ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

39

AZAD SOCH :-

ਪਟਿਆਲਾ , 14 ਸਤੰਬਰ :- ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਐਨਡੀਏ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਆਪਣਾ ਵਿਰੋਧ ਦੁਹਰਾਇਆ ਜੋ ਕਿ ਹੁਣ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਹਨ।

ਉਨ੍ਹਾ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ,ਉਨ੍ਹਾਂ ਕਿਹਾ ਕਿ ਜੇਕਰ ਭਾਜਪਾ / ਐਨ.ਡੀ.ਏ. ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਲਈ ਸੰਸਦ ਵਿੱਚ ਆਪਣੇ ਪੂਰਨ ਬਹੁਮਤ ਦੀ ਵਰਤੋਂ ਕਰੇਗੀ,ਤਾਂ ਵੀ ਉਨ੍ਹਾਂ ਦੀ ਪਾਰਟੀ ਇਨ੍ਹਾਂ ਨੂੰ ਕਾਨੂੰਨ ਬਣਨ ਤੋਂ ਰੋਕਣ ਲਈ ਹੋਰ ਕਾਨੂੰਨੀ ਵਿਕਲਪਾਂ ਦੀ ਤਲਾਸ਼ ਕਰੇਗੀ।

ਸ੍ਰੀਮਤੀ ਪ੍ਰਨੀਤ ਕੌਰ ਕੂਹਣੀ ਦੇ ਫਰੈਕਚਰ ਤੋਂ ਬਾਅਦ ਠੀਕ ਹੋ ਰਹੇ ਹਨ,ਇਸੇ ਦੌਰਾਨ ਉਨ੍ਹਾਂ ਦੇ ਕੁੱਝ ਰਿਸ਼ਤੇਦਾਰ ਜੋ ਉਨ੍ਹਾਂ ਨੂੰ ਮਿਲਣ ਆਏ ਸਨ, ਬਾਅਦ ਵਿੱਚ ਕੋਵਿਡ ਪਾਜ਼ੇਟਿਵ ਪਾਏ ਗਏ ਸਨ। ਇਸੇ ਕਾਰਨ ਉਨ੍ਹਾਂ ਨੂੰ ਏਕਾਂਤਵਾਸ ‘ਚ ਰਹਿ ਰਹੇ ਹਨ।

ਸ੍ਰੀਮਤੀ ਪ੍ਰਨੀਤ ਕੌਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆਉਣ ਵਿੱਚ ਭਾਜਪਾ / ਐਨਡੀਏ ਸਰਕਾਰ ਦੀ ਜ਼ਿੱਦ ’ਤੇ ਹੈਰਾਨੀ ਜ਼ਾਹਰ ਕੀਤੀ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਬਾਰੇ ਡਰ ਅਤੇ ਚਿੰਤਾ ਹੈ, ਜੋ ਆਰਡੀਨੈਂਸਾਂ ਦੇ ਲਾਗੂ ਹੋਣ ਦਾ ਵਿਰੋਧ ਕਰ ਰਹੇ ਹਨ।

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

ਸ੍ਰੀਮਤੀ ਕੌਰ ਨੇ ਕਿਹਾ, ਉਹ ਅੱਜ ਸੰਸਦ ਵਿੱਚ ਸ਼ਾਮਲ ਨਹੀਂ ਹੋ ਸਕੀ, ਕਿਉਂਕਿ ਉਹ ਕੁੱਝ ਕੋਵਿਡ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਏਕਾਂਤਵਾਸ ‘ਚ ਸੀ,ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਅਪਣਾਉਂਦਿਆਂ ਸਮਾਂ ਮੁਕੰਮਲ ਤੋਂ ਬਾਅਦ, ਉਹ ਸੰਸਦ ਵਿਚ ਸ਼ਾਮਲ ਹੋਣਗੇ, ਜਿੱਥੇ ਉਹ ਤਿੰਨ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕਰਨਗੇ।

ਇਹ ਵੀ ਪੜ੍ਹੋ:–

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

लोग सभा के 17 सदस्यों को कोरोना और भाजपा के 12 संसद सदस्यों कोरोना पॉजिटिव

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *