ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕਿਸਾਨ ਜਥੇਬੰਦੀਆਂ ਦੇ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕਿਸਾਨ ਜਥੇਬੰਦੀਆਂ ਦੇ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਸੱਦੇ ਦੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ ਤੇ ਪਹਿਲੀ ਅਕਤੂਬਰ ਤੋਂ ਰੇਲਾਂ ਰੋਕੋ ਦੇ ਸੱਦੇ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ,ਪਾਰਟੀ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕਿਸਾਨ ਜਥੇਬੰਦੀਆਂ ਦੇ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਸੱਦੇ ਦੀ ਕਰੇਗਾ ਡੱਟਵੀਂ ਹਮਾਇਤ-ਸੁਖਦੇਵ ਸਿੰਘ ਢੀਂਡਸਾ

46

AZAD SOCH :-

ਲੌਂਗੋਵਾਲ 29 ਸਤੰਬਰ :- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ ਤੇ ਪਹਿਲੀ ਅਕਤੂਬਰ ਤੋਂ ਰੇਲਾਂ ਰੋਕੋ ਦੇ ਸੱਦੇ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ,ਪਾਰਟੀ ਪ੍ਰਧਾਨ ਸ੍ਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਇੱਕ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਜੋਰ ਦੇ ਕੇ ਕਿਹਾ ਕਿ ਰੇਲ ਪਟੜੀਆਂ ਉੱਪਰ ਦਿੱਤੇ ਜਾਣ ਵਾਲੇ ਕਿਸਾਨ ਧਰਨਿਆਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ।

ਪੰਜਾਬ ਸਰਕਾਰ ਹਫ਼ਤੇ ’ਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ,ਕੈਪਟਨ ਨੇ 31 ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਪੰਜਾਬ ਬੰਦ ਦੇ ਸੱਦੇ ਅੰਦਰ ਜਿਸ ਤਰ੍ਹਾਂ ਪਹਿਲਾਂ ਭਰਵੀਂ ਹਾਜਰੀ ਲਵਾਈ ਸੀ ਉਸੇ ਤਰ੍ਹਾਂ ਰੇਲ ਰੋਕੋ ਦੇ ਸੱਦੇਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਹੋਰ ਵੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ,ਸ੍ਰ ਢੀਂਡਸਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸਦੀ ਸਮੁੱਚੀ ਆਰਥਿਕਤਾ ਖੇਤੀ ਨਾਲ ਜੁੜੀ ਹੋਈ ਹੈ।

ਜੇਕਰ ਕਿਸਾਨੀ ਤਬਾਹ ਹੋ ਗਈ ਤਾਂ ਸੂਬੇ ਦਾ ਹਰ ਵਰਗ ਤੇ ਹਰ ਕਾਰੋਬਾਰ ਸੁਭਾਵਿਕ ਤੌਰ ‘ਤੇ ਹੀ ਫ਼ੇਲ ਹੋ ਜਾਵੇਗਾ,ਉਹਨਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਖੇਤਰ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਪੈ ਗਈ ਹੈ,ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਸ਼ੁਰੂ ਤੋਂ ਹੀ ਇਹਨਾਂ ਕਿਸਾਨ ਵਿਰੋਧੀ ਬਿਲਾਂ ਦਾ ਠੋਕ ਕੇ ਵਿਰੋਧ ਵੀ ਕੀਤਾ ਹੈ,ਸ੍ਰ ਢੀਂਡਸਾ ਨੇ ਕਿਹਾ ਪੰਜਾਬ ਬੰਦ ਦੀ ਤਰ੍ਹਾਂ ਅਕਾਲੀ ਦਲ,(ਬਾਦਲ ) ਵੱਲੋਂ ਕਿਸਾਨਾਂ ਦੇ ਬਰਾਬਰ ਪ੍ਰੋਗਰਾਮ ਉਲੀਕਣ ਦੀ ਤਿੱਖੀ ਅਲੋਚਨਾਂ ਕਰਦਿਆ ਕਿਹਾ ।

ਕਿ ਸੁਖਬੀਰ ਸਿੰਘ ਬਾਦਲ ਹੁਣ ਤਖਤਾਂ ਦਾ ਓਟ ਆਸਰਾ ਲੈ ਕੇ ਕਿਸਾਨਾਂ ਦੇ ਦਿਨੋ ਦਿਨ ਪ੍ਰਚੰਡ ਹੋ ਰਹੇ ਸੰਘਰਸ ਨੂੰ ਤਾਰਪੀਡੋ ਕਰਨਾ ਚਾਹੁੰਦਾ ਹੈ,ਉਹਨਾਂ ਵੱਖ ਵੱਖ ਜਥੇਬੰਦੀਆਂ ਨੂੰ ਜ਼ੋਰ ਦੇਕੇ ਕਿਹਾ ਕਿ ਕੇਂਦਰ ਸਰਕਾਰ ਉੱਪਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਕਿਸਾਨੀ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਦਬਾਓ ਪਾਉਣ ਵਾਸਤੇ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਹਰ ਤਰਾਂ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *