Punjab Chief Minister Capt. Amarinder Singh ਵੱਲੋਂ ਸਮਰਥਨ ਮੁੱਲ 'ਚ ਮਾਮੂਲੀ ਵਾਧਾ Punjab Chief Minister Capt. Amarinder Singh ਵੱਲੋਂ ਸਮਰਥਨ ਮੁੱਲ 'ਚ ਮਾਮੂਲੀ ਵਾਧਾ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਰਥਨ ਮੁੱਲ 'ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ

Punjab Chief Minister Capt. Amarinder Singh ਵੱਲੋਂ ਸਮਰਥਨ ਮੁੱਲ ‘ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ

39

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh ) ਨੇ ਸੰਸਦ ਵਿੱਚ ਨਵੇਂ ਖੇਤੀ ਬਿੱਲਾਂ ਦੇ ਪਾਸ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਬਾਰੇ ਕਿਸਾਨਾਂ ਵਿੱਚ ਵੱਧ ਰਹੇ ਖਦਸ਼ਿਆਂ ਦੇ ਦਰਮਿਆਨ ਕਣਕ ਅਤੇ ਹਾੜ੍ਹੀ ਦੀਆਂ ਹੋਰ ਪੰਜ ਫਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ ਹੈ,ਮੁੱਖ ਮੰਤਰੀ ਨੇ ਕਿਹਾ,’‘ਇਹ ਬੇਰਹਿਮ ਕਦਮ ਹੈ।

ਕੇਂਦਰ ਨੇ ਖੇਤੀ ਬਿੱਲਾਂ ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਦੀ ਖਿੱਲੀ ਉਡਾਈ ਹੈ,ਇਹ ਖੇਤੀ ਬਿੱਲ ਆਖ਼ਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰਨ ਅਤੇ ਭਾਰਤੀ ਖੁਰਾਕ ਨਿਗਮ ਦੇ ਖਾਤਮੇ ਲਈ ਰਾਹ ਸਾਫ਼ ਕਰ ਦੇਣਗੇ,Punjab Chief Minister Capt. Amarinder Singh ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਹ ਸੋਚਦੀ ਹੈ ਕਿ ਉਹ ਇਸ ਤੁੱਛ ਵਾਧੇ ਨਾਲ ਸੜਕਾਂ ‘ਤੇ ਉਤਰੇ ਕਿਸਾਨਾਂ ਨੂੰ ਸ਼ਾਂਤ ਕਰ ਲਵੇਗੀ ਤਾਂ ਉਹ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ,”ਤੁਸੀਂ ਅਜਿਹੇ ਵਿਅਕਤੀ ਨੂੰ ਖੁਸ਼ ਕਰਨ ਦੀਆਂ ਚਾਲਬਾਜ਼ੀਆਂ ਵਿੱਚ ਚੱਲ ਸਕਦੇ ਜੋ ਤੁਹਾਡੇ ਸ਼ਰਮਨਾਕ ਕਦਮਾਂ ਦੇ ਨਤੀਜੇ ਵਜੋਂ ਆਪਣੀ ਰੋਜ਼ੀ-ਰੋਟੀ ਗੁਆਚ ਜਾਣ ਦੀ ਕਗਾਰ ‘ਤੇ ਹੈ,ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਤਾਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਲਿਖਤੀ ਗਾਰੰਟੀ ਦਿੱਤੀ ਜਾਵੇ ਕਿ ਘੱਟੋ-ਘੱਟ ਸਮਰਥਨ ਭਾਅ ਨਾਲ ਛੇੜਛਾੜ ਨਹੀਂ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਮੁੱਦੇ ’ਤੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਲਈ ਕਿਹਾ

ਪਰ ਬਾਵਜੂਦ ਇਸ ਦੇ ਕੇਂਦਰ ਸਰਕਾਰ ਉਨ੍ਹਾਂ ਲਈ ਅਜਿਹੀਆਂ ਨਿਕੰਮੀਆਂ ਪੇਸ਼ਕਸ਼ਾਂ ਲੈ ਕੇ ਆ ਰਹੀ ਹੈ,ਉਨ੍ਹਾਂ ਕਿਹਾ ਕਿ ਇਸ ਤੋਂ ਇਕ ਵਾਰ ਫਿਰ ਇਹ ਸਿੱਧ ਹੋ ਜਾਂਦਾ ਹੈ ਕਿ ਭਾਜਪਾ ਅਤੇ ਉਸ ਦੇ ਸ਼ੋਮਣੀ ਅਕਾਲੀ ਦਲ ਵਰਗੇ ਸਹਿਯੋਗੀ ਕਿਸਾਨਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਕਿੰਨੀ ਕੁ ਚੰਗੀ ਤਰ੍ਹਾਂ ਜਾਣਦੇ ਹਨ,Punjab Chief Minister Capt. Amarinder Singh ਨੇ ਕਿਹਾ ਕਿ ਜਦੋਂ ਕਿਸਾਨ ਅਤੇ ਇੱਥੋਂ ਤੱਕ ਕਿ ਪੂਰੇ ਮੁਲਕ ਨੂੰ ਇਸ ਗੱਲ ਦਾ ਯਕੀਨ ਨਹੀਂ।

ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਕਾਇਮ ਰਹੇਗੀ ਅਤੇ ਕਿੰਨਾ ਸਮਾਂ ਰਹੇਗੀ ਤਾਂ ਉਸ ਮੌਕੇ ਕੇਂਦਰ ਵੱਲੋਂ ਕੁਝ ਫਸਲਾਂ ਦੇ ਭਾਅ ਵਿੱਚ ਮਾਮੂਲੀ ਜਿਹਾ ਵਾਧਾ ਕਰ ਕੇ ਉਨ੍ਹਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਲਿਖਤੀ ਵਾਅਦਿਆਂ ਅਤੇ ਵਚਨਬੱਧਤਾ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੋਵੇ, ਉਸ ਸਰਕਾਰ ਦੇ ਜ਼ੁਬਾਨੀ ਭਰੋਸੇ ਤੇ ਵਾਅਦੇ ਬੇਮਾਅਨਾ ਹਨ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਅਜਿਹੀਆਂ ਨੌਟੰਕੀਆਂ ਕਰਨ ਦੀ ਬਜਾਏ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇ ਕੇ ਇਨ੍ਹਾਂ ਦਾ ਸਾਰਥਕ ਹੱਲ ਕੱਢਣ ਲਈ ਲੋੜੀਂਦੇ ਕਦਮ ਚੁੱਕੇ ਜਾਣ,ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਕਿਸਾਨ ਆਪਣੇ ਅਤੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਡੁੱਬੇ ਹੋਏ ਹਨ ਅਤੇ ਉਹ ਬਿਨਾਂ ਕਿਸੇ ਹੇਰ-ਫੇਰ ਦੇ ਸਪੱਸ਼ਟ ਰੂਪ ਵਿੱਚ ਇਹ ਚਾਹੁੰਦੇ ਹਨ।

हरियाणा के किसान संगठन अध्यक्ष गुरनाम सिंह चढूनी कृषि कानून के विरोध 25 सितंबर को भारत बंद में शामिल होंगे

ਕਿ ਘੱਟੋ-ਘੱਟ ਯਕੀਨਨ ਕੀਮਤ ‘ਤੇ ਏ.ਪੀ.ਐਮ.ਸੀ. ਮੰਡੀਆਂ ਵਿੱਚ ਉਨ੍ਹਾਂ ਦੀ ਫਸਲ ਦੀ ਖਰੀਦ ਜਾਰੀ ਰਹੇਗੀ,Punjab Chief Minister Capt. Amarinder Singh ਨੇ ਕਿਹਾ ਕਿ ਕਿਸਾਨ ਆਪਣੇ ਜੀਵਨ ਨਿਰਬਾਹ ਨੂੰ ਸੁਰੱਖਿਅਤ ਬਣਾਉਣਾ ਚਾਹੁੰਦੇ ਹਨ ਜੋ ਪਿਛਲੇ ਛੇ ਸਾਲਾਂ ਵਿੱਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਬੁਰੀ ਤਰ੍ਹਾਂ ਅਸਰਅੰਦਾਜ਼ ਹੋਇਆ ਹੈ,ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰਨ ਵਿੱਚ ਇਕ ਵਾਰ ਫਿਰ ਨਾਕਾਮ ਰਹਿਣ ‘ਤੇ ਅਫਸੋਸ ਜ਼ਾਹਰ ਕੀਤਾ।

ਇਹ ਵੀ ਪੜ੍ਹੋ: –

राज सभा स्पीकर Venkaiah Naidu ने कल हंगामा करन वाले आठ संसद पूरे सैशन के लिए सस्पैंड

Capt. Amarinder Singh ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ

ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *