ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ

Live Clock Date

Your browser is not supported for the Live Clock Timer, please visit the Support Center for support.
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

50

AZAD SOCH :

PATIALA :- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀਰਵਾਰ ਨੂੰ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਕੇਂਦਰੀ ਫੂਡ ਪ੍ਰੋਸੈਸਿੰਗ (
Food processing) ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸਾਨ ਬਿੱਲ ਦੇ ਵਿਰੋਧ ਵਿੱਚ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿੱਚ ਖੇਤੀਬਾੜੀ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ,ਪੰਜਾਬ ਦੀਆਂ ਅਗਲੀਆਂ ਸਰਕਾਰਾਂ ਨੇ ਖੇਤੀਬਾੜੀ ਢਾਂਚੇ ਨੂੰ ਤਿਆਰ ਕਰਨ ਲਈ ਸਖਤ ਮਿਹਨਤ ਕੀਤੀ ਹੈ ਪਰ ਇਹ ਆਰਡੀਨੈਂਸ ਉਨ੍ਹਾਂ ਦੀ 50 ਸਾਲਾ ਤਪਸਿਆ ਨੂੰ ਬਰਬਾਦ ਕਰ ਦੇਵੇਗਾ.

ਪੰਜਾਬ ਤੋਂ ਇਲਾਵਾਂ ਦੇਸ਼ ਦੇ ਕਈ ਰਾਜਾਂ ਵਿੱਚ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ,ਜਿਸ ਕਾਰਨ ਇਸ ਬਿੱਲ ਪਾਸ ਨਹੀਂ ਹੋਣ ਦੇਣਾ ਅਤੇ ਹਰਿਆਣਾ ਵਿੱਚ ਇਸ ਬਿੱਲ ਦਾ ਬਹੁਤ ਹੀ ਵਿਰੋਧ ਹੋ ਰਿਹਾ ਹੈ, ਅਤੇ ਪੰਜਾਬ ਦੇ ਤਰਕੀਬ ਸਾਰੇ ਹੀ ਜ਼ਿਲਿ੍ਹਆਂ ਵਿੱਚ ਖੇਤੀ ਵਿਰੋਧੀ ਅਤੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਹੋ ਰਿਹਾ ਹੈ, ਇਸ ਦੇ ਨਾਲ ਹੀ ਕਾਂਗਰਸ ਤੋਂ ਇਲਾਵਾਂ ਹੁਣ ਇਸ ਦਾ ਵਿਰੋਧ ਸ਼ੋਮਣੀ ਅਕਾਲੀ ਦਲ ਵਿੱਚ ਕਰ ਰਹੀ ਹੈ.

ਇਸ ਹੀ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕੀਤਾ ਅਤੇ ਆਪਣਾ ਸਰਕਾਰ ਨੂੰ ਅਸਤੀਫਾ ਦੇ ਦਿੱਤਾ ਹੈ,ਬੀਬੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਗਏ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਕਿਸੇ ਵੀ ਕਿਸਾਨ ਵਿਰੋਧੀ ਫੈਸਲੇ ਵਿੱਚ ਭਾਈਵਾਲ ਨਹੀਂ ਬਣ ਸਕਦੇ ਹਨ.

पंजाब और हरियाणा के किसान दिल्ली में जंतरमंतर जा कर Ordinance बिल का विरोध किया

ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹਿੱਤਾਂ ਲਈ ਲੜਾਈ ਵਿੱਚ ਕਿਸੇ ਵੀ ਹੱਦ ਤੱਕ ਜਾਣ ਤੋਂ ਪਿੱਛੇ ਨਹੀਂ ਹਟੇਗਾ,ਉਨ੍ਹਾਂ ਨੂੰ ਫ਼ਖ਼ਰ ਹੈ ਕਿ ਉਹ ਅਕਾਲੀ ਦਲ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ,ਚਾਰ ਸਫ਼ਿਆਂ ਦੇ ਅਸਤੀਫ਼ੇ ਵਿੱਚ ਬੀਬੀ ਬਾਦਲ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਘੀ ਢਾਂਚੇ ਦੀ ਕਾਇਮੀ ਲਈ ਲੜਾਈ ਲੜੀ ਹੈ.

ਉਨ੍ਹਾਂ ਨੂੰ ਇਹ ਫੈਸਲਾ ਇਸ ਕਰ ਕੇ ਲੈਣਾ ਪਿਆ.ਕਿਉਂਕਿ ਕੇਂਦਰ ਨੇ ਕਿਸਾਨਾਂ ਨੂੰ ਖੇਤੀ ਬਿੱਲਾਂ ਦੇ ਮਾਮਲੇ ਵਿੱਚ ਭਰੋਸੇ ’ਚ ਨਹੀਂ ਲਿਆ ਗਿਆ,ਊਨ੍ਹਾਂ ਅਸਤੀਫ਼ੇ ਵਿਚ ਕੇਂਦਰ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗੲੇ ਕਦਮਾਂ ਅਤੇ ਪੰਜਾਬ ਲਈ ਦਿੱਤੇ ਗਏ ਕੇਂਦਰੀ ਪ੍ਰਾਜੈਕਟਾਂ ਬਾਰੇ ਵੀ ਚਰਚਾ ਕੀਤੀ ਹੈ.

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *