ਪੰਜਾਬ ਵਿੱਚ ਖੇਤੀ ਬਿੱਲਾਂ ਦੇ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ ਪੰਜਾਬ ਵਿੱਚ ਖੇਤੀ ਬਿੱਲਾਂ ਦੇ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਖੇਤੀ ਬਿੱਲਾਂ ਦੇ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ

ਪੰਜਾਬ ਵਿੱਚ ਖੇਤੀ ਬਿੱਲਾਂ ਦੇ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ ਅੰਦੋਲਨ ਅੱਜ ਤੋਂ

40

AZAD SOCH :-

PATIALA :- ਪੰਜਾਬ ਵਿੱਚ ਖੇਤੀ ਬਿੱਲਾਂ ਦੇ ਖਿਲਾਫ਼ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਦੁਆਰਾਂ ਰੋਸ ਪ੍ਰ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ PUNJAB ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਭਲਕੇ ਪਹਿਲੀ ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰਨਗੀਆਂ।

ਰੇਲਾਂ ਦਾ ਚੱਕਾ ਜਾਮ ਅਣਮਿਥੇ ਸਮੇਂ ਲਈ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਵਿੱਢੀ ਇਹ ਲੜਾਈ ਆਰ ਪਾਰ ਦੀ ਹੋਵੇਗੀ,ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮੁਲਕ ਦੇ ਸਾਰੇ ਮਾਲ ਖਜ਼ਾਨੇ ਬਹੁਕੌਮੀ ਕੰਪਨੀਆਂ ਤੇ ਪੂੰਜੀਪਤੀਆਂ ਦੇ ਦੇਸੀ ਦਲਾਲਾਂ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਕਾਰੋਬਾਰੀਆਂ ਨੂੰ ਸੰਭਾਲਣ ’ਤੇ ਤੁਲੀ ਹੋਈ ਹੈ। 

ਕਿਸਾਨ ਯੂਨੀਅਨ ਦੇ ਆਗੂ ਡਾ.ਦਰਸ਼ਨ ਪਾਲ ਨੇ ਦੱਸਿਆ ਕਿ 30 ਤੋਂ ਵੱਧ ਥਾਵਾਂ ’ਤੇ ਭਲਕ ਤੋਂ ਪੱਕੇ ਤੌਰ ’ਤੇ ਮੋਰਚਾਬੰਦੀ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ,ਉਨ੍ਹਾਂ ਦੱਸਿਆ ਕਿ ਅੰਬਾਨੀ ਅਤੇ ਅਡਾਨੀ ਵਰਗੇ ਕਾਰੋਬਾਰੀਆਂ ਦੇ ਪੈਟਰੋਲ ਪੰਪਾਂ, ਰਿਟੇਲ ਸਟੋਰਾਂ ਅਤੇ ਹੋਰਨਾਂ ਟਿਕਾਣਿਆਂ ਦੀ ਨਿਸ਼ਾਨਦੇਹੀ ਕਰਕੇ ਮੋਰਚੇ ਲਾਏ ਜਾਣਗੇ,ਪਿੰਡਾਂ ਦੀਆਂ ਇਕਾਈਆਂ ਵੱਲੋਂ ਲੰਗਰ ਲਈ ਘਰੋ-ਘਰੀਂ ਰਸਦ ਇਕੱਠੀ ਕੀਤੀ ਗਈ ਹੈ।

ਇਹ ਵੀ ਪੜ੍ਹੋ:- Unlock-5.0 Guidelines : 15 ਅਕਤੂਬਰ ਤੋਂ ਸਿਨੇਮਾ ਹਾਲ, ਮਲਟੀਪਲੈਕਸ,ਮਨੋਰੰਜਨ ਪਾਰਕ ਖੁਲ੍ਹਣਗੇ

ਕਿਸਾਨ ਆਗੂ ਨੇ ਦੱਸਿਆ ਕਿ ਭਾਜਪਾ ਮੰਤਰੀਆਂ, ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ ਤੇ ਹੋਰਨਾਂ ਆਗੂਆਂ ਦੇ ਘਰਾਂ ਦੀ ਨਿਸ਼ਾਨਦੇਹੀ ਵੀ ਕੀਤੀ ਗਈ ਹੈ,ਅੰਬਾਨੀਆਂ-ਅਡਾਨੀ ਸਮੇਤ ਸਮੂਹ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਦੇ ਬਾਈਕਾਟ ਦੇ ਸੱਦੇ ਨੂੰ ਹੋਰ ਅਮਲੀ ਜਾਮਾ ਪਹਿਨਾਇਆ ਜਾਵੇਗਾ,ਇਸ ਤੋਂ ਇਲਾਵਾ ਪਿੰਡਾਂ ਦੀਆਂ ਗ੍ਰਾਮੑਸਭਾਵਾਂ ਵੱਲੋਂ ਰਾਸ਼ਟਰਪਤੀ ਨੂੰ ਮਤੇ ਭੇਜਣੇ ਜਾਰੀ ਹਨ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੀਆਂ ਤਿਆਰੀ ਮੀਟਿੰਗਾਂ ਵਿੱਚ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ 31 ਜਥੇਬੰਦੀਆਂ ਦੇ ਘੋਲ਼ ਸੱਦੇ ਨਾਲ ਤਾਲਮੇਲਵੇਂ ਐਕਸ਼ਨ ਵਜੋਂ ਪਹਿਲੀ ਅਕਤੂਬਰ ਤੋਂ ਧਬਲਾਨ (ਪਟਿਆਲਾ), ਸੁਨਾਮ (ਸੰਗਰੂਰ), ਬੁਢਲਾਡਾ (ਮਾਨਸਾ) ਤੇ ਗਿੱਦੜਬਾਹਾ (ਮੁਕਤਸਰ) ਵਿੱਚ ਅਣਮਿਥੇ ਸਮੇਂ ਦੇ ਰੇਲ ਜਾਮ ਤੋਂ ਇਲਾਵਾ ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ (ਪਾਇਲ ਲੁਧਿਆਣਾ)।

ਸੁਨੀਤਾ ਗਰਗ (ਕੋਟਕਪੂਰਾ) ਤੇ ਅਰੁਣ ਨਾਰੰਗ ਐੱਮਐੱਲਏ ਅਬੋਹਰ 4 ਭਾਜਪਾ ਆਗੂਆਂ ਸਮੇਤ ਕਾਲਾਝਾੜ (ਸੰਗਰੂਰ), ਬਡਬਰ (ਬਰਨਾਲਾ), ਲਹਿਰਾਬੇਗਾ ਤੇ ਜੀਦਾ (ਬਠਿੰਡਾ) ਅਤੇ ਕੱਥੂਨੰਗਲ (ਗੁਰਦਾਸਪੁਰ) 5 ਟੌਲ ਪਲਾਜ਼ਿਆਂਸ ਭੁੱਚੋ ਵਿੱਚ ਬੈਸਟ ਪ੍ਰਾਈਸ, ਬਠਿੰਡਾ ਅਤੇ ਰੋਖਾ (ਅਜਨਾਲਾ ਅੰਮ੍ਰਿਤਸਰ) ਵਿੱਚ ਰਿਲਾਇੰਸ ਦੇ 3 ਸ਼ਾਪਿੰਗ ਮਾਲਜ਼ਸ ਮੋਗਾ ਅਤੇ ਛਾਜਲੀ (ਸੰਗਰੂਰ) ’ਚ ਅਡਾਨੀ ਦੇ ਦੋ ਗੋਦਾਮਾਂਸ ਧਨੌਲਾ ਤੇ ਸੰਘੇੜਾ (ਬਰਨਾਲਾ)।

ਨਿਆਲ (ਪਟਿਆਲਾ),ਧੂਰੀ ਦਿੜ੍ਹਬਾ-ਭਵਾਨੀਗੜ੍ਹ-ਮਲੇਰਕੋਟਲਾ-ਅਹਿਮਦਗੜ੍ਹ-ਲਹਿਰਾ-ਸੰਗਰੂਰ ਤੇ ਸੁਨਾਮ ਸਾਰੇ ਜ਼ਿਲ੍ਹਾ ਸੰਗਰੂਰਸ ਰਾਮਪੁਰਾ ਤੇ ਲਹਿਰਾਬੇਗਾ (ਬਠਿੰਡਾ)ਸ ਜਲਾਲਾਬਾਦ (ਫਾਜ਼ਿਲਕਾ) ਅਤੇ ਵਲੂਰ (ਫਿਰੋਜ਼ਪੁਰ) 15 ਰਿਲਾਇੰਸ ਪੰਪਾਂਸ ਧੌਲਾ ਤੇ ਭੋਤਨਾ (ਬਰਨਾਲਾ), ਕਾਤਰੋਂ (ਪਟਿਆਲਾ) 3 ਐੱਸਾਰ ਪੰਪਾਂ ਅਤੇ ਵਣਾਂਵਾਲੀ (ਮਾਨਸਾ) ਥਰਮਲ ਪਲਾਂਟ ਕੁੱਲ 29 ਕਾਰਪੋਰੇਟ ਕਾਰੋਬਾਰਾਂ ਅੱਗੇ ਦਿਨੑਰਾਤ ਦੇ ਪੱਕੇ ਧਰਨਿਆਂ ਦੀ ਵਿਉਂਤਬੰਦੀ ਕੀਤੀ ਗਈ।


ਇਹ ਵੀ ਪੜ੍ਹੋ:- 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *