ਸੁਰੇਸ਼ ਰੈਣਾ ਦੇ ਰਿਸ਼ੇਤਦਾਰਾਂ ’ਤੇ ਹਮਲਾ ਕਰਨ ਵਾਲੇ ਪੁਲਿਸ ਨੇ 4 ਲੋਕਾਂ ਨੂੰ ਕੀਤਾ ਕਾਬੂ ਸੁਰੇਸ਼ ਰੈਣਾ ਦੇ ਰਿਸ਼ੇਤਦਾਰਾਂ ’ਤੇ ਹਮਲਾ ਕਰਨ ਵਾਲੇ ਪੁਲਿਸ ਨੇ 4 ਲੋਕਾਂ ਨੂੰ ਕੀਤਾ ਕਾਬੂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੁਰੇਸ਼ ਰੈਣਾ ਦੇ ਰਿਸ਼ੇਤਦਾਰਾਂ ’ਤੇ ਹਮਲਾ ਕਰਨ ਵਾਲੇ ਪੁਲਿਸ ਨੇ 4 ਲੋਕਾਂ ਨੂੰ ਕੀਤਾ ਕਾਬੂ (PHOTO BY THE tribune)

ਸੁਰੇਸ਼ ਰੈਣਾ ਦੇ ਰਿਸ਼ੇਤਦਾਰਾਂ ’ਤੇ ਹਮਲਾ ਕਰਨ ਵਾਲੇ ਪੁਲਿਸ ਨੇ 4 ਲੋਕਾਂ ਨੂੰ ਕੀਤਾ ਕਾਬੂ

36

AZAD SOCH :-

CHANDIGARH :- ਕ੍ਰਿਕਟਰ ਸੁਰੇਸ਼ ਰੈਣਾ ਦੇ ਨਜ਼ਦੀਕੀ ਰਿਸ਼ਤੇਦਾਰਾਂ ’ਤੇ ਹਮਲਾ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗਿੱਦੜਬਾਹਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ,ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੋਂ ਬਾਅਦ ਬਣੀ ਸਪੈਸ਼ਲ ਟਾਕਸ ਫੋਰਸ ਬਣਾਈ ਗਈ ਸੀ,ਆਈਪੀਐੱਲ ਖੇਡਣ ਲਈ ਦੁਬਈ ਪਹੁੰਚੇ ਹੋਏ ਸੁਰੇਸ਼ ਰੈਨਾ ਵੀ ਭਾਰਤ ਵਾਪਿਸ ਪਰਤੇ ਸਨ,ਅਤੇ ਜਾਂਚ ਵਿੱਚ ਹੋ ਰਹੀ ਦੇਰੀ ਨੂੰ ਦੇਖਦੇ ਹੋਏ ਕ੍ਰਿਕਟਰ ਸੁਰੇਸ਼ ਰੈਨਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਸੀ,ਇਸੇ ਨਾਲ ਪੁਲਿਸ ਨੇ ਇਹ ਮਾਮਲਾ ਹੱਲ ਕਰਨ ਦਾ ਦਾਅਵਾ ਕਰ ਦਿੱਤਾ ਹੈ।

ਗਿੱਦੜਬਾਹਾ ਪੁਲਿਸ ਨੇ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਤੋਂ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ,ਕਿਉਂਕੀ ਪੰਜਾਬ ਵਿੱਚ ਹੋਈਆਂ ਹੋਰ ਕਈ ਵਾਰਦਾਤਾਂ ਹਨ, ਜਿਨ੍ਹਾਂ ਵਿੱਚ ਇਨ੍ਹਾਂ ਦੀ ਸ਼ਮੂਲੀਅਤ ਹੋ ਸਕਦੀ ਹੈ,ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਸ ਬਾਬਤ SIT ਦੇ ਗਠਨ ਕਰਨ ਤੋਂ ਬਾਅਦ ਨਿੱਜੀ ਤੌਰ ਉੱਤੇ ਵੀ ਇਸ ਮਾਮਲੇ ਦੀ ਨਿਗਰਾਨੀ ਕਰਨ ਦੀ ਗੱਲ ਆਖੀ ਸੀ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

19 ਅਗਸਤ ਦੇਰ ਰਾਤ ਦੀ ਹੈ ਜਿੱਥੇ ਪਠਾਨਕੋਟ ਦੇ ਪਿੰਡ ਥਰਿਆਲ ਵਿੱਚ ਇਹ ਘਟਨਾ ਵਾਪਰੀ ਸੀ,ਜਿਸ ਦੌਰਾਨ ਪਠਾਨਕੋਟ ਵਿੱਚ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਪਰਿਵਾਰ ‘ਤੇ ਹਮਲਾ ਹੋਇਆ ਸੀ ਤੇ ਰੈਨਾ ਦੇ ਫੁੱਫੜ ਦੀ ਮੌਤ ਹੋ ਗਈ ਸੀ,ਬਾਕੀ ਦਾ ਪਰਿਵਾਰ ਵੀ ਇਸ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਇਲਾਜ ਦੌਰਾਨ ਰੈਨਾ ਦੀ ਭੂਆ ਦੇ ਮੁੰਡੇ ਦੀ ਵੀ ਮੌਤ ਹੋ ਗਈ ਸੀ।

ਮੀਡੀਆਂ ਖ਼ਬਰਾਂ ਅਨੁਸਾਰ ਪਤਾ ਲੱਗਾ ਹੈ, ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ‘ਚ ਇੱਕ ਮਹਿਲਾ ਵੀ ਸ਼ਾਮਿਲ ਹੈ, ਜਿਸ ਕੋਲੋਂ ਪੁਲਿਸ ਨੇ 12 ਬੋਰ ਦਾ ਰਾਇਫ਼ਲ ਵੀ ਬਰਾਮਦ ਕੀਤੀ ਹੈ, ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮੁਲਜ਼ਮ ਯੂਪੀ ਅਤੇ ਬਿਹਾਰ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *