ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

38

AZAD SOCH :-

PATIALA :- ਪੰਜਾਬ ਵਿੱਚ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਦੁਆਰਾ ਖੇਤੀ ਬਿੱਲਾਂ ਦਾ ਵਿਰੋਧ ਜਾਰੀ ਹੈ, ਪੰਜਾਬ ਸਰਕਾਰ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਾਨੂੰਨੀ ਚਾਰਾਜੋਈ ਸਮੇਤ ਸਾਰੇ ਸੰਭਵ ਕਦਮ ਚੁੱਕੇਗੀ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਸੱਦਿਆ ਜਾਣਾ ਵੀ ਸ਼ਾਮਲ ਹੈ ਜਿਸ ਦੌਰਾਨ ਅਗਲੇਰੀ ਰਣਨੀਤੀ ਉਲੀਕਣ ਸਬੰਧੀ ਗਹਿਰਾਈ ਨਾਲ ਵਿਚਾਰ ਵਟਾਂਦਰਾ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਦੀ ਪੂਰਨ ਹਮਾਇਤ ਕਰੇਗੀ,ਮੁੱਖ ਮੰਤਰੀ ਨੇ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਇਸ ਮੁੱਦੇ ਨੂੰ ਕਾਨੂੰਨੀ ਮਾਹਿਰਾਂ ਦੀ ਟੀਮ ਨਾਲ ਵੀ ਵਿਚਾਰਿਆ ਜਾਵੇਗਾ.

ਜਿਨ੍ਹਾਂ ਵਿੱਚ ਇਕ ਬਦਲ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਵੀ ਸ਼ਾਮਲ ਹੋਵੇਗਾ,ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਮੰਗਲਵਾਰ ਇਥੇ ਕਿਸਾਨ ਭਵਨ ਵਿਖੇ ਇਕੱਠੇ ਹੋਏ,ਕਿਸਾਨ ਆਗੂ ਇਸ ਵਿਚਾਰ ਵਿਚ ਇਕਮਤ ਸੀ ਕਿ ਮੁੱਖ ਮੰਤਰੀ ਵਲੋਂ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ.

ਤਾਂ ਜੋ ਇੱਕ ਐਕਟ ਲਿਆਇਆ ਜਾ ਸਕੇ ਜੋ ਖੇਤੀ ਕਾਨੂੰਨਾਂ ਨੂੰ ਠੱਲ੍ਹ ਪਾ ਸਕੇ,31 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਸੈਸ਼ਨ ਸਮੇਤ, ਖੇਤੀਬਾੜੀ ਕਾਨੂੰਨਾਂ ਨਾਲ ਲੜਨ ਲਈ ਹਰ ਸੰਭਵ ਕਾਨੂੰਨੀ ਸਹਾਇਤਾ ਦਾ ਭਰੋਸਾ ਦਿੱਤਾ, ਜਿਸ ਵਿੱਚ ਵਿਚਾਰ ਵਟਾਂਦਰੇ ਅਤੇ ਅੱਗੇ ਦਾ ਰਾਹ ਤੈਅ ਕਰਨ ਦਾ ਫੈਸਲਾ ਕੀਤਾ ਗਿਆ.

ਇਹ ਵੀ ਪੜ੍ਹੋ:- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਰਾਜ ਦੇ ਸਾਰੇ ਪਿੰਡਾਂ ਵਿੱਚ ਬਿਜ਼ਲੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦਾ ਫੈਂਸਲਾ ਕੀਤਾ

ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਤੋਂ ਦੂਰੀ ਬਣਾਈ ਰੱਖਣ ਦਾ ਫੈਸਲਾ ਕੀਤਾ ਸੀ ਜਿਸ ਦੌਰਾਨ ਖੇਤੀਬਾੜੀ ਬਿਲਾਂ ਖਿਲਾਫ਼ ਮਤਾ ਪਾਸ ਹੋਇਆ ਸੀ.


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਬਾਖੂਬੀ ਸਮਝਦੀ ਹੈ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ,ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ,ਆਉਣ ਵਾਲੇ ਸਮਿਆਂ ਦੌਰਾਨ ਭਾਰਤ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਤੋਂ ਬਾਅਦ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਅਤੇ ਐੱਫਸੀਆਈ ਦਾ ਖਾਤਮਾ ਕੀਤਾ ਜਾਵੇਗਾ.

ਇਹ ਵੀ ਪੜ੍ਹੋ:- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕਿਸਾਨ ਜਥੇਬੰਦੀਆਂ ਦੇ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਸੱਦੇ ਦੀ ਕਰੇਗਾ ਡੱਟਵੀਂ ਹਮਾਇਤ-ਸੁਖਦੇਵ ਸਿੰਘ ਢੀਂਡਸਾ

ਜਿਸ ਨਾਲ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਦਾ ਅੰਤ ਹੋ ਜਾਵੇਗਾ,ਸ੍ਰੀ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਲਈ ਵੀ ਤਿਆਰ ਹਨ,ਬਸ਼ਰਤੇ ਇਸ ਨੂੰ ਕੋਈ ਸਿਆਸੀ ਰੰਗਤ ਨਾ ਦਿੱਤੀ ਜਾਵੇ,ਉਨ੍ਹਾਂ ਮੁੱਖ ਮੰਤਰੀ ਨੂੰ ਕੇਂਦਰੀ ਐਕਟਾਂ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦੀ ਅਪੀਲ ਕੀਤੀ ਅਤੇ ਸੂਬੇ ਵਿੱਚ ਅਡਾਨੀ ਦੇ ਸਾਇਲੋਜ਼ ਦਾ ਨਿਰਮਾਣ ਰੋਕਣ ਸਮੇਤ ਕਿਸਾਨਾਂ ਦੇ ਹਿੱਤਾਂ ਲਈ ਹੋਰ ਬਣਦੇ ਕਦਮ ਚੁੱਕਣ ਲਈ ਆਖਿਆ.

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *