ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਪਤੀ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਪਤੀ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਪਤੀ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਪਤੀ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ

37

AZAD SOCH :-

PATIALA :- ਦੇਸ਼ ਵਿੱਚ ਖੇਤੀ ਬਿੱਲਾਂ ਨੂੰ ਦੇਸ਼ ਦੇ ਰਾਸ਼ਟਰਪਤੀ ਨੇ ਮਨਜ਼ੂਰੀ ਦੇ ਦਿੱਤੀ ਹੈ, ਅਤੇ ਇਹ ਬਿੱਲ ਪਾਸ ਹੋ ਚੁੱਕੇ ਹਨ,ਇਹਨ੍ਹਾਂ ਬਿੱਲਾਂ ਨੂੰ ਲੈਕੇ ਦੇਸ਼ ਭਰ ਵਿੱਚ ਰੋਸ਼ ਪ੍ਰਦਰਸ਼ਨ ਹੋ ਰਹੇ ਹਨ, ਪੰਜਾਬ ਅਤੇ ਹਰਿਆਣਾ ਇਨ੍ਹਾਂ ਬਿੱਲਾਂ ਨੂੰ ਲੈਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਅਤੇ ਹੁਣ ਇਹ ਵਿਰੋਧ ਹੋ ਵੀਂ ਵੱਧ ਜਾਵੇਗਾ, ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਨਵੇਂ ਖੇਤੀ ਬਿਲਾਂ ਨੂੰ ਰਾਸ਼ਟਰਪਤੀ ਵੱਲੋਂ ਸਹਿਮਤੀ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤਾਂ ਦੀ ਰਾਖੀ ਲਈ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ ਰਹੀ ਹੈ।

ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ,ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਭਾਅ ‘ਤੇ ਕੋਈ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਹਰ ਇੱਕ ਅਨਾਜ ਦੀ ਖਰੀਦ ਲਈ ਵਚਨਬੱਧ ਹੈ,ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕਾਨੂੰਨੀ ਅਤੇ ਖੇਤੀਬਾੜੀ ਮਾਹਰਾਂ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਕੇਂਦਰ ਸਰਕਾਰ ਦੇ ਕਾਨੂੰਨਾਂ ਨਾਲ ਪ੍ਰਭਾਵਤ ਹੋਏ ਹਨ, ਨਾਲ ਸਲਾਹ ਮਸ਼ਵਰਾ ਕਰ ਰਹੀ ਹੈ, ਤਾਂ ਜੋ ਭਵਿੱਖ ਦੀ ਕਾਰਵਾਈ ਦਾ ਫੈਸਲਾ ਲਿਆ ਜਾ ਸਕੇ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਐਤਵਾਰ ਨੂੰ ਮਾਨਸੂਨ ਸੈਸ਼ਨ ਦੌਰਾਨ ਸੰਸਦ ਦੁਆਰਾ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ


ਅਗਲਾ ਰਸਤਾ ਅਖ਼ਤਿਆਰ ਕਰਨ ਦੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਹੋਰ ਭਾਈਵਾਲਾਂ ਨੂੰ ਭਰੋਸੇ ਵਿਚ ਲਿਆ ਜਾਵੇਗਾ,ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲ ਦੀ ਕੀਮਤ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ,ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ’ਚ ਖੇਤੀ ਬਿਲਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਗੇ।

ਮੁੱਖ ਮੰਤਰੀ ਨੇ ਰਾਸ਼ਟਰਪਤੀ ਵਲੋਂ ਤਿੰਨ ਗੈਰਸੰਵਿਧਾਨਕ ਅਤੇ ਕਿਸਾਨ ਵਿਰੋਧੀ ਖੇਤੀ ਬਿਲਾਂ ਨੂੰ ਸਹਿਮਤੀ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧ ਵਿਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ, ਜਿਨ੍ਹਾਂ ਸੰਸਦ ਵਿੱਚ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਸਨ, ਦਾ ਪੱਖ ਸੁਣੇ ਬਿਨਾਂ ਇਹ ਫੈਸਲਾ ਲਿਆ ਹੈ,ਉਨ੍ਹਾਂ ਕਿਹਾ ਕਿ ਖੇਤੀ ਬਿਲਾਂ ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲਣ ਨਾਲ ਕਿਸਾਨਾਂ ਨੂੰ ਬਹੁਤ ਧੱਕਾ ਲੱਗਾ ਹੈ।

ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ 2 ਅਕਤੂਬਰ ਨੂੰ ਸਮੁੱਚੇ ਦੇਸ਼ ਵਿਚ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ,ਪੰਜਾਬ ਕਾਂਗਰਸ ਵੀ 2 ਅਕਤੂਬਰ ਨੂੰ ਪੰਜਾਬ ਵਿਚ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕ ਰਹੀ ਹੈ ਜਿਸ ਤਹਿਤ ਟਰੈਕਟਰ ਮਾਰਚ ਵੀ ਕੀਤਾ ਜਾ ਸਕਦਾ ਹੈ,ਸ਼੍ਰੋਮਣੀ ਅਕਾਲੀ ਦਲ ਦੇ ਐੱਨਡੀਏ ਨਾਲੋਂ ਤੋੜ ਵਿਛੋੜੇ ਮਗਰੋਂ ਕਾਂਗਰਸ ਹੁਣ ਰੋਸ ਵਿਖਾਵੇ ਕਰਕੇ ਕਿਸਾਨਾਂ ’ਚ ਆਪਣਾ ਪ੍ਰਭਾਵ ਛੱਡਣਾ ਚਾਹੁੰਦੀ ਹੈ।

ਇਸੇ ਤਰ੍ਹਾਂ ਹਰੀਸ਼ ਰਾਵਤ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਬਣਨ ਮਗਰੋਂ ਪਹਿਲੀ ਫੇਰੀ ’ਤੇ ਪੰਜਾਬ ਆ ਰਹੇ ਹਨ ਅਤੇ ਭਲਕੇ 4 ਵਜੇ ਚੰਡੀਗੜ੍ਹ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਿਰਕਤ ਕਰਨਗੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 29 ਸਤੰਬਰ ਨੂੰ ਕਿਸਾਨ ਧਿਰਾਂ ਨਾਲ ਵੀ ਗੱਲਬਾਤ ਕਰਨਗੇ।

ਉਧਰ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵੀ ਭਲਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਜਾ ਰਹੇ ਹਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਤਿੰਨੋਂ ਵਿਵਾਦਪੂਰਨ ਫਾਰਮ ਬਿੱਲਾਂ ਨੂੰ ਆਪਣੀ ਸਹਿਮਤੀ ਦੇ ਦਿੱਤੀ,ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਬਿੱਲ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ, ਹਾਲ ਹੀ ਵਿੱਚ ਸੰਸਦ ਵਲੋਂ ਵਿਰੋਧ ਦੇ ਬਾਵਜੂਦ ਇਨ੍ਹਾਂ ਬਿੱਲਾਂ ਨੂੰ ਪਾਸ ਕੀਤਾ ਗਿਆ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *