ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ - AZAD SOCH ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ - AZAD SOCH
BREAKING NEWS
Search

Date

Your browser is not supported for the Live Clock Timer, please visit the Support Center for support.
ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

35

AZAD SOCH :-

PATIALA :- ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ,ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ।

ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਵਿੱਚ ਡਟ ਗਈਆਂ ਹਨ।

ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ ਘੰਟੇ ਸੜਕਾਂ ਜਾਮ ਕਰਨ ਦਾ ਐਲਾਨ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦੇਣ ਦਾ ਭਰੋਸਾ ਦਿੱਤਾ

ਉਨ੍ਹਾਂ ਨੇ ਸੋਮਵਾਰ ਨੂੰ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਤੇ ਅੰਮ੍ਰਿਤਸਰ ’ਚ ਲਲਕਾਰ ਰੈਲੀਆਂ ਕਰਕੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ, ਜਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ,ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ।

ਕਿ ਜਥੇਬੰਦੀ ਵੱਲੋਂ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਦਿਨੑਰਾਤ ਦੇ ਪੱਕੇ ਮੋਰਚੇ ਲਾਏ ਜਾ ਰਹੇ ਹਨ,ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਸਾਵਧਾਨੀਆਂ ਲਈ ਲੋੜੀਂਦੇ ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ,ਇਨ੍ਹਾਂ ਧਰਨਿਆਂ ਵਿੱਚ ਖੇਤੀ ਆਰਡੀਨੈਂਸਾਂ ਤੋਂ ਇਲਾਵਾ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਨੂੰਨਾਂ ਅਧੀਨ ਝੂਠੇ ਕੇਸਾਂ ਵਿੱਚ ਫਸਾਏ ਬਜ਼ੁਰਗ ਕਵੀ ਵਰਵਰਾ ਰਾਓ, ਪ੍ਰੋਫੈਸਰ ਸਾਈਂਬਾਬਾ, ਜਾਮੀਆ ਦੇ ਵਿਦਿਆਰਥੀਆਂ ਸਮੇਤ ਸਭ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

ਕਿਸਾਨਾਂ ਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ,ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨੑਮਜ਼ਦੂਰ ਪਹੁੰਚ ਰਹੇ ਹਨ,ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:–

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *