ਬਹਿਬਲ ਕਲਾਂ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਦੋਸ਼ੀ ਵਜੋਂ ਨਾਮਜ਼ਦ ਬਹਿਬਲ ਕਲਾਂ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਦੋਸ਼ੀ ਵਜੋਂ ਨਾਮਜ਼ਦ

Live Clock Date

Your browser is not supported for the Live Clock Timer, please visit the Support Center for support.
ਬਹਿਬਲ ਕਲਾਂ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਦੋਸ਼ੀ ਵਜੋਂ ਨਾਮਜ਼ਦ

ਬਹਿਬਲ ਕਲਾਂ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਦੋਸ਼ੀ ਵਜੋਂ ਨਾਮਜ਼ਦ

38

AZAD SOCH :-

PATIALA :- ਸਾਲ 2015 ‘ਚ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ (Behbal Kalan shooting) ਮਾਮਲੇ ਦੀ ਜਾਂਚ ‘ਚ ਉਸ ਸਮੇਂ ਵੱਡਾ ਮੋੜ ਆਇਆ, ਜਦੋਂ ਇਸ ਜਾਂਚ ਸਬੰਧੀ ਬਣਾਈ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ (Sumedh Saini) ਅਤੇ ਤਤਕਾਲੀ ਪੁਲਿਸ ਕਮਿਸ਼ਨਰ ਲੁਧਿਆਣਾ ਪਰਮਰਾਜ ਸਿੰਘ ਉਮਰਾਨੰਗਲ (Parmaraj Singh Umranangal) ਨੂੰ ਇਸ ਮਾਮਲੇ ‘ਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ,ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਕਾਰੋਬਾਰੀ ਪੰਕਜ ਬਾਂਸਲ ਤੇ ਸੁਹੇਲ ਸਿੰਘ ਬਰਾੜ ਮੁਲਜ਼ਮ ਵਜੋਂ ਨਾਮਜ਼ਦ ਹੋ ਚੁੱਕੇ ਹਨ।

ਇਹ ਵੀ ਪੜ੍ਹੋ: –पंजाब में कल कोरोना के 1271 नये केस आए और 46 लोगों की मौत

ਆਈਜੀ ਪਰਮਰਾਜ ਸਿੰਘ ਉਮਰਾਨੰਗਲ (Parmaraj Singh Umranangal) 14 ਅਕਤੂਬਰ 2015 ਸਵੇਰੇ ਬਹਿਬਲ ਕਲਾਂ ਵਿੱਚ ਗਿਆ ਸੀ ਤੇ ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ,ਡੀਜੀਪੀ ਸੁਮੇਧ ਸੈਣੀ (Sumedh Saini) ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਕਥਿਤ ਤੌਰ ’ਤੇ ਕੁਝ ਪੁਲੀਸ ਅਧਿਕਾਰੀਆਂ ਤੇ ਸਿਆਸੀ ਆਗੂਆਂ ਨਾਲ ਸਾਜਬਾਜ ਹੋ ਕੇ ਸ਼ਾਂਤਮਈ ਧਰਨੇ ’ਤੇ ਜਬਰ ਢਾਹੁਣਾ ਸ਼ੁਰੂ ਕਰ ਦਿੱਤਾ।

ਇੱਥੇ ਚੱਲੀ ਪੁਲੀਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 32 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ,ਦੋਹਾਂ ਅਫ਼ਸਰਾਂ ਨੂੰ ਥਾਣਾ ਬਾਜਾਖਾਨਾ ਜ਼ਿਲ੍ਹਾ ਫ਼ਰੀਦਕੋਟ ‘ਚ ਮੁਕੱਦਮਾ ਨੰਬਰ: 130 ਮਿਤੀ 21 ਅਕਤੂਬਰ 2015 ‘ਚ ਦੋਸ਼ੀ ਵਜੋਂ ਨਾਮਜ਼ਦ ਕਰਨ ਲਈ 26 ਸਤੰਬਰ 2020 ਨੂੰ ਥਾਣਾ ਮੁਖੀ ਨੂੰ ਪੱਤਰ ਲਿਖਿਆ ਗਿਆ ਸੀ।

ਜਿਸ ‘ਤੇ ਕਾਰਵਾਈ ਕਰਦਿਆਂ ਸਬੰਧਿਤ ਅਫ਼ਸਰ ਵਲੋਂ ਉਕਤ ਮੁਕੱਦਮੇ ‘ਚ ਇਨ੍ਹਾਂ ਅਫ਼ਸਰਾਂ ਨੂੰ ਆਈ.ਪੀ.ਸੀ. ਦੀ ਧਾਰਾ 302, 307, 218, 201, 166 ਏ, 120ਬੀ, 34, 194, 195, 109 ਅਤੇ ਅਸਲ੍ਹਾ ਐਕਟ ਦੇ ਸੈਕਸ਼ਨ 25, 27, 54 ਅਤੇ 59 ਅਧੀਨ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ,ਥਾਣਾ ਬਾਜਾਖਾਨਾ ਦੇ ਐੱਸਐੱਚਓ ਇਕਬਾਲ ਹੁਸੈਨ (Iqbal Hussain) ਨੇ ਕਿਹਾ ਕਿ ਪੜਤਾਲ ਦੇ ਆਧਾਰ ’ਤੇ ਥਾਣੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ,ਜਾਂਚ ਟੀਮ ਦੀ ਇਸ ਕਾਰਵਾਈ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ (DGP Sumedh Saini) ਤੇ ਉਮਰਾਨੰਗਲ (Umranangal) ਨੇ ਅਗਾਉਂ ਜ਼ਮਾਨਤ ਲੈਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: –

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ

IPL : रॉयल चैलेंजर्स बेंगलुरु (RCB) ने मुंबई इंडियंस (MI) को सुपर ओवर में जीत दर्ज की

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *