ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

55

AZAD SOCH :-

PATIALA :- ਕਿਸਾਨ ਜਥੇਬੰਦੀਆਂ (Farmers’ organizations) ਨੇ 24 ਤੋਂ 26 ਸਤੰਬਰ ਵਿਚਕਾਰ ਰੇਲਾਂ ਰੋਕਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਪਹਿਲੇ ਦਿਨ ਅੱਜ ਦਿੱਲੀ ਨੂੰ ਜਾਂਦੇ ਸਾਰੇ ਟਰੈਕ ਰੋਕ ਲਏ ਹਨ,ਪੰਜਾਬ ਦੇ ਵੱਖ ਵੱਖ ਖੇਤੀਬਾੜੀ ਸੰਗਠਨ ਇਸ ਬਿੱਲ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪਹਿਲਾਂ ਹੀ ‘ਬੰਦ’ ਦਾ ਐਲਾਨ ਕਰ ਚੁੱਕੇ ਹਨ 31 ਕਿਸਾਨ ਸੰਗਠਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਲਈ ਇਕੱਠੇ ਹੋਣ ਲਈ ਸਹਿਮਤੀ ਦਿੱਤੀ ਹੈ।

ਇਸ ਸਬੰਧ ਵਿੱਚ ਕਿਸਾਨ ਜੱਥੇਬੰਦੀਆਂ (Farmers’ organizations) ਦੇ ਨੁਮਾਇੰਦਿਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਇਸ ਦੇ ਨਾਲ ਹੀ ਮਿਲੀ ਜਾਣਕਾਰੀ ਅਨੁਸਾਰ ਅੱਜ ਰੇਲਵੇ ਵਿਭਾਗ ਵਲੋਂ ਮਾਨਸਾ ਵਿਖੇ ਲੱਗੇ ਧਰਨੇ ਦੀ ਜਾਣਕਾਰੀ ਉਪਰ ਭੇਜਕੇ ਮਾਲ ਗੱਡੀਆਂ ਦੀ ਆਵਾਜਾਈ ਰੋਕਣ ਲਈ ਕਿਹਾ ਗਿਆ ਹੈ, ਜਦੋਂ ਕਿ ਯਾਤਰੀਆਂ ਵਾਲੀਆਂ ਗੱਡੀਆਂ ਪਹਿਲਾਂ ਹੀ ਪੰਜਾਬ ਵਿੱਚ ਬੰਦ ਕਰ ਦਿੱਤੀਆਂ ਗਈਆਂ ਹਨ।

ਰੇਲ ਲਾਈਨਾਂ ਉਪਰ ਦਿੱਤੇ ਧਰਨੇ ਲਈ ਵਿਆਪਕ ਪੁਲੀਸ ਪ੍ਰਬੰਧ ਕੀਤੇ ਗਏ ਹਨ,ਮਾਨਸਾ ਵਿਖੇ ਡੀਐੱਸਪੀ ਹਰਵਿੰਦਰ ਸਿੰਘ ਗਿੱਲ ਖ਼ੁਦ ਨਿਗਰਾਨੀ ਕਰ ਰਹੇ ਹਨ,ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੂੰ ਆਖਿਆ ਕਿ ਉਹ ਸਾਰੇ ਪੰਜਾਬ ਨੂੰ ਖੇਤੀਬਾੜੀ ਜਿਣਸਾਂ ਲਈ ਮੰਡੀ ਘੋਸ਼ਤ ਕਰਨ ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਡੀਕਰਣ ਬਾਰੇ ਤਾਜ਼ਾ ਐਕਟ ਸੂਬੇ ਵਿਚ ਲਾਗੂ ਹੀ ਨਾ ਹੋਣ।

ਰਾਜਸਭਾ ਅਤੇ ਲੋਕਸਭਾ ਵਿਚ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਵਿਚਾਲੇ ਖੇਤੀ ਨਾਲ ਜੁੜੇ ਤਿੰਨ ਬਿੱਲ ਪਾਸ ਹੋ ਚੁੱਕੇ ਹਨ,ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ 2020, ਕਿਸਾਨੀ (ਸਸ਼ਕਤੀਕਰਣ ਅਤੇ ਸੁਰੱਖਿਆ) ਸਮਝੌਤਾ, ਕੀਮਤ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020 ਨੂੰ ਸੰਸਦ ਦੇ ਦੋਵੇਂ ਸਦਨਾਂ ਦੁਆਰਾ ਮੰਜੂਰੀ ਦੇ ਦਿੱਤੀ ਗਈ ਹੈ।

ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ
ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

ਇਸ ਦੇ ਨਾਲ ਹੀ ਕਿਸਾਨਾਂ ਨੇ ਅਗਲੇ 48 ਘੰਟੇ ਲਈ ਕਿਸਾਨ ਬਿੱਲਾਂ ਦੇ ਰੋਸ ਵਿਚ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਦੁਆਰਾ ਰੇਲਵੇ ਟਰੈਕ ਉੱਤੇ ਧਰਨੇ ਦਿੱਤੇ ਜਾ ਰਹੇ ਹਨ,25 ਸਤੰਬਰ ਨੂੰ ਕਿਸਾਨਾਂ ਦੁਆਰਾ ਪੰਜਾਬ ਬੰਦ ਵੀ ਬੁਲਾਇਆ ਗਿਆ ਹੈ,ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਦੁਆਰਾ ਇਨ੍ਹਾਂ ਤਿੰਨ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ:-

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ

ਪੰਜਾਬ ਲਈ ਦੂਜੇ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ,ਕੈਪਟਨ ਅਮਰਿੰਦਰ ਦੀ ਪੀਐਮ ਨੂੰ ਅਪੀਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *