੰਡੀਗੜ ਤੋਂ ਆਨਲਾਈਨ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਹੋਏ ਸਮਾਗਮਾਂ ਦੇ ਸਮਾਂਤਰ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਗਈ,ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ.

ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ,ਇਸ ਸਬੰਧੀ ਫਾਜ਼ਿਲਕਾ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲੇ ਦੇ ਵਿਧਾਇਕਾਂ ਸ੍ਰੀ ਨੱਥੂ ਰਾਮ ਅਤੇ ਸਯ ਦਵਿੰਦਰ ਸਿੰਘ ਘੁਬਾਇਆ, ਡਿਪਟੀ ਕਮਿਸ਼ਨਰ ਸਯ ਅਰਵਿੰਦ ਪਾਲ ਸਿੰਘ ਸੰਧੂ ਅਤੇ ਹੋਰ ਪਤਵੰਤਿਆਂ ਅਤੇ ਲਾਭਪਾਤਰੀਆਂ ਨੇ ਕੋਵਿਡ ਕਾਰਨ ਕਰਵਾਏ ਸਾਦੇ ਸਮਾਗਮ ਵਿਚ ਸ਼ਿਰਕਤ ਕੀਤੀ।

ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ,
ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ Dr. ਮਨਮੋਹਨ ਸਿੰਘ ਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਸੀ।

ਜਿਸ ਲਈ ਦੇਸ਼ ਦੇ ਲੋਕ ਹਮੇਸਾ ਉਨਾਂ ਨੂੰ ਯਾਦ ਰੱਖਣਗੇ।ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸੂ ਨੇ ਕਿਹਾ ਕਿ ਇਸ ਸਮਾਰਟ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀਆਂ ਦੇ ਹੱਕਾਂ ਦੀ ਰਾਖੀ ਹੋ ਸਕੇਗੀ,ਵਿੱਤ ਮੰਤਰੀ ਸਯ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਸਕੀਮ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ।


ਕੈਪਟਨ ਅਮਰਿੰਦਰ ਸਿੰਘ ਵੱਲੋਂ ਅਬੋਹਰ ਵਿੱਚ ਸਾਫ਼-ਸਫ਼ਾਈ ਉੱਚ ਪੱਧਰ ਸੁਧਾਰ ਲਈ ਐਲਾਨ

ਆਨਲਾਈਨ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਉਨਾਂ 9 ਲੱਖ ਲਾਭਪਾਤਰੀਆਂ ਨੂੰ ਵੀ ਜਨਤਕ ਵੰਡ ਪ੍ਰਣਾਲੀ ਦੇ ਘੇਰੇ ਵਿਚ ਲਿਆਂਦਾ ਜਾਵੇਗਾ ਜੋ ਕਿ ਕੇਂਦਰ ਸਰਕਾਰ ਦੀ ਭੋਜਨ ਸੁਰੱਖਿਆ ਕਾਨੂੰਨ ਸਕੀਮ ਦੇ ਦਾਇਰੇ ਵਿਚ ਨਹੀਂ ਆਉਂਦੇ ਹਨ,ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਲੋੜਵੰਦ ਲੋਕਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਏਗਾ।

ਵਿਧਾਇਕ ਸ੍ਰੀ ਨੱਥੂ ਰਾਮ ਨੇ ਕਿਹਾ ਕਿ ਇਸ ਸਕੀਮ ਨਾਲ ਹੁਣ ਲਾਭਪਾਤਰੀ ਪੰਜਾਬ ਵਿਚ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕੇਗਾ,ਵਿਧਾਇਕ ਸਯ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪਹਿਲਾਂ ਕੰਮਕਾਜੀ ਲੋਕ ਜਦ ਕੰਮ ਦੀ ਭਾਲ ਵਿਚ ਦੁਸਰੇ ਸ਼ਹਿਰ ਚੱਲੇ ਜਾਂਦੇ ਸਨ ਤਾਂ ਉਨਾਂ ਨੂੰ ਰਾਸ਼ਨ ਨਹੀਂ ਸੀ ਮਿਲਦਾ ਪਰ ਹੁਣ ਇੰਨਾਂ ਸਮਾਰਟ ਕਾਰਡ ਨਾਲ ਉਨਾਂ ਨੂੰ ਵੀ ਉਨਾਂ ਦਾ ਹੱਕ ਮਿਲ ਸਕੇਗਾ।

ਡਿਪਟੀ ਕਮਿਸ਼ਨਰ ਸਯ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ 1.58 ਲੱਖ ਰਾਸ਼ਨ ਕਾਰਡ ਧਾਰਕ ਪਰਿਵਾਰ ਦਰਜ ਹਨ ਜਦ ਕਿ ਕੁੱਲ ਲਾਭਪਾਤਰੀਆਂ ਦੀ ਗਿਣਤੀ 5.99 ਲੱਖ ਹੈ,ਉਨਾਂ ਨੇ ਕਿਹਾ ਕਿ 578 ਡਿਪੂਆਂ ਰਾਹੀਂ ਇੰਨਾਂ ਨੂੰ ਰਾਸ਼ਨ ਦੀ ਸਪਲਾਈ ਦਿੱਤੀ ਜਾਂਦੀ ਹੈ।

ਇੰਨਾਂ ਵਿਚੋਂ 10648 ਅੰਤੋਦਿਆ ਅੰਨ ਯੋਜਨਾ ਕਾਰਡ ਧਾਰਕ ਹਨ ਜਿੰਨਾਂ ਨੂੰ ਪ੍ਰਤੀ ਪਰਿਵਾਰ 35 ਕਿਲੋ ਕਣਕ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਜਦ ਕਿ ਬਾਕੀ ਕਾਰਡ ਧਾਰਕਾਂ ਨੂੰ 5 ਕਿਲੋ ਕਣਕ ਪ੍ਰਤੀ ਜੀਅ ਪ੍ਰਤੀ ਮਹੀਨਾ 2 ਰੁਪਏ ਪ੍ਰਤੀ ਕਿਲੋ ਦੀ ਦਰ ਤੇ ਸਰਕਾਰ ਤੋਂ ਮੁਹਈਆ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ: –

CM PUNJAB ਦਾ ਐਲਾਨ,NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ, ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

Social Media ‘ਤੇ ਕੋਈ ਵੀ ਪੋਸਟ ਪਾਉਣ ਤੋਂ ਪਹਿਲਾਂ 10 ਵਾਰ ਸੋਚੋ-ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *