ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ

Live Clock Date

Your browser is not supported for the Live Clock Timer, please visit the Support Center for support.
ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ

ਬਾਦਲਾਂ ਦੇ ਘਰ ਅੱਗੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਮੁਆਵਜ਼ਾ,ਸਰਕਾਰੀ ਨੌਕਰੀ ਦਾ ਭਰੋਸਾ

51

AZAD SOCH :-

Bathinda :- ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਪ੍ਰੀਤਮ ਸਿੰਘ ( 65) ਪੁੱਤਰ ਬਚਨ ਸਿੰਘ ਨੇ ਬੀਤੇ ਦਿਨ ਪਿੰਡ ਬਾਦਲ ਵਿੱਚ ਬਾਦਲਾਂ ਦੇ ਘਰ ਮੁਹਰੇ ਸਲਫ਼ਾਸ ਖਾਧੀ ਸੀ।ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ,ਬੁਜ਼ਰਗ ਕਿਸਾਨ ਦੀ ਮੌਤ ਮਗਰੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟੀਮ ਵਲੋਂ ਪੰਜਾਬ ਸਰਕਾਰ ਸਾਹਮਣੇ ਸਸਕਾਰ ਲਈ ਤਿੰਨ ਸ਼ਰਤਾਂ ਰੱਖੀਆਂ ਗਈਆਂ ਹਨ,ਮ੍ਰਿਤਕ ਦੇ ਪਰਿਵਾਰ ਸਿਰ ਚੜ੍ਹਿਆ ਸਾਰਾ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਮੁਆਫ਼ ਕੀਤਾ ਜਾਵੇ.

ਇਹ ਵੀ ਪੜ੍ਹੋ: – ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਸਰਕਾਰੀ ਨਿਯਮਾਂ ਅਨੁਸਾਰ 3 ਲੱਖ ਰੁਪਏ ਦੀ ਐਕਸਗਰੇਸੀਆ ਗਰਾਂਟ ਅਤੇ ਪਰਿਵਾਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਮ੍ਰਿਤਕ ਪ੍ਰੀਤਮ ਸਿੰਘ ਦਾ ਅੰਤਿਮ ਸਸਕਾਰ ਉਸਦੇ ਪਿੰਡ ਅੱਕਾਵਾਲੀ ਵਿਖੇ 20 ਸਤੰਬਰ ਨੂੰ ਕੀਤਾ ਜਾ ਰਿਹਾ ਹੈ,ਖੇਤੀ ਬਿੱਲਾਂ ਦੇ ਖਿਲਾਫ ਕਿਸਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ‘ਚ ਧਰਨਾ ਲਾਈ ਬੈਠੇ ਹਨ।ਇਹ ਧਰਨਾ 25 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ.

ਇਹ ਵੀ ਪੜ੍ਹੋ: – ਜ਼ਹਿਰ ਖਾਣ ਵਾਲੇ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ ਬਾਦਲਾਂ ਦੇ ਘਰ ਦੇ ਬਾਹਰ ਸਵੇਰੇ ਖਾਂਧੀ ਸੀ ਜ਼ਹਿਰ

ਬੀਤੇ ਕੱਲ੍ਹ ਧਰਨੇ ਦੌਰਾਨ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਹੀ ਇੱਕ ਕਿਸਾਨ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਗਈ ਸੀ,ਇਸ ਤੋਂ ਬਾਅਦ ਕਿਸਾਨ ਨੂੰ ਹਸਪਤਾਲ ਵਿੱਚ ਲੈ ਗਏ ਸੀ, ਜਿੱਥੇ ਕਿਸਾਨ ਦੀ ਮੌਤ ਹੋ ਗਈ ਸੀ।ਕਿਸਾਨ ਪਿੰਡ ਬਾਦਲ ਵਿੱਚ ਖੇਤੀ ਬਿੱਲਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਿਹਾ ਸੀ,ਇਸ ਤੋਂ ਬਾਅਦ ਕਿਸਾਨ ਪ੍ਰੀਤਮ ਸਿੰਘ ਪ੍ਰੇਸ਼ਾਨ ਸੀ, ਇਸ ਤੋਂ ਬਾਅਦ ਉਸ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਸੀ.

ਇਹ ਵੀ ਪੜ੍ਹੋ: –

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ

Leave a Reply

Your email address will not be published. Required fields are marked *