ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

46

AZAD SOCH :-

PATIALA :- ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਲੈਕੇ ਵਿਰੋਧ ਕੀਤਾ ਜਾ ਰਿਹਾ ਹੈ, ਇਸ ਸਮੇਂ ਕਈ ਪਾਰਟੀਆਂ ਇਸ ਬਿੱਲਾਂ ਦਾ ਵਿਰੋਧ ਕਰ ਰਹਿਆਂ ਹਨ,ਅਤੇ ਇਸ ਵਿੱਚ ਕਾਂਗਰਸ ਵਿੱਚ ਇਸ ਖੇਤੀ ਬਿੱਲਾਂ ਨੂੰ ਲੈਕੇ ਇਸ ਦਾ ਵਿਰੋਧ ਕਰ ਰਹੇ ਹਨ,ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਵੱਲੋਂ ਗੁੱਸੇ ਵਿੱਚ ਆਏ ਦੇਸ਼ ਦੀ ਆਵਾਜ਼ ਨੂੰ ਦਬਾਉਣ ਲਈ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਨੂੰ ਰੱਦ ਕਰਦਿਆਂ ਚਿਤਾਵਨੀ ਦਿੱਤੀ ਕਿ ਇਸ ਨਾਲ ਕਾਂਗਰਸ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਹੋਰ ਹੌਸਲਾ ਮਿਲੇਗਾ।


ਵਿੱਜ ਦੇ ਬਿਆਨ ਉਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਹਰਿਆਣਾ ਨੂੰ ਪੁੱਛਿਆ, ‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ ਜਿੱਥੇ ਤੁਸੀਂ ਕਿਸੇ ਨੂੰ ਵੀ ਰੋਕ ਸਕਦੇ ਹੋ, ਇਥੋਂ ਤੱਕ ਕਿ ਕੌਮੀ ਰਾਜਨੀਤਕ ਪਾਰਟੀ ਦੇ ਇਕ ਚੁਣੇ ਹੋਏ ਨੇਤਾ ਨੂੰ ਵੀ ਕਿਸਾਨਾਂ ਨਾਲ ਹੋਈ ਬੇਇਨਸਾਫੀ ਖਿਲਾਫ ਆਵਾਜ਼ ਚੁੱਕਣ ਲਈ ਸੂਬੇ ਵਿੱਚ ਦਾਖਲ ਹੋਣ ਤੋਂ ਰੋਕ ਸਕਦੇ ਹੋ,ਕੈਪਟਨ ਅਮਰਿੰਦਰ ਸਿੰਘ ਨੇ UP ਪੁਲਿਸ ਵੱਲੋਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ‘ਤੇ ਹਮਲਾ ਕਰਨ ਤੇ ਕੇਸ ਦਰਜ ਅਤੇ ਇਸ ਤੋਂ ਪਹਿਲਾਂ ਸੰਘਰਸ਼ ਕਰ ਰਹੇ।

ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਸਰਕਾਰ ਇਨ੍ਹਾਂ ਸੂਬਿਆਂ ਵਿੱਚ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਉਲੰਘਣਾ ਕਰਦੀ ਹੋਈ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਉਤੇ ਤੁਲੀ ਹੋਈ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਜਾਂ ਸੂਬਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਅਜਿਹੇ ਦਮਨਕਾਰੀ ਅਤੇ ਗੈਰੑਜਮਹੂਰੀ ਕਾਰਿਆਂ ਅੱਗੇ ਨਹੀਂ ਝੁਕੇਗੀ।

ਇਹ ਵੀ ਪੜ੍ਹੋ:-   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖ਼ਤ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਭਾਜਪਾ ਨੂੰ ਅਸਹਿਮਤੀ ਦੀ ਆਵਾਜ਼ ਦੁਬਾਉਣ ਨਹੀਂ ਦੇਵੇਗੀ ਕਿਉਂ ਜੋ ਅਸਹਿਮਤੀ ਪ੍ਰਗਟਾਉਣਾ ਹਰੇਕ ਭਾਰਤੀ ਦਾ ਅਧਿਕਾਰ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,ਜੇਕਰ ਉਹ (ਭਾਜਪਾਈ) ਸੋਚਦੇ ਹਨ ਕਿ ਅਜਿਹੇ ਆਪਹੁਦਰੇਪਣ ਨਾਲ ਕਾਂਗਰਸ ਲੀਡਰਸ਼ਿਪ ਦੇ ਇਰਾਦਿਆਂ ਨੂੰ ਤੋੜ ਦੇਣਗੇ ਤਾਂ ਉਹ ਮੂਰਖਾਂ ਦੀ ਦੁਨੀਆਂ ਵਿੱਚ ਰਹਿ ਰਹੇ ਹਨ।

ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਦਬਾਉਣ ਦੀ ਕੋਸ਼ਿਸ਼ ਹੋਈ ਹੈ ਤਾਂ ਉਸ ਵੇਲੇ ਇਹ ਆਵਾਜ਼ ਹੋਰ ਬੁਲੰਦ ਹੋਈ ਹੈ,ਮੁੱਖ ਮੰਤਰੀ ਨੇ ਭਾਜਪਾ ਦੇ ਬੇਹੂਦਾ ਢੰਗ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਪਹਿਲਾਂ ਸੰਸਦ ਵਿੱਚ ਅਤੇ ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਿੱਥੇ ਦਿਲ ਦਹਿਲਾ ਦੇਣ ਵਾਲੀ ਹਾਥਰਸ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲਣ ਜਾਂਦੇ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਜਬਰੀ ਰੋਕਿਆ ਗਿਆ।

ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਵਿੱਜ ਦਾ ਬਿਆਨ ਆਪਹੁਦਰਾ ਨਹੀਂ ਸਗੋਂ ਭਾਜਪਾ ਵੱਲੋਂ ਵਿਰੋਧੀਆਂ ਨੂੰ ਖਤਮ ਕਰਨ ਲਈ ਘੜੀ ਗਈ ਸਾਜ਼ਿਸ਼ ਦਾ ਹਿੱਸਾ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,’ਭਾਜਪਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਵੇਗੀ ਅਤੇ ਭਾਰਤ ਦੇ ਲੋਕ ਇਨ੍ਹਾਂ ਨੂੰ ਅਜਿਹਾ ਹਰਗਿਜ਼ ਨਹੀਂ ਕਰਨ ਦੇਣਗੇ ਅਤੇ ਉਹ ਮੁੜ ਸੰਸਦ ਵਿੱਚ 2 ਸੀਟਾਂ ਤੱਕ ਸਿਮਟ ਕੇ ਰਹਿ ਜਾਣਗੇ ਜਿੱਥੇ ਉਹ ਸਿਆਸੀ ਸਫ਼ਰ ਦੀ ਸ਼ੁਰੂਆਤ ਮੌਕੇ ਖੜ੍ਹੇ ਸਨ,ਉਨ੍ਹਾਂ ਕਿਹਾ ਕਿ ਕਾਂਰਸ ਹਮੇਸ਼ਾ ਹੀ ਕਿਸਾਨਾਂ ਅਤੇ ਦੱਬੇੑਕੁਚਲੇ ਵਰਗਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਾਈ ਲੜਦੀ ਰਹੇਗੀ।

ਇਹ ਵੀ ਪੜ੍ਹੋ:-  

ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ,ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *