ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ

ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ

47

AZAD SOCH :-

PATIALA :- ਪੰਜਾਬ ਮੰਡੀ ਬੋਰਡ (Punjab Mandi Board) ਵੱਲੋਂ ਆਪਣੀ ਕਿਸਮ ਦੀ ਨਿਵੇਕਲੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ (Quick App) ਦੇ ਸਫਲਤਾਪੂਰਵਕ ਸੰਚਾਲਨ ‘ਤੇ ਮੰਡੀ ਬੋਰਡ ਨੂੰ ‘ਕੌਮੀ ਪੀਐਸਯੂ ਐਵਾਰਡ-2020’ (National PSU Award-2020’) ਹਾਸਲ ਹੋਇਆ ਹੈ,ਇਹ ਐਵਾਰਡ ਬੀਤੇ ਦਿਨ ਦੇਰ ਸ਼ਾਮ ਕੌਮੀ ਪੀਐਸਯੂ (ਪਬਲਿਕ ਸੈਕਟਰ ਅੰਡਰਟੇਕਿੰਗ) ਸੰਮੇਲਨ ਦੌਰਾਨ ਏਸ਼ੀਆ ਦੀ ਤਕਨਾਲੌਜੀ ਅਤੇ ਮੀਡੀਆ ਰਿਸਰਚ ਖੇਤਰ ਦੀ ਪ੍ਰਮੁੱਖ ਸੰਸਥਾ ‘ਈਲੈਟਸ ਟੈਕਨੋਮੀਡੀਆ’ (Eilats Technomedia) ਵੱਲੋਂ ਦਿੱਤਾ ਗਿਆ।

ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ

ਸੰਮੇਲਨ ਵਿਚ ਪੰਜਾਬ ਮੰਡੀ ਬੋਰਡ (Punjab Mandi Board) ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ ਜਿਸ ਰਾਹੀਂ ਮੰਡੀ ਬੋਰਡ ਦੀਆਂ ਰੋਜ਼ਮੱਰਾ ਦੀਆਂ ਗਤੀਵਧੀਆਂ ਚਲਾਉਣ ਲਈ ਐਪ ਦੇ ਰੂਪ ਵਿਚ ਮੰਚ ਮੁਹੱਈਆ ਕਰਵਾਇਆ ਗਿਆ ਜਿਸ ਉਪਰ ਸੀਨੀਅਰ ਅਧਿਕਾਰੀ ਆਪਣੇ ਫੀਲਡ ਸਟਾਫ ਨਾਲ ਲਗਾਤਾਰ ਰਾਬਤੇ ਵਿਚ ਰਹਿੰਦੇ ਹਨ ਤਾਂ ਕਿ ਕੋਵਿਡ ਦੀ ਮਹਾਮਾਰੀ ਦੌਰਾਨ ਫਸਲ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣ ਨੂੰ ਯਕੀਨੀ ਬਣਾਉਣ ਜਾ ਸਕੇ।

ਇਹ ਵੀ ਪੜ੍ਹੋ:–  ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਨਡੀਏ ਨਾਲੋਂ ਨਾਤਾ ਤੋੜਣ ਦਾ ਸੰਕੇਤ

ਇਹ ਪ੍ਰਗਟਾਵਾ ਕਰਦਿਆਂ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੰਮੇਲਨ ਦੌਰਾਨ ‘ਕਵਿਕ ਐਪ’ (Quick App) ਨੂੰ ਕੋਵਿਡ-19 ਦੌਰਾਨ ਵਿਲੱਖਣ ਡਿਜੀਟਲ ਪਹਿਲਕਦਮੀ ਦੱਸਦੇ ਵਜੋਂ ਮਾਨਤਾ ਦਿੰਦੇ ਹੋਏ ਕੌਮੀ ਪੀਐਸਯੂ ਐਵਾਰਡ-2020 ਲਈ ਪੰਜਾਬ ਮੰਡੀ ਬੋਰਡ (Punjab Mandi Board) ਦੀ ਚੋਣ ਕੀਤੀ ਗਈ,ਇਸ ਸੰਮੇਲਨ ਦੇ ਮੁੱਖ ਮਹਿਮਾਨ ਸਾਬਕਾ ਕੇਂਦਰੀ ਰੇਲਵੇ ਮੰਤਰੀ ਅਤੇ ਸੰਸਦ ਮੈਂਬਰ ਸੁਰੇਸ਼ ਪ੍ਰਭੂ ਸਨ,ਉਨ੍ਹਾਂ ਦੱਸਿਆ ਕਿ ਵੈਬੀਨਾਰ ਦੌਰਾਨ ਮੰਡੀ ਬੋਰਡ ਦੀ ਟੀਮ ਨੇ ਇਹ ਐਵਾਰਡ ਹਾਸਲ ਕੀਤਾ।

ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ


ਬੁਲਾਰੇ ਨੇ ਅੱਗੇ ਦੱਸਿਆ ਕਿ ਬੋਰਡ ਨੇ ਕਵਿਕ ਵੀਡੀਓ ਕਾਲਿੰਗ ਮੋਬਾਈਲ ਐਪ (Quick video calling mobile app) ਦੀ ਸ਼ੁਰੂਆਤ ਕੀਤੀ ਜਿਸ ਨਾਲ ਸਿਰਫ ਸਿੰਗਲ ਕਲਿੱਕ ਨਾਲ ਆਡੀਓ ਤੇ ਵੀਡੀਓ ਕਾਲ ਕੀਤੀ ਜਾ ਸਕਦੀ ਹੈ,ਇਸ ਵੇਲੇ ਵੀ ਇਸ ਐਪ ਦੀ ਵਰਤੋਂ ਰਾਹੀਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਝੋਨੇ ਦੀ ਖਰੀਦ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਕਰ ਰਹੇ ਹਨ।

ਈਲੈਟਸ ਟੈਕਨੋਮੀਡੀਆ (Eilats Technomedia) ਦੀਆਂ ਆਲਮੀ ਕਾਨਫਰੰਸਾਂ ਰਾਹੀਂ ਉਚ ਕੋਟੀ ਦੇ ਚਿੰਤਕਾਂ ਅਤੇ ਵੱਖ-ਵੱਖ ਸੈਕਟਰਾਂ ਨਾਲ ਸਬੰਧਤ ਉਦਯੋਗਿਕ ਦਿੱਗਜਾਂ ਦਰਮਿਆਨ ਜਾਣਕਾਰੀ ਸਾਂਝਾ ਕਰਨ ਲਈ ਮੰਚ ਮੁਹੱਈਆ ਕਰਦਾ ਹੈ ਅਤੇ ਇਨ੍ਹਾਂ ਕਾਨਫਰੰਸਾਂ ਵਿਚ ਆਈਟੀ ਤੇ ਈ-ਗਵਰਨੈਂਸ, ਸਿਹਤ, ਸਿੱਖਿਆ ਅਤੇ ਸ਼ਹਿਰੀ ਵਿਕਾਸ ਸੈਕਟਰਾਂ ਦੇ ਵੱਖ-ਵੱਖ ਨੀਤੀਘਾੜੇ, ਮਾਹਿਰ, ਵਿਚਾਰਕਧਾਰਕ ਅਤੇ ਉਦਯੋਗਪਤੀ ਹਿੱਸਾ ਲੈਂਦੇ ਹਨ।

ਇਸ ਦੌਰਾਨ ਮੰਡੀ ਬੋਰਡ (Punjab Mandi Board) ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਇਹ ਐਪ ਇਕ ਨਿਵੇਕਲਾ ਉਪਰਾਲਾ ਹੈ ਜੋ ਸੰਚਾਰ, ਪਾਰਦਰਸ਼ਤਾ ਅਤੇ ਦਫ਼ਤਰੀ ਕੰਮਕਾਜ ਦੇ ਤੇਜੀ ਨਾਲ ਨਿਪਟਾਰੇ ਲਈ ਵਧੇਰੇ ਸੁਰੱਖਿਆ ਮੁਹੱਈਆ ਕਰਵਾਏਗਾ,ਇਸ ਐਪ ਦੀਆਂ ਵਿਸ਼ੇਸ਼ਤਾਵਾਂ ਵਿਚ ਇਕ ਕਲਿੱਕ ਨਾਲ ਵੀਡੀਓ ਤੇ ਆਡੀਓ ਕਾਲਾਂ, ਗਰੁੱਪ ਕਾਲਜ਼ ਲਈ ਗਰੁੱਪ ਦੀ ਸਿਰਜਣਾ, ਬਰਾਊਜ਼ਰ ਅਧਾਰਿਤ ਵੀਡੀਓ ਕਾਲਜ਼, ਸਕਰੀਨ ਸ਼ੇਅਰਿੰਗ, ਯੂਜ਼ਰ ਪੱਖੀ ਯੂ.ਆਈ. ਡਿਜਾਈਨ ਤੇ ਸੁਰੱਖਿਆ ਸ਼ਾਮਲ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *