ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ

53

AZAD SOCH :-

PATIALA :- ਪੰਜਾਬ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ, ਪੰਜਾਬ ਦੇ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ (Farmers’ organizations) ਲਗਾਤਾਰ ਵਿਰੋਧ ਕਰ ਰਹਿਆਂ ਹਨ, ਅਤੇ ਇਸ ਸਮੇਂ ਕਿਸਾਨ ਜ਼ੋਰਦਾਰ ਇਸ ਬਿੱਲਾਂ ਦਾ ਵਿਰੋਧ ਕਰ ਰਹੇ ਹਨ,ਅਤੇ ਇਹਨ੍ਹਾਂ ਬਿੱਲਾਂ ਖ਼ਤਮ ਕਰ ਲਈ ਕੇਂਦਰ ਸਰਕਾਰ (Central Government) ਦੇ ਉੱਪਰ ਦਬਾਓ ਬਣਾਇਆਂ ਜਾ ਰਿਹਾ ਹੈ,ਇਸੇ ਵਿੱਚ ਹੀ ਹੁਣ ਖੇਤੀ ਸੋਧ ਬਿਲਾਂ ਖਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਨੇ 24 ਤੇ 26 ਸਤੰਬਰ ਵਿਚਕਾਰ ਰੇਲਾਂ ਰੋਕਣ ਅਤੇ 25 ਸਤੰਬਰ ਦੇ ‘ਪੰਜਾਬ ਬੰਦ’ ਤੋਂ ਬਾਅਦ ਪਹਿਲੀ ਅਕਤੂਬਰ ਤੋਂ ‘ਰੇਲਾਂ ਦਾ ਚੱਕਾ’ ਅਣਮਿਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਅੱਜ ਮੋਗਾ ’ਚ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ,ਪੰਜਾਬ ਵਿੱਚ ਕਿਸਾਨਾਂ ਵੱਲੋਂ ਭਲਕ ਤੋਂ 48 ਘੰਟਿਆਂ ਲਈ ਰੇਲਾਂ ਰੋਕਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਗੱਡੀਆਂ ਰੱਦ ਕਰ ਦਿੱਤੀਆਂ ਹਨ।

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨਾਂ ਵਿਰੋਧੀ ਤਿੰਨ ਬਿਲਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਪੀਿਲੀ ਅਕਤੂਬਰ ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ।

ਪੰਜਾਬ ਲਈ ਦੂਜੇ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ,ਕੈਪਟਨ ਅਮਰਿੰਦਰ ਦੀ ਪੀਐਮ ਨੂੰ ਅਪੀਲ

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਖੇਤੀ ਬਿਲਾਂ ਨੂੰ ਰੱਦ ਕਰਨ ਦੇ ਮਤੇ ਪਵਾ ਕੇ ਭਾਰਤ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ,ਉਨ੍ਹਾਂ ਕਿਹਾ ਕਿ ਇਸੇ ਕੜੀ ਵਿੱਚ ਭਾਜਪਾ ਦੇ ਵਿਧਾਇਕਾਂ, ਸੰਸਦ ਮੈਂਬਰਾਂ, ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਖ਼ਿਲਾਫ਼ ਧਰਨੇ ਮੁਜ਼ਾਹਰੇ ਕਰਦਿਆਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਤੇ ਕਾਲੇ ਝੰਡੇ ਵਿਖਾਏ ਜਾਣਗੇ,ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਰੱਦ ਕਰਵਾਉਣ।

ਅਤੇ ਪੰਜਾਬ ਸਰਕਾਰ ਵੱਲੋਂ ਅਸੈਂਬਲੀ ਇਜਲਾਸ ਵਿੱਚ ਖੇਤੀ ਬਿਲਾਂ ਨੂੰ ਰੱਦ ਕਰਾਉਣ ਦੇ ਮਤੇ ਪਾਉਣ ਤੱਕ ਅੰਦੋਲਨ ਲਗਾਤਾਰ ਜਾਰੀ ਰਹੇਗਾ,ਕਿਸਾਨ ਆਗੂਆਂ ਨੇ 25 ਸਤੰਬਰ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਪੰਜਾਬ ਵਾਸੀਆਂ ਨੂੰ ਪੁਰਜ਼ੋਰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਦੇ ਅੰਦੋਲਨ ਦੇ ਬਰਾਬਰ ਤਿੰਨ ਘੰਟੇ ਦੇ ‘ਚੱਕਾ ਜਾਮ’ ਦਾ ਸੱਦਾ ਦੇ ਕੇ ਘਚੋਲਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ,ਉਨ੍ਹਾਂ ਅਕਾਲੀ ਦਲ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ,ਉਨ੍ਹਾਂ ਮੋਦੀ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਕਾਨਫਰੰਸਾਂ ਸੱਦ ਕੇ ਆਰਡੀਨੈਂਸਾਂ ਦੀ ਤਰਫ਼ਦਾਰੀ ਕਰਨ ਦੇ ਫੈਸਲੇ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਫੈਸਲਾ ਕਰਾਰ ਦਿੱਤਾ।

मुख्यमंत्री का निजी पीए बनकर सरकारी अधिकारियों और अन्यों को धोखा देने वाला सिपाही गिरफ्तार

ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਲੋਕ ਮਾਰੂ, ਖੇਤੀ ਮਾਰੂ ਫੈਸਲਿਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਹੋਵੇਗਾ,ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਖੇਤੀ ਬਿਲਾਂ ਰਾਹੀਂ ਕਾਰਪੋਰੇਟ ਘਰਾਣਿਆਂ ਪੱਖੀ ਫ਼ੈਸਲੇ ਲਾਗੂ ਕਰ ਰਹੀ ਹੈ ਤੇ ਇਨ੍ਹਾਂ ਬਿਲਾਂ ਦੇ ਕਾਨੂੰਨ ਦਾ ਰੂਪ ਅਖ਼ਤਿਆਰ ਕਰਨ ਮਗਰੋਂ ਕਿਸਾਨ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣ ਕੇ ਰਹਿ ਜਾਣਗੇ।

ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨ ਖੇਤੀ ਬਿੱਲਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ,ਇਸ ਲਈ ਫ਼ੈਸਲਾ ਕੀਤਾ ਗਿਆ ਕਿ ਪਹਿਲੀ ਅਕਤੂਬਰ ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ,ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਖੇਤੀ ਬਿਲਾਂ ਨੂੰ ਰੱਦ ਕਰਨ ਦੇ ਮਤੇ ਪਵਾ ਕੇ ਭਾਰਤ ਸਰਕਾਰ ਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *