ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ

Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਕਈ ਜਖ਼ਮੀ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ

29

AZAD SOCH :-

AMRITSAR :- ਨਿਹੰਗ ਸਿੰਘਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਤਕਰਾਰ ਤੋਂ ਬਾਅਦ ਹੋਏ ਝਗੜੇ ਵਿਚ ਕੁਝ ਨਿਹੰਗ ਸਿੰਘ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦੀਆਂ ਦਸਤਾਰਾਂ ਵੀ ਉਤਰ ਗਈਆਂ,ਇਸ ਦੌਰਾਨ ਟਾਸਕ ਫੋਰਸ ਦੇ ਕਰਮਚਾਰੀਆਂ ਵਲੋਂ ਮੀਡੀਆ ਕਰਮੀਆਂ ਨਾਲ ਵੀ ਦੁਰਵਿਹਾਰ ਕੀਤਾ ਗਿਆ ਹੈ,ਧਰਨਾਕਾਰੀਆਂ ਵਲੋਂ ਜਾਰੀ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ,ਸ਼੍ਰੋਮਣੀ ਕਮੇਟੀ ਨੇ ਤਿੰਨ ਪਾਸੇ ਉੱਚੀਆਂ ਟੀਨਾਂ (ਬੈਰੀਕੇਡ) ਲਾ ਕੇ ਧਰਨਾ ਦੇ ਰਹੇ ਸਿੱਖ ਕਾਰਕੁਨਾਂ ਨੂੰ ਵੀ ਅਲੱਗ-ਥਲੱਗ ਕਰ ਦਿੱਤਾ ਹੈ

ਲਾਪਤਾ ਸਰੂਪਾਂ ਦੀ ਜਾਂਚ ਰਿਪੋਰਟ ਵਿਚ ਦੱਸੇ ਗਏ ਦੋਸ਼ੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਲਈ ਕੇ ਸਤਿਕਾਰ ਕਮੇਟੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਕਾਰਕੁਨ ਕੱਲ੍ਹ ਤੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨੇ ’ਤੇ ਬੈਠੇ ਹੋਏ ਹਨ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਕਰਨ ਦੀ ਮੰਗ ਲਈ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ।

ਪੰਜਾਬ ਪੁਲੀਸ ਵੱਲੋਂ ਦੋ ਖਾਲਿਸਤਾਨੀ ਹਥਿਆਰਾਂ ਸਣੇ ਕਾਬੂ ਕਰਨ ਦਾ ਦਾਅਵਾ

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਇਸ ਪਾਸੇ ਨੂੰ ਆਉਣ ਵਾਲੇ ਰਸਤਿਆਂ ’ਤੇ ਟੀਨ ਲਾ ਕੇ ਰਸਤੇ ਬੰਦ ਕਰ ਦਿੱਤੇ ਹਨ,ਕੱਲ੍ਹ ਤੋਂ ਬੈਠੇ ਧਰਨਾਕਾਰੀ ਦੋਸ਼ੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕਰ ਰਹੇ ਹਨ,ਰਾਤ ਵੇਲੇ ਜਦੋਂ ਧਰਨਾਕਾਰੀ ਘੱਟ ਗਿਣਤੀ ਵਿਚ ਰਹਿ ਗਏ ਸਨ ਤਾਂ ਸ਼੍ਰੋਮਣੀ ਕਮੇਟੀ ਨੇ ਗੁਰੂ ਰਾਮਦਾਸ ਨਿਵਾਸ, ਗੁਰਦੁਆਰਾ ਬਾਬਾ ਅਟਲ ਰਾਏ ਅਤੇ ਮੰਜੀ ਸਾਹਿਬ ਦੀਵਾਨ ਹਾਲ ਦੇ ਅੱਗੇ 10 ਫੁੱਟ ਉੱਚੀਆਂ ਟੀਨਾਂ ਲਾ ਕੇ ਇਧਰ ਆਉਣ ਵਾਲੇ ਰਸਤੇ ਰੋਕ ਦਿੱਤੇ ਹਨ, ਜਿਸ ਨਾਲ ਧਰਨਾਕਾਰੀ ਅਲੱਗ ਥਲਗ ਹੋ ਕੇ ਰਹਿ ਗਏ ਹਨ।

ਸਵੇਰ ਵੇਲੇ ਜਦੋਂ ਧਰਨਾਕਾਰੀਆਂ ਦੇ ਸਮਰਥਨ ਵਿਚ ਕੁਝ ਨਿਹੰਗ ਸਿੰਘ ਪੁੱਜੇ ਤਾਂ ਉਨ੍ਹਾਂ ਨੇ ਰਸਤਾ ਬੰਦ ਦੇਖ ਕੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਸਾਹਮਣੇ ਧਰਨੇ ’ਤੇ ਬੈਠ ਗਏ। ਇਨ੍ਹਾਂ ਨੇ ਇਥੇ ਹੀ ਕੁਝ ਬੈਨਰ ਵੀ ਲਾਏ, ਜਿਨ੍ਹਾਂ ’ਤੇ ਲਿਖਿਆ ਹੋਇਆ ਸੀ ‘ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰੋ ਸ਼ਰਮ ਕਰੋ’,ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਆਈ ਟਾਸਕ ਫੋਰਸ ਦੇ ਕਰਮਚਾਰੀਆਂ ਨੇ ਪਹਿਲਾਂ ਇਹ ਬੈਨਰ ਇਥੋਂ ਹਟਾਏ, ਜਿਸ ਨਾਲ ਨਿਹੰਗਾਂ ਅਤੇ ਇਨ੍ਹਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ।

ਇਹ ਤਕਰਾਰ ਝਗੜੇ ਵਿਚ ਬਦਲ ਗਈ,ਇਕ ਨਿਹੰਗ ਨੇ ਕਿਰਪਾਨ ਖਿੱਚ ਲਈ ਅਤੇ ਹਮਲਾ ਕੀਤਾ, ਜਿਸ ਨੂੰ ਰੋਕਦਿਆਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਉਸ ਨਿਹੰਗ ਸਮੇਤ ਹੋਰਨਾਂ ਦੀ ਮਾਰਕੁੱਟ ਕੀਤੀ ਅਤੇ ਕਈਆਂ ਦੀ ਦਸਤਾਰ ਵੀ ਉਤਰ ਗਈ,ਇਸ ਕਾਰਵਾਈ ਵਿਚ ਕੁਝ ਨਿਹੰਗ ਜ਼ਖਮੀ ਵੀ ਹੋਏ ਅਤੇ ਟਾਸਕ ਫੋਰਸ ਨੇ ਇਨ੍ਹਾਂ ਨੂੰ ਭਜਾ ਦਿੱਤਾ,ਇਸ ਦੌਰਾਨ ਘਟਨਾ ਦੀ ਕਵਰੇਜ ਕਰ ਰਹੇ ਮੀਡੀਆ ਕਰਮੀਆਂ ਨੂੰ ਰੋਕਣ ਲਈ ਉਨ੍ਹਾਂ ਦੀ ਵੀ ਖਿੱਚ-ਧੂਹ ਕੀਤੀ ਗਈ ਅਤੇ ਕੈਮਰੇ ਖੋਹਣ ਦਾ ਵੀ ਯਤਨ ਕੀਤਾ।

ਇਹ ਵੀ ਪੜ੍ਹੋ:– 

ਪੰਜਾਬ ਵਿੱਚ ਅੱਜ ਕਈ ਥਾਵਾਂ ਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼’ਤੇ ਕੌਮੀ ਮਾਰਗ ਜਾਮ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *