ਪੰਜਾਬ ਦੇ ਕਈ ਨਾਮੀ ਪੰਜਾਬੀ ਸਿੰਗਰ ਅਤੇ ਕਲਾਕਾਰ ਆਏ ਕਿਸਾਨਾਂ ਦੇ ਹੱਕ ਵਿੱਚ ਸ਼ੋਸ਼ਲ ਮੀਡੀਆਂ ਪੰਜਾਬ ਦੇ ਕਈ ਨਾਮੀ ਪੰਜਾਬੀ ਸਿੰਗਰ ਅਤੇ ਕਲਾਕਾਰ ਆਏ ਕਿਸਾਨਾਂ ਦੇ ਹੱਕ ਵਿੱਚ ਸ਼ੋਸ਼ਲ ਮੀਡੀਆਂ

Date

Your browser is not supported for the Live Clock Timer, please visit the Support Center for support.
ਪੰਜਾਬ ਦੇ ਕਈ ਨਾਮੀ ਪੰਜਾਬੀ ਸਿੰਗਰ ਅਤੇ ਕਲਾਕਾਰ ਆਏ ਕਿਸਾਨਾਂ ਦੇ ਹੱਕ ਵਿੱਚ ਸ਼ੋਸ਼ਲ ਮੀਡੀਆਂ

ਪੰਜਾਬ ਦੇ ਕਈ ਨਾਮੀ ਪੰਜਾਬੀ ਸਿੰਗਰ ਅਤੇ ਕਲਾਕਾਰ ਆਏ ਕਿਸਾਨਾਂ ਦੇ ਹੱਕ ਵਿੱਚ ਸ਼ੋਸ਼ਲ ਮੀਡੀਆਂ ਉੱਪਰ ਸ਼ੇਅਰ ਕੀਤੀਆਂ ਪੋਸਟਾਂ

42

AZAD SOCH :-

PATIALA :- ਪੰਜਾਬ ਦੇ ਕਿਸਾਨ ਖੇਤੀ ਆਰਡੀਨੈਂਸਾਂ ਸ਼ੋਧ ਬਿੱਲ ਨੂੰ ਲੈਕੇ ਲਗਾਤਾਰ ਰੋਸ ਪ੍ਰਦਰਸ਼ਨ ਕਰਨ ਰਹੇ ਹਨ, ਸੂਬੇ ਦੇ ਕਈ ਇਲਾਕਿਆਂ ਵਿੱਚ ਅਤੇ ਜਿਲਿ੍ਹਆਂ ਵਿੱਚ ਇਸ ਭਾਰੀ ਰੋਸ ਹੈ, ਇਸ ਦੇ ਨਾਲ ਹੀ ਹਰਿਆਣਾ ਵਿੱਚ ਵੀਂ ਇਸ ਬਿੱਲ ਦਾ ਭਾਰੀ ਰੋਸ ਕੀਤਾ ਜਾ ਰਹੀ ਹੈ, ਇਸ ਦੇ ਨਾਲ ਹੀ ਹੁਣ ਪੰਜਾਬ ਦੇ ਕਈ ਪੰਜਾਬੀ ਸਿੰਗਰਾਂ ਅਤੇ ਕਲਾਕਾਰ ਨੇ ਕਿਸਾਨ ਦੇ ਹੱਕ ਸ਼ੋਸ਼ਲ ਮੀਡੀਆਂ ਦੇ ਉੱਪਰ ਇਸ ਦਾ ਵਿਰੋਧ ਕੀਤਾ ਜਾ ਰਹੀ ਹੈ.

ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਖੇਤੀ ਆਰਡੀਨੈਂਸਾਂ ਵਾਰੇ ਕੀਤੀ ਚਰਚਾ

ਅਤੇ ਇਸ ਵਿੱਚ ਕਈ ਪੰਜਾਬ ਦੇ ਵੱਡੇ ਸਿੰਗਰਾਂ ਨੇ ਆਪਣਾ ਰੋਸ ਪ੍ਰਗਟ ਕੀਤਾ ਹੈ, ਅਤੇ ਕਿਸਾਨਾਂ ਦੇ ਹੱਕ ਵਿੱਚ ਪੋਸਟ ਸ਼ੇਅਰ ਕੀਤੀਆਂ ਹਨ, ਇਸ ਦੇ ਨਾਲ ਹੀ ਪੰਜਾਬੀ ਕਲਾਕਾਰ ਕਿਸਾਨਾਂ ਬਾਰੇ ਆਪਣੀ ਰਾਏ ਸਾਂਝੀ ਕਰ ਰਹੇ ਹਨ,ਹੁਣ ਕਲਾਕਾਰ ਕਿਸਾਨਾਂ ਦੇ ਦਰਦ ਅਤੇ ਇਸ ਸੱਚਾਈ ਤੋਂ ਪਾਸਾ ਵੱਟਣ ਦੀ ਬਜਾਏ ਉਨ੍ਹਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

View this post on Instagram

Kisaan Majdoor Ekta Zindabaad…

A post shared by Babbu Maan (@babbumaaninsta) on


ਬੱਬੂ ਮਾਨ ਤੇ ਰਣਜੀਤ ਬਾਵਾ ਨੇ ਆਪਣੀ-ਆਪਣੀ ਪੋਸਟ ਦੇ ਜਰੀਏ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਉੱਠਾਈ ਸੀ ਜਿਸ ਤੋਂ ਬਾਅਦ ਹੁਣ ਐਮੀ ਵਿਰਕ, ਦਿਲਜੀਤ ਦੋਸਾਂਝ ਤੇ ਗੁਰਨਾਮ ਭੁੱਲਰ ਵਰਗੇ ਕਲਾਕਾਰਾਂ ਨੇ ਕਿਸਾਨਾਂ ਲਈ ਆਪਣੀ ਅਵਾਜ਼ ਬੁਲੰਦ ਕੀਤੀ ਹੈ।

ਦਿਲਜੀਤ ਦੋਸਾਂਝ ਨੇ ਆਪਣੀ ਪੋਸਟ ਵਿਚ ਲਿਖਿਆ ਹੈ ਕਿ,’ਭਾਵੇਂ ਅਸੀਂ ਗਾਇਕ ਜਾਂ ਫ਼ਿਲਮਾਂ ਦਾ ਕਿੱਤਾ ਚੁਣਿਆ ਹੈ ਪਰ ਅਸੀਂ ਹੈ ਤਾਂ ਕਿਸਾਨ ਪਰਿਵਾਰ ‘ਚੋ ਹੀ,ਦੇਸ਼ ਦਾ ਅੰਨ ਦਾਤਾ ਸੜਕਾਂ ‘ਤੇ ਰੁੱਲ ਰਿਹਾ ਹੈ, ਜਦੋਂ ਅਸੀਂ ਸੁੱਤੇ ਹੁੰਦੇ ਹਾਂ ਉਦੋਂ ਕਿਸਾਨ ਰਾਤ ਨੂੰ ਸੱਪਾਂ ਦੀਆਂ ਸਿਰੀਆਂ ‘ਤੇ ਪੈਰ ਧਰ ਸਾਡੇ ਲਈ ਅੰਨ੍ਹ ਪੈਦਾ ਕਰਦਾ ਹੈ,ਅੰਨ ਦਾਤੇ ਨਾਲ ਧੱਕਾ ਨਾ ਕਰੋ ਜੀ,ਕਿਸਾਨਾਂ ਨੂੰ ਬਣਦਾ ਹੱਕ ਹਰ ਹਾਲਤ ‘ਚ ਮਿਲਣਾ ਚਾਹੀਦਾ, ਹਰ ਚੀਜ਼ ਦਾ ਰੇਟ ਅਸਮਾਨ ‘ਤੇ ਪਹੁੰਚਿਆ ਤਾਂ ਫ਼ਸਲਾਂ ਦਾ ਰੇਟ ਵੀ ਵਧਣਾ ਚਾਹੀਦਾ,ਆਓ ਅਸੀਂ ਸਾਰੇ ਦੇਸ਼ ਦੇ ਅੰਨ ਦਾਤਾ ਦੇ ਹੱਕ ‘ਚ ਖੜ੍ਹੇ ਹੋਈਏ।’ 

ਇਹ ਵੀ ਪੜ੍ਹੋ:– 

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ ਨੈਗੇਟਿਵ, ਸੰਸਦ ‘ਚ ਭਰਨਗੇ ਹਾਜ਼ਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *