ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

Live Clock Date

Your browser is not supported for the Live Clock Timer, please visit the Support Center for support.
ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

39

AZAD SOCH :-

SANGRUR :- ਮੰਗਲਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਦੋਂ ਸੰਗਰੂਰ ਅੰਦਰ ਗੁਰਦੁਆਰਾ ਨਾਨਕਿਆਣਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ,ਸਿੱਖ ਜਥੇਬੰਦੀਆਂ ਦੇ ਕਾਰਕੁਨ ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ,ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਅਨੇਕਾਂ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਸਨ।

ਇਸੇ ਦੁਰਾਨ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਦਿਆਂ ਅੱਗੇ ਵੱਧ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੂੰ ਕਾਫ਼ੀ ਜਦੋਜਹਿਦ ਕਰਨੀ ਪਈ,ਸ਼੍ਰੋਮਣੀ ਅਕਾਲੀ ਦਲਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਪੁੱਜੇ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਰਾਗੀ ਗ੍ਰੰਥੀ ਸਭਾ, ਸਿੱਖ ਸਦਭਾਵਨਾ ਦਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਦਮਦਮੀ ਟਕਸਾਲ ਤੇ ਕਈ ਹੋਰ ਜਥੇਬੰਦੀਆਂ ਦੇ ਕਾਰਕੁਨ ਕਾਲੀਆਂ ਝੰਡੀਆਂ ਲੈ ਕੇ ਇਕੱਠੇ ਹੋ ਗਏ,ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕਰਦਿਆਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਜਿਉਂ ਹੀ ਸ੍ਰੀ ਬਾਦਲ ਦੀਆਂ ਗੱਡੀਆਂ ਦਾ ਕਾਫ਼ਲਾ ਇਥੋਂ ਲੰਘਿਆ ਤਾਂ ਸਿੱਖ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਵਿਖਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਹਾਲਾਂਕਿ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ,ਮੀਟਿੰਗ ਮਗਰੋਂ ਸ੍ਰੀ ਬਾਦਲ ਨੂੰ ਵੱਖਰੇ ਰਸਤੇ ਰਾਹੀਂ ਪੁਲੀਸ ਨੇ ਲੰਘਾ ਦਿੱਤਾ ਸਿੱਖ ਜਥੇਬੰਦੀਆਂ ਦੇ ਲੀਡਰਾਂ ਭਾਈ ਬਚਿੱਤਰ ਸਿੰਘ, ਕੁਲਵੰਤ ਸਿੰਘ ਬੁਰਜ, ਗਗਨਦੀਪ ਸਿੰਘ ਜਖੇਪਲ, ਭਾਈ ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੁਰੂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ।

ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਗਈ ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁੰਮ ਹੋ ਗਏ ਹਨ, ਜਿਸ ਲਈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੈ,ਲੋਕਾਂ ਨੇ ਕੁਰਬਾਨੀਆਂ ਨਾਲ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਉਪਰ ਕਬਜ਼ਾ ਕੀਤਾ ਹੋਇਆ ਹੈ ਤੇ ਗੁਰੂ ਘਰਾਂ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤ ਰਹੇ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *