ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਸਮਤੀ 'ਤੇ ਮਾਰਕੀਟ ਤੇ ਦਿਹਾਤੀ ਵਿਕਾਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਸਮਤੀ 'ਤੇ ਮਾਰਕੀਟ ਤੇ ਦਿਹਾਤੀ ਵਿਕਾਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਸਮਤੀ 'ਤੇ ਮਾਰਕੀਟ ਤੇ ਦਿਹਾਤੀ ਵਿਕਾਸ ਫ਼ੀਸ 'ਚ ਕਟੌਤੀ ਦਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਸਮਤੀ ‘ਤੇ ਮਾਰਕੀਟ ਤੇ ਦਿਹਾਤੀ ਵਿਕਾਸ ਫ਼ੀਸ ‘ਚ ਕਟੌਤੀ ਦਾ ਫ਼ੈਸਲਾ

51

AZAD SOCH :-

PATIALA :- ਜਿੱਥੇ ਕੌਮਾਂਤਰੀ ਮਾਰਕੀਟ ਵਿੱਚ ਪੰਜਾਬ ਦੀ ਬਾਸਮਤੀ ਨੂੰ ਮੁਕਾਬਲੇ ਵਿੱਚ ਰੱਖਣ ਲਈ ਸਹਾਈ ਹੋਵੇਗਾ, ਉਥੇ ਹੀ ਬਾਸਮਤੀ ਵਪਾਰੀਆਂ/ਮਿੱਲਰਾਂ ਨੂੰ 100 ਕਰੋੜ ਦੀ ਰਾਹਤ ਵੀ ਮੁਹੱਈਆ ਕਰਵਾਏਗਾ,ਹਾਲਾਂਕਿ, ਇਹ ਤਬਦੀਲੀ ਇਸ ਸ਼ਰਤ ’ਤੇ ਹੈ ਕਿ ਸੂਬੇ ਤੋਂ ਬਾਸਮਤੀ ਝੋਨਾ/ਚਾਵਲ ਹੋਰ ਮੁਲਕਾਂ ਵਿੱਚ ਬਰਾਮਦ ਕਰਨ ਲਈ ਕਿਸੇ ਵੀ ਝੋਨੇ/ਚਾਵਲ ਡੀਲਰ/ਮਿੱਲ ਮਾਲਕ/ਵਪਾਰੀ ਨੂੰ ਕਿਸੇ ਫੀਸ ਦੀ ਵਾਪਸੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਸਰਕਾਰ ਨੇ ਝੋਨੇ ਦੀ ਬਾਸਮਤੀ ਕਿਸਮ ‘ਤੇ ਮਾਰਕੀਟ ਕਮੇਟੀ ਫ਼ੀਸ (ਐੱਮ. ਡੀ. ਐੱਫ.) ਅਤੇ ਦਿਹਾਤੀ ਵਿਕਾਸ ਫ਼ੀਸ (ਆਰ. ਡੀ. ਐੱਫ.) ‘ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ,ਸਰਕਾਰ ਨੇ ਮਾਰਕੀਟ ਕਮੇਟੀ ਫ਼ੀਸ (ਐੱਮ. ਡੀ. ਐੱਫ.) ਅਤੇ ਦਿਹਾਤੀ ਵਿਕਾਸ ਫ਼ੀਸ (ਆਰ. ਡੀ. ਐੱਫ.) 2 ਫ਼ੀਸਦੀ ਤੋਂ ਘਟਾ ਕੇ 1 ਫ਼ੀਸਦੀ ਕਰਨ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ‘ਚ ਸੜਕਾਂ ‘ਤੇ ਉਤਰਨਗੇ

ਮੁੱਖ ਮੰਤਰੀ ਨੇ ਇਹ ਐਲਾਨ ਪੰਜਾਬ ਮੰਡੀ ਬੋਰਡ ਦੇ ਪ੍ਰਸਤਾਵ ’ਤੇ ਗੌਰ ਕਰਦਿਆਂ ਕੀਤਾ, ਮੰਡੀ ਬੋਰਡ ਨੇ ਇਹ ਪ੍ਰਸਤਾਵ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਜ਼ ਐਸੋਸੀਏਸ਼ਨ ਅਤੇ ਪੰਜਾਬ ਬਾਸਮਤੀ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਪਾਸੋਂ ਪ੍ਰਾਪਤ ਹੋਏ ਅਰਜ਼ੀਆਂ ਦਾ ਵਿਸਥਾਰ ਵਿੱਚ ਘੋਖ ਕਰਨ ਤੋਂ ਬਾਅਦ ਤਿਆਰ ਕੀਤਾ।

ਐਸੋਸੀਏਸ਼ਨ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਨਾਲ ਸਬੰਧਤ ਬਰਾਮਦਕਾਰ ਟੈਕਸਾਂ ਦੀ ਵਾਧੂ ਲਾਗਤ ਨੂੰ ਪੂਰਾ ਨਹੀਂ ਕਰ ਸਕਣਗੇ ਜੋ 4 ਫੀਸਦੀ ਤੋਂ ਵੱਧ ਹੈ ਜਿਸ ਕਰਕੇ ਇਹ ਉਨਾਂ ਨੂੰ ਕਾਰੋਬਾਰ ਵਿੱਚ ਬਣੇ ਰਹਿਣਾ ਬਹੁਤ ਮੁਸ਼ਕਲ ਬਣਾਉਂਦਾ ਹੈ,ਇਹ ਰੁਝਾਨ ਉਨਾਂ ਨੂੰ ਹਰਿਆਣਾ, ਯੂ.ਪੀ. ਅਤੇ ਦਿੱਲੀ ਵਿੱਚ ਦੂਜੇ ਵਪਾਰੀਆਂ ਨਾਲ ਮੁਕਾਬਲੇ ਵਿੱਚ ਬਣੇ ਰਹਿਣ ਲਈ ਦੂਜੇ ਰਾਜਾਂ ਤੋਂ ਝੋਨਾ ਖਰੀਦਣ ਲਈ ਮਜਬੂਰ ਕਰੇਗਾ।

निलंबित सांसदों का धरना खत्म, कांग्रेस के राज्यसभा सदस्यों ने राज्यसभा का वॉकआउट किया

ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਜ਼ ਐਸੋਸੀਏਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਖੇਤੀ ਆਰਡੀਨੈਂਸ ਲਾਗੂ ਹੋ ਰਹੇ ਹਨ ਅਤੇ ਬਾਸਮਤੀ ਦਾ ਉਤਪਾਦਨ ਕਰਨ ਵਾਲੇ ਸੂਬਿਆਂ ਦਰਮਿਆਨ ਫੀਸ ਤੇ ਹੋਰ ਦਰਾਂ ਵਿੱਚ ਲਗਪਗ 4 ਫੀਸਦੀ ਦਾ ਫਰਕ ਪੈਦਾ ਹੋ ਜਾਵੇਗਾ,ਪੰਜਾਬ ਵਿੱਚ ਚਾਵਲ ਉਦਯੋਗ ਨੂੰ ਆਰਥਿਕ ਤੌਰ ’ਤੇ ਇਹ ਵਾਰਾ ਨਹੀਂ ਖਾਂਦਾ ਕਿਉਂ ਜੋ ਉਹ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਚਾਵਲ ਬਰਾਮਦਕਾਰ ਨਾਲ ਮੁਕਾਬਲਾ ਨਹੀਂ ਕਰ ਸਕਣਗੇ ਜਿਨਾਂ ਨੂੰ ਖੇਤੀਬਾੜੀ ਉਤਪਾਦ ’ਤੇ ਮੰਡੀ ਫੀਸ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ: –

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

हरियाणा के किसान संगठन अध्यक्ष गुरनाम सिंह चढूनी कृषि कानून के विरोध 25 सितंबर को भारत बंद में शामिल होंगे

Punjab Chief Minister Capt. Amarinder Singh ਵੱਲੋਂ ਸਮਰਥਨ ਮੁੱਲ ‘ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *