ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਲਾਨਾ ਵਿਸ਼ਾਲ ਖ਼ੂਨਦਾਨ ਕੈਂਪ 28 ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਲਾਨਾ ਵਿਸ਼ਾਲ ਖ਼ੂਨਦਾਨ ਕੈਂਪ 28
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਲਾਨਾ ਵਿਸ਼ਾਲ ਖ਼ੂਨਦਾਨ ਕੈਂਪ 28 ਸਤੰਬਰ ਨੂੰ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਲਾਨਾ ਵਿਸ਼ਾਲ ਖ਼ੂਨਦਾਨ ਕੈਂਪ 28 ਸਤੰਬਰ ਨੂੰ

20

AZAD SOCH :-

ਕੁਰਾਲ਼ੀ :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਗਾਜੀ ਦਾਸ ਜੀ ਕਲੱਬ(ਰਜਿ.) ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਵਿਸ਼ਾਲ ਖੂਨਦਾਨ ਕੈਂਪ 28 ਸਤੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਦਸਵੀਂ ਅਸਥਾਨ ਬਾਬਾ ਗਾਜੀ ਦਾਸ ਜੀ ਪਿੰਡ ਰੋਡਮਾਜਰਾ-ਚੱਕਲਾਂ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਵਿਸ਼ਾਲ ਖ਼ੂਨਦਾਨ ਕੈਂਪ ਸਬੰਧੀ ਗੱਲਬਾਤ ਕਰਦਿਆਂ ਬਾਬਾ ਗਾਜੀ ਦਾਸ ਜੀ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਅਤੇ ਸਮੂਹ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੱਥੇ ਬਾਬਾ ਗਾਜੀ ਦਾਸ ਜੀ ਕਲੱਬ ਵੱਲੋਂ ਧਾਰਮਿਕ ਸਮਾਗਮ, ਖੇਡ ਮੇਲੇ ਅਤੇ ਸਮਾਜ ਦੀ ਭਲਾਈ ਲਈ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ:– ਅਕਾਲੀ ਸਰਕਾਰ ਦੇ ਸਮੇਂ ਹਲਕੇ’ਚ ਬਣੀਆਂ ਖੇਡ ਗਰਾਊਡਾ ਕਮ ਪਾਰਕਾਂ’ਤੇ ਖ਼ਰਚੇ ਕਰੋੜਾਂ ਰੁਪਏ ਉਪਰ Capt. Sandeep Sandhu ਨੇ ਸਵਾਲ ਉਠਾਏ

ਉਥੇ ਹੀ ਹਰ ਸਾਲ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਵੇਰੇ 8:30 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਹੁਣ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ,ਇਸ ਖ਼ੂਨਦਾਨ ਕੈਂਪ ਦੌਰਾਨ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਅਤੇ ਬਲੱਡ ਬੈਂਕ ਸਿਵਲ ਹਸਪਤਾਲ ਰੋਪੜ ਦੇ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਖੂਨ ਇਕੱਤਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:– ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ ਕਿ ਸਾਰੇ ਇਕਜੁੱਟ ਹੋਣ ਮੈਂ ਅਗਵਾਈ ਕਰਾਂਗਾ

ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਪ੍ਰਤੀ ਲੋੜਵੰਦਾਂ ਦੀ ਮਦਦ ਕਰਨ ਲਈ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਇਸ ਖੂਨਦਾਨ ਕਰਨ ਨਾਲ ਅਸੀਂ ਕਈ ਜ਼ਿੰਦਗੀਆਂ ਨੂੰ ਮੌਤ ਦੇ ਮੂੰਹ ਤੋਂ ਬਚਾ ਸਕਦੇ ਹਾਂ,ਇਸ ਮੌਕੇ ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕਰਨ।ਇਸ ਮੌਕੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਇਹ ਵੀ ਪੜ੍ਹੋ:– 

ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਟਰੈਕ ਜਾਮ ਕਰਨੇ ਸ਼ੁਰੂ ਕੀਤੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *