ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਕਾਨੂੰਨ ਖੇਤੀ ਬਿੱਲਾਂ ਖਿਲਾਫ ਧਰਨੇ ਤੇ ਬੈਠੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਕਾਨੂੰਨ ਖੇਤੀ ਬਿੱਲਾਂ ਖਿਲਾਫ ਧਰਨੇ ਤੇ ਬੈਠੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਕਾਨੂੰਨ ਖੇਤੀ ਬਿੱਲਾਂ ਖਿਲਾਫ ਧਰਨੇ ਤੇ ਬੈਠੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਕਾਨੂੰਨ ਖੇਤੀ ਬਿੱਲਾਂ ਖਿਲਾਫ ਧਰਨੇ ਤੇ ਬੈਠੇ,ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

49

AZAD SOCH :-

PATIALA :- ਪੰਜਾਬ ਵਿੱਚ ਖੇਤੀਂ ਬਿੱਲਾਂ ਦਾ ਵਿਰੋਧ ਜਾਰੀ ਹੈ,ਕੱਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਸਦ ਵਿਚ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ 3 ਖੇਤੀ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ,ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਇਸ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਦੇਸ਼ ਭਰ ਦੀਆਂ ਵਿਰੋਧੀ ਪਾਰਟੀਆਂ ਅਤੇ ਕਿਸਾਨ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ,ਇਸ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਅਤੇ ਆਗੂਆਂ ਸਮੇਤ Bhagat Singh ਦੇ ਪਿੰਡ ਖਟਕੜ ਕਲਾਂ ਵਿਖੇ ਧਰਨੇ ’ਤੇ ਬੈਠੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨਾਂ ਵਿੱਚੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਬਾਹਰ ਰੱਖਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨੀਅਤ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਹੁੰਦੀਆਂ ਹਨ,ਕਾਂਗਰਸ ਨੂੰ ਵੀ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪ੍ਰੇਰਿਤ ਕੀਤਾ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸੂਬਾ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਕੈਪਟਨ ਨੇ ਕਿਹਾ ਕੇਂਦਰ ਨੇ ਜੋ ਬਵਾਲ ਕੀਤਾ ਹੈ।

ਇਹ ਵੀ ਪੜ੍ਹੋ:- दिल्ली इंडिया गेट नज़दीक ट्रैक्टर जला कर Youth Congress ने किया खेती बिलों का विरोध

ਉਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋ ਸਕਦੀ ਹੈ,ਕੈਪਟਨ ਨੇ ਖੇਤੀ ਬਿੱਲਾਂ ਖਿਲਾਫ ਅਦਾਲਤੀ ਰੁਖ਼ ਕਰਨ ਦੀ ਚੇਤਾਵਨੀ ਦਿੱਤੀ ਹੈ,ਉਨ੍ਹਾਂ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਝੂਠ ਬੋਲ ਰਹੇ ਹਨ,CM PUNJAB ਨੇ ਕਾਨੂੰਨੀ ਲੜਾਈ ਲੜਨ ਦੀ ਚੇਤਾਵਨੀ ਦਿੱਤੀ ਹੈ, ਉਨ੍ਹਾਂ ਕਿਹਾ ਸੁਪਰੀਮ ਕੋਰਟ ‘ਚ ਜਾ ਕੇ ਲੜਾਈ ਲੜੀ ਜਾਵੇਗੀ,PUNJAB ਸਰਕਾਰ ਨਾਲ ਕੋਈ ਵਿਚਾਰ ਚਰਚਾ ਨਹੀਂ ਹੋਈ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇਸ਼ ਦੀ ਮੌਜੂਦਾ ਸਥਿਤੀ ਦਾ ਲਾਭ ਲੈ ਸਕਦੀ ਹੈ,ISI ਆਈਐਸਆਈ ਲਈ ਕਿਸਾਨ ਸੌਖਾ ਸ਼ਿਕਾਰ ਹੋ ਸਕਦੇ ਹਨ,ਕੈਪਟਨ ਦਾ ਇਸ਼ਾਰਾ ਇਸ ਵੱਲ ਸੀ ਕਿ ਪੰਜਾਬ ‘ਚ ਖੇਤੀ ਬਿੱਲਾਂ ਕਾਰਨ ਵਿਗੜੇ ਮਾਹੌਲ ਦਾ ਪਾਕਿਸਤਾਨ ਨਜ਼ਾਇਜ਼ ਫਾਇਦਾ ਚੁੱਕ ਸਕਦਾ ਹੈ।

ਇਹ ਵੀ ਪੜ੍ਹੋ: –

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਮਾਨਸੂਨ ਸੈਸ਼ਨ ਦੌਰਾਨ ਸੰਸਦ ਦੁਆਰਾ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਪਤੀ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *