ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ

43

AZAD SOCH :-

ਚੰਡੀਗੜ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ ‘ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ (ਯੂ ਟਰਨ) ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ ‘ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਗੱਠਜੋੜ ਸਰਕਾਰ ਦਾ ਭਾਈਵਾਲ ਹੋਣ ਦੇ ਨਾਤੇ ਆਰਡੀਨੈਂਸ ਲਿਆਉਣ ਵਿੱਚ ਅਕਾਲੀ ਦਲ ਵੀ ਸ਼ਾਮਲ ਹੈ ਅਤੇ ਇੱਥੋਂ ਤੱਕ ਕਿ ਉਨ੍ਹਾਂ ਨੇ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ,ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ.

ਕਿ ਜਦੋਂ ਵੀ ਕੇਂਦਰ ਸਰਕਾਰ ਉਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨ੍ਹਾਂ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹੈੈ,ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰ ਸਰਕਾਰ ਨੂੰ ਕੀਤੀ ਅਖੌਤੀ ਅਪੀਲ ਨੂੰ ਬੇਹੂਦਗੀ ਕਰਾਰ ਦਿੱਤਾ ਜਿਸ ਨੇ ਤਿੰਨਾਂ ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਕਿਸਾਨ ਜਥੇਬੰਦੀਆਂ ਦੇ ਤੌਖਲੇ ਦੂਰ ਹੋਣ ਤੱਕ ਇਨ੍ਹਾਂ ਨੂੰ ਪ੍ਰਵਾਨਗੀ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਗਿਆ ਸੀ.

ਅਕਾਲੀ ਦਲ ਦੇ ਪ੍ਰਧਾਨ ਨੇ ਉਸ ਮੌਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਝੂਠ ਬੋਲਿਆ ਸੀ,ਉਨ੍ਹਾਂ ਕਿਹਾ ਕਿ ਸੁਖਬੀਰ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਇਸ ਮੁੱਦੇ ਦੇ ਉਹ ਜੋ ਵੀ ਕਹਿ ਰਹੇ ਹਨ, ਉਸ ਉਪਰ ਭਰੋਸਾ ਜਾਂ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ,ਮੁੱਖ ਮੰਤਰੀ ਨੇ ਸੂਬੇ ਨਾਲ ਜੁੜੇ ਹੋਰ ਵੱਡੇ ਮੁੱਦਿਆਂ ਵਿੱਚ ਸੀ.ਏ.ਏੇਐਨ.ਸੀ.ਆਰ ‘ਤੇ ਅਕਾਲੀ ਦਲ ਦੇ ਰੁਖ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਦੋਹਰੇ ਮਾਪਦੰਡਾਂ ਨੂੰ ਛੱਡਣ ਦੀ ਬਜਾਏ ਇਸਨੂੰ ਆਪਣੀ ਆਦਤ ਬਣਾ ਲਿਆ ਹੈ.

ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਦਾਅਵੇ ਨੂੰ ਯਾਦ ਕੀਤਾ ਜਦੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਇਸ ਮੁੱਦੇ ‘ਤੇ ਜੂਨ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ,ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਹ ਗੱਲ ਹੁਣ ਜੱਗ ਜ਼ਾਹਰ ਹੋ ਗਈ.

ਕਿਸਾਨ ਯੂਨੀਅਨਾਂ,ਸੰਗਠਨਾਂ ਦੀ ਨਜ਼ਰ ਵਿੱਚ ਆਪਣਾ ਅਕਸ ਸੁਧਾਰਨ ਦੀ ਉਨ੍ਹਾਂ ਦੀ ਨਿਰਾਸ਼ਾ ਸਾਫ਼ ਝਲਕਦੀ ਹੈ,ਕਿਸਾਨਾਂ ਦੇ ਹਿੱਤਾਂ ਨੂੰ ਬੁਰੀ ਤਰ੍ਹਾਂ ਦਰਕਿਨਾਰ ਕਰਨ ਤੋਂ ਬਾਅਦ ਅਕਾਲੀਆਂ ਹੁਣ ਨਵੇਂ ਪੈਂਤੜੇ ਨਾਲ ਆਪਣੇ ਮਾੜੇ ਕੰਮਾਂ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ,ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੁਖਬੀਰ ‘ਤੇ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ’ਚ ਆਸਾਨੀ ਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ 7 ਹੋਰ ਗ੍ਰਾਮ ਨਿਯਾਲਯ ਸਥਾਪਿਤ ਕਰਨ ਦੇ ਹੁਕਮ

ਉਨ੍ਹਾਂ ਕਿਹਾ “ਜਦੋਂ ਆਰਡੀਨੈਂਸ ਲਿਆਂਦੇ ਜਾ ਰਹੇ ਸਨ ਤਾਂ ਉਹ ਕੀ ਕਰ ਰਹੇ ਸਨੈ ਉਨ੍ਹਾਂ ਨੇ ਇਤਰਾਜ਼ ਕਿਉਂ ਨਹੀਂ ਕੀਤਾੈ ਆਖਰਕਾਰ, ਉਹ ਇਨ੍ਹਾਂ ਆਰਡੀਨੈਂਸਾਂ ਲਈ ਜ਼ਿੰਮੇਵਾਰ ਕੇਂਦਰ ਸਰਕਾਰ ਦਾ ਹਿੱਸਾ ਹਨੈ,ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਨੂੰ ‘ਆਰਡੀਨੈਂਸਾਂ ‘ਤੇ ਜਲਦਬਾਜ਼ੀ ਨਾ ਕਰਨ’ ਦੀ ਅਪੀਲ ਕਰਨ ਸਬੰਧੀ ਅਚਾਨਕ ਲਏ ਗਏ ਫੈਸਲੇ ਤੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਜਿਸ ਵਿੱਚ ਤਕਰੀਬਨ 18 ਮਹੀਨੇ ਰਹਿ ਗਏ ਹਨ.

ਉਨ੍ਹਾਂ ਸੁਖਬੀਰ ਨੂੰ ਪੁੱਛਿਆ “ਤੁਹਾਡੀ ਪਤਨੀ ਕੇਂਦਰੀ ਮੰਤਰੀ ਹੈ,ਕੀ ਉਨ੍ਹਾਂ ਨੇ ਇਕ ਵਾਰ ਵੀ ਮੰਤਰੀ ਮੰਡਲ ਵਿਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈੈ” ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀਆਂ ਦੀ ਮੌਜੂਦਗੀ ਨੇ ਇਹ ਸੁਨਿਸ਼ਚਿਤ ਕਰ ਦਿੱਤਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੇ ਪੰਜਾਬ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਜਾਰੀ ਰਹੇਗਾ.ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂੑਟਰਨ ਲੈਣ ਦਾ ਢਕਵੰਜ ਰਚਿਆ


ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਬਿਆਨ ਕਿ ਇਸ ਮੁੱਦੇ ‘ਤੇ ਆਉਣ ਵਾਲੇ ਦਿਨਾਂ ਵਿੱਚ ਸ਼ੋਮਣੀ ਅਕਾਲੀ ਦਲ ਸਮਾਨ ਵਿਚਾਰ ਵਾਲੀਆਂ ਪਾਰਟੀਆਂ ਨਾਲ ਗੱਲਬਾਤ ਕਰੇਗਾ, ਨੂੰ ਝੂਠਾ ਕਹਿ ਕੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ,ਉਨ੍ਹਾਂ ਸਵਾਲ ਕੀਤਾ “ਕਾਂਗਰਸ ਸਮੇਤ ਸਮਾਨ ਸੋਚ ਵਾਲੀਆਂ ਪਾਰਟੀਆਂ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਜੂਨ ਵਿੱਚ ਆਰਡੀਨੈਂਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ.

ਉਹ ਉਦੋਂ ਕੀ ਕਰ ਰਹੇ ਸਨੈ ਉਦੋਂ ਉਨ੍ਹਾਂ ਨੇ ਸਾਡੇ ਸਟੈਂਡ ਦਾ ਸਮਰਥਨ ਕਿਉਂ ਨਹੀਂ ਕੀਤਾੈ ”
ਮੁੱਖ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਬੰਧੀ ਵਿਚਾਰ ਵਟਾਂਦਰੇ ਲਈ ਕੇਂਦਰ ਸਰਕਾਰ ਨੂੰ ਮਿਲਣ ਵਾਸਤੇ ਸੁਖਬੀਰ ਦੀ ਅਗਵਾਈ ਹੇਠ ਇੱਕ ਵਫ਼ਦ ਭੇਜਣ ਬਾਰੇ ਅਕਾਲੀ ਦਲ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੱਤਾ.

ਇਸ ਸਬੰਧ ਵਿੱਚ ਅਕਾਲੀਆਂ ਦੇ ਇੰਨੀ ਦੇਰ ਬਾਅਦ ਜਾਗਣ ‘ਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੱਕ ਪਹੁੰਚ ਕਰਨ ਦਾ ਫੈਸਲਾ ਸਰਬ ਪਾਰਟੀ ਨੇ ਜੂਨ ਵਿੱਚ ਹੀ ਲਿਆ ਸੀ,ਸੁਖਬੀਰ ਨੂੰ ਆਪਣੀਆਂ ਘਟੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰਨ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਦੇ ਦਾਅਵੇ ਪੂਰੀ ਤਰ੍ਹਾਂ ਝੂਠੇ ਪੈ ਗਏ ਹਨ.

ਇਹ ਵੀ ਪੜ੍ਹੋ:–

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਬੋਹਰ ਵਿੱਚ ਸਾਫ਼-ਸਫ਼ਾਈ ਉੱਚ ਪੱਧਰ ਸੁਧਾਰ ਲਈ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *