ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਟੁੱਟਿਆ - AZAD SOCH ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਟੁੱਟਿਆ - AZAD SOCH

Live Clock Date

Your browser is not supported for the Live Clock Timer, please visit the Support Center for support.
ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਟੁੱਟਿਆ

ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਟੁੱਟਿਆ

51

AZAD SOCH :-

PATIALA :- ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਤੋੜ ਦਿੱਤਾ ਹੈ,ਅਕਾਲੀ ਦਲ ਦੇ ਇਸ ਫੈਸਲੇ ਨਾਲ 1996 ਤੋਂ ਭਾਰਤੀ ਜਨਤਾ ਪਾਰਟੀ ਨਾਲ ਬਣੀ ਆ ਰਹੀ ਸਿਆਸੀ ਸਾਂਝ ਦਾ ਭੋਗ ਪੈ ਗਿਆ ਹੈ,ਅਕਾਲੀ ਦਲ ਦਾ ਭਾਜਪਾ ਨਾਲ ਕਈ ਦਹਾਕੇ ਪੁਰਾਨਾ ਰਿਸ਼ਤਾ ਸੀ,ਅਕਾਲੀ ਦਲ ਭਾਜਪਾ ਨਾਲ ਮਿਲਕੇ ਪੰਜਾਬ ‘ਚ ਕਈ ਵਾਰ ਸਰਕਾਰ ਬਣਾ ਚੁੱਕੀ ਹੈ,ਦੱਸ ਦੇਈਏ ਕਿ ਅੱਜ ਕਰੀਬ ਸਾਢੇ 4 ਘੰਟੇ ਲੰਮੀ ਚੱਲੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਸ੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹਕ਼ ਦੀ ਗੱਲ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹਨਾਂ ਦੀ ਗੱਲ ਸੁਣੀ ਨਹੀਂ ਗਈ,ਸ਼੍ਰੋਮਣੀ ਅਕਾਲੀ ਦਲ ਦੀ ਫੈਸਲੇ ਲੈਣ ਵਾਲੀ ਸਰਵਉਚ ਕੋਰ ਕਮੇਟੀ ਨੇ ਕੱਲ ਰਾਤ ਹੋਈ ਐਮਰਜੰਸੀ ਮੀਟਿੰਗ ਦੌਰਾਨ ਅੱਜ ਫੈਸਲਾ ਕੀਤਾ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਗਠਜੋੜ ਤੋਂ ਬਾਹਰ ਹੋਵੇਗੀ।

ਇਹ ਵੀ ਪੜ੍ਹੋ:-  ਪਠਾਨਕੋਟ ਸੈਕਟਰ ਤੋਂ ਫੜਿਆ ਪਾਕਿਸਤਾਨੀ ਕਬੂਤਰ

ਕਿਉਂਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜਿਣਸਾਂ ਦੇ ਘੱਟੋ ਤੋਂ ਘੱਟ ਸਮਰਥਨ ਮੁੱਲ ’ਤੇ ਖਰੀਦ ਨੂੰ ਕਾਨੂੰਨੀ ਰੂਪ ਦੇਣ ਅਤੇ ਪੰਜਾਬੀ ਤੇ ਸਿੱਖ ਮਸਲਿਆਂ ਨੂੰ ਜਿਵੇਂ ਪੰਜਾਬੀ ਨੂੰ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਦੇ ਦਰਜੇ ਵਿਚੋਂ ਬਾਹਰ ਰੱਖਣ ਵਰਗੇ ਫੈਸਲਿਆਂ ’ਤੇ ਅੜਬ ਰੁੱਖ ਅਪਣਾਇਆ ਹੋਇਆ ਹੈ,ਸੁਖਬੀਰ ਸਿੰਘ ਬਾਦਲ ਐਲਾਨ ਕੀਤਾ ਕਿ ਉਹ ਹੁਣ ਭਾਜਪਾ-NDA ਦਾ ਹਿੱਸਾ ਨਹੀਂ ਹੋਣਗੇ।

ਬੀਜੇਪੀ ਨੂੰ ਪੰਜਾਬ ਅੰਦਰ ਇਹ ਵੱਡਾ ਝੱਟਕਾ ਲੱਗਾ ਹੈ,ਖੇਤੀ ਬਿੱਲਾਂ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਰਿਹਾ ਸੀ,ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇਤੀ ਬਿਲਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਨੂੰ ਭਰੋਸੇ ’ਚ ਨਾ ਲਏ ਜਾਣ ਕਾਰਨ ਮੰਤਰੀ ਮੰਡਲ ਤੋਂ ਪਹਿਲਾਂ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ:- ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ (Quick App) ਲਈ ਕੌਮੀ PSU Award-2020 ਹਾਸਲ

ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਹੀ ਚਰਚਾ ਹੋਈ ਕਿ ਹੁਣ ਐੱਨਡੀਏ ’ਚ ਰਹਿਣ ਦੀ ਕੋਈ ਤੁਕ ਨਹੀਂ ਬਣਦੀ,1996 ਵਿੱਚ ਮਰਹੂਮ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠ 13 ਦਿਨਾਂ ਦੀ ਸਰਕਾਰ ਬਣਨ ਸਮੇਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਸੀ।

ਉਦੋਂ ਤੋਂ ਲੈ ਕੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਰਿਸ਼ਤਿਆਂ ਨੂੰ ਵੱਡੇ ਬਾਦਲ ਵੱਲੋਂ ਨਹੁੰ-ਮਾਸ ਦਾ ਰਿਸ਼ਤਾ ਕਰਾਰ ਦਿੱਤਾ ਜਾਂਦਾ ਰਿਹਾ ਸੀ,ਪੰਜਾਬ ਦੇ ਲੋਕਾਂ ਖਾਸ ਤੌਰ ’ਤੇ ਪਾਰਟੀ ਵਰਕਰਾਂ, ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ, ਆੜ੍ਹਤੀਆਂ ਤੇ ਸਮਾਜ ਦੇ ਹੋਰ ਗਰੀਬ ਵਰਗਾਂ ਨਾਲ ਡੂੰਘਾਈ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ ਹੈ,
ਸ੍ਰੀ ਬਾਦਲ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਣ ਬਾਰੇ ਲਿਆਂਦੇ ਗਏ ਬਿੱਲ, ਪਹਿਲਾਂ ਹੀ ਕਸੂਤੀ ਫਸੀ ਕਿਸਾਨੀ ਵਾਸਤੇ ਤਬਾਹਕੁੰਨ ਹਨ।


ਇਹ ਵੀ ਪੜ੍ਹੋ:-

रायजादा हंसराज स्टेडियम में बनेगा योगा एवं एरोबिक्स सेंटर,विधानसभा स्पीकर राणा केपी ने दिए 5 लाख रुपए

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *