ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ

ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਖੇਤੀ ਆਰਡੀਨੈਂਸਾਂ ਵਾਰੇ ਕੀਤੀ ਚਰਚਾ

33

AZAD SOCH :-

CHANDIGARH :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ,ਇਸ ਦੌਰਾਨ Chief Minister Capt. Amarinder Singh ਨੇ ਕਿਹਾ ਸਾਰਿਆਂ ਦੀ ਸਹਿਮਤੀ ਨਾਲ ਫੈਸਲਾ ਲਿਆ ਗਿਆ ਸੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ।

ਕਿ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾਵੇਗਾ ਪਰ ਇਸ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਨਹੀਂ ਸੀ,ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪਰਚੇ ਦਰਜ ਨਹੀ ਹੋਣ ਦੇਣਗੇ,ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ।

ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ

ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਕਿਹਾ,ਉਨ੍ਹਾਂ ਕਿਹਾ ਤੁਸੀਂ ਦਿੱਲੀ ਚੱਲੋ,ਮੈਂ ਵੀ ਤੁਹਾਡੇ ਨਾਲ ਚੱਲਾਂਗਾ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਇਸ ਆਰਡੀਨੈਂਸ ਦਾ ਹਮੇਸ਼ਾ ਵਿਰੋਧ ਕਰਦਾ ਰਹੇਗਾ, ਜੋ ਕਿ ਸਾਡੇ ਕਿਸਾਨਾਂ ‘ਤੇ ਖੇਤੀਬਾੜੀ ਲਈ ਖ਼ਤਰਨਾਕ ਹੈ,ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ।

ਇਸ ਲਈ ਲੋਕਾਂ ਦੀ ਨਾਰਾਜ਼ਗੀ ਦਾ ਫਾਇਦਾ ਚੁੱਕ ਕੇ ਪਾਕਿਸਤਾਨ ਅਮਨ ਸ਼ਾਂਤੀ ਭੰਗ ਕਰਨ ਦੀ ਸ਼ਰਾਰਤ ਕਰ ਸਕਦਾ ਹੈ,ਪੰਜਾਬ ਸਰਕਾਰ ਅਤੇ ਕਿਸਾਨ ਸੰਗਠਨਾਂ ਵੱਲੋਂ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਜਾਰੀ ਰਹੇਗਾ,ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹਨਾਂ ਆਰਡੀਨੈਂਸਾਂ ਨੂੰ ਜਾਰੀ ਕਰਨ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਤੋਂ ਕੋਈ ਸਲਾਹ ਨਹੀਂ ਲਈ।

ਉਹਨਾਂ ਕਿਹਾ ਕਿ ਇਸ ਮਾਮਲੇ ‘ਤੇ ਪੰਜਾਬ ਵੱਲੋਂ ਵਿਰੋਧ ਜਾਰੀ ਰਹੇਗਾ,ਕੈਪਟਨ ਨੇ ਖੇਤੀ ਸ਼ੋਧ ਬਿੱਲ ਨੂੰ ਪੇਸ਼ ਕਰਨ ਤੋਂ ਪਹਿਲਾ ਪੰਜਾਬ ਨੂੰ ਭਰੋਸੇ ’ਚ ਲੈਣ ਦੇ ਕੀਤੇ ਗਏ ਦਾਅਵੇ ਨੂੰ ਰੱਦ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵਧਣ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਘਾਤਕ ਸਾਬਤ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖਿਲਾਫ਼ ਵੀ ਹਨ,ਸ਼੍ਰੋਮਣੀ ਅਕਾਲੀ ਦਲ ਆਰਡੀਨੈਂਸਾਂ ਦੇ ਮਸਲੇ ਵਿਚ ਵੀ ਸਿਆਸਤ ਕਰ ਰਿਹਾ ਹੈ,ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪਹਿਲਾਂ ਇਹਨਾਂ ਬਿੱਲਾਂ ਦੇ ਹੱਕ ਵਿਚ ਸਨ ਅਤੇ ਹੁਣ ਵਿਰੋਧ ਕਰ ਰਹੇ ਹਨ ਤੇ ਜਿਹੜਾ ਤਰਕ ਉਹ ਦੇ ਰਹੇ ਹਨ।ਉਹ ਵਾਜਬ ਨਹੀਂ ਹਨ, ਕਿਉਂਕਿ ਉਹਨਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਹਨਾਂ ਬਿੱਲਾਂ ਨੂੰ ਲਿਆਉਣ ਵਿਚ ਸਹਿਯੋਗੀ ਹਨ।

ਇਹ ਵੀ ਪੜ੍ਹੋ:– 

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ ਨੈਗੇਟਿਵ, ਸੰਸਦ ‘ਚ ਭਰਨਗੇ ਹਾਜ਼ਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *