ਪੰਜਾਬ ਵਿੱਚ ਅੱਜ ਕਈ ਥਾਵਾਂ ਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼’ਤੇ ਕੌਮੀ ਮਾਰਗ ਜਾਮ - AZAD SOCH ਪੰਜਾਬ ਵਿੱਚ ਅੱਜ ਕਈ ਥਾਵਾਂ ਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼’ਤੇ ਕੌਮੀ ਮਾਰਗ ਜਾਮ - AZAD SOCH

Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਅੱਜ ਕਈ ਥਾਵਾਂ ਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼’ਤੇ ਕੌਮੀ ਮਾਰਗ ਜਾਮ

ਪੰਜਾਬ ਵਿੱਚ ਅੱਜ ਕਈ ਥਾਵਾਂ ਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼’ਤੇ ਕੌਮੀ ਮਾਰਗ ਜਾਮ

28

AZAD SOCH :-

PATIALA :- ਅੱਜ ਇੱਥੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੋ ਘੰਟੇ ਚੱਕਾ ਜਾਮ ਕੀਤਾ,ਕਿਸਾਨਾਂ ਨੂੰ ਮੰਡੀ ਆੜਤੀਆਂ, ਮੁੰਸ਼ੀ ਯੂਨੀਅਨ ਅਤੇ ਮਜ਼ਦੂਰਾਂ ਦਾ ਸਾਥ ਮਿਲਿਆ,ਇਸ ਦੇ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਏ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਭਰ ਦੇ ਕਿਸਾਨ ਸੜਕਾਂ ਉਤੇ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ.

ਪੰਜਾਬ ਤੋਂ ਇਲਾਵਾਂ ਦੇਸ਼ ਦੇ ਕਈ ਸੂਬਿਆਂ ਵਿੱਚ ਇਸ ਆਰਡੀਨੈਂਸਾ ਖਿਲਾਫ ਰੋਸ ਪ੍ਰਦਰਸ਼ਨ ਹੋ ਰਹੇ ਹਨ,ਪੰਜਾਬ ਦੇ ਨਾਲ ਲੱਗੇ ਦੇ ਸੂਬਿਆਂ ਵਿੱਚ ਕਈ ਦਿਨ੍ਹਾਂ ਤੋਂ ਇਸ ਬਿੱਲ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹਨ, ਸੂਬੇ ਦੇ ਕਈ ਇਲਾਕੀਆਂ ਵਿੱਚ ਅੱਜ ਬਹੁਤ ਹੀ ਪ੍ਰਦਰਸ਼ਨ ਹੋ ਹਨ, ਪਟਿਆਲਾ ਵਿੱਚ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਹੁਤ ਭਾਰੀ ਇਕੱਠ ਵੇਖ ਨੂੰ ਮਿਲ ਰਿਹਾ ਹੈ,ਪਟਿਆਲਾ ਤੋਂ ਇਲਾਵਾਂ ਹੋਰ ਕਈ ਜਿਲਿ੍ਹਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ.

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰਕੇ ਕੇਂਦਰ ਤੋਂ ਇਹ ਖੇਤੀ ਆਰਡੀਨੈਸ ਵਾਪਸ ਲਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ 13 ਦਿਨਾਂ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ.

ਇਹ ਵੀ ਪੜ੍ਹੋ:– ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ ਘੰਟੇ ਸੜਕਾਂ ਜਾਮ ਕਰਨ ਦਾ ਐਲਾਨ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦੇਣ ਦਾ ਭਰੋਸਾ ਦਿੱਤਾ

ਅਤੇ ਇਸੇ ਲੜੀ ਤਹਿਤ ਹੀ ਅੱਜ ਗਿਆਰਾਂ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਪੰਜਾਬ ਵਿੱਚ ਇਸ ਆਰਡੀਨੈਂਸ ਦੇ ਖ਼ਿਲਾਫ਼ ਸੜਕਾਂ ਜਾਮ ਕੀਤੀਆਂ ਗਈਆਂ,ਕਿਸਾਨ ਜਥੇਬੰਦੀਆਂ ਵੱਲੋਂ ਭਾਈ ਕਨ੍ਹੱਈਆ ਚੌਕ ਦਾ ਘਿਰਾਓ ਕਰਕੇ ਬਠਿੰਡੇ ਦੀਆਂ ਸੜਕਾਂ ਵੀ ਜਾਮ ਕਰ ਦਿੱਤੀਆਂ ਜਿਸ ਨਾਲ ਟ੍ਰੈਫਿਕ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ.

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਅਮ੍ਰਿਤ ਬੈਨੀਪਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਅਨਾਜ ਪੈਦਾ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ ਤੇ ਹੁਣ ਇਸ ਵਿਰੁੱਧ ਆਰਡੀਨੈਂਸ ਲੈ ਕੇ ਕਿਸਾਨ ਮਾਰੇ ਜਾ ਰਹੇ ਹਨ,ਉਨ੍ਹਾਂ ਕਿਹਾ ਕਿ ਅਸੀਂ 2 ਘੰਟੇ ਸੜਕ ਜਾਮ ਕਰ ਰਹੇ ਹਾਂ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਨੈਸ਼ਨਲ ਹਾਈਵੇ ਜਾਮ ਕੀਤੇ ਜਾ ਰਹੇ ਹਨ.

ਇਹ ਵੀ ਪੜ੍ਹੋ:– ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਇਸ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿੱਚ ਦੋ ਮਾਰਗਾਂ ਨੂੰ ਜਾਮ ਕੀਤਾ ਗਿਆ ਹੈ,ਪਿੰਡ ਚੀਮਾ ਨੇੜੇ ਟੌਲ ਪਲਾਜ਼ੇ ‘ਤੇ ਬਰਨਾਲਾੑਮੋਗਾ ਰੋਡ ਜਾਮ ਕਰਕੇ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਆੜ੍ਹਤੀ ਤੇ ਮਜ਼ਦੂਰ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਖੰਨਾ ਵਿੱਚ ਜਰਨੈਲੀ ਸੜਕ ਅਤੇ ਨਾਲ ਲੱਗਦੀਆਂ ਸਰਵਿਸ ਸੜਕਾਂ ਦੀ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਵਾਜਾਈ ਠੱਪ ਕੀਤੀ ਗਈ,ਜਿਸ ਕਾਰਨ ਸੜਕਾਂ ਤੇ ਦੋਵੇਂ ਪਾਸੇ ਵੱਡੇ ਪੱਧਰ ਤੇ ਜਾਮ ਲੱਗ ਗਏ.

ਇਹ ਵੀ ਪੜ੍ਹੋ:–

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *