ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖ਼ਤ ਮੁਹਿੰਮ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖ਼ਤ ਮੁਹਿੰਮ ਦੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖ਼ਤ ਮੁਹਿੰਮ ਦੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖ਼ਤ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ

41

AZAD SOCH :-

PATIALA :- ਪੰਜਾਬ ਵਿੱਚ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਵਿਰੋਧ ਦਾ ਕੀਤਾ ਜਾ ਰਿਹਾ ਹੈ,ਅਤੇ ਇਸ ਵਿਰੋਧ ਨੂੰ ਲੈਕੇ ਇਸ ਸਮੇਂ ਪੰਜਾਬ ਭਰ ਵਿੱਚ ਰੇਲ ਰੋਕੋ ਅਦੋਲਨ ਚੱਲ ਰਿਹਾ ਹੈ,ਸੂਬੇ ਦੇ ਕਈ ਇਲਾਕਿਆਂ ਵਿੱਚ ਰੇਲਾਂ ਰੋਕਿਆਂ ਗਈਆਂ ਹਨ, ਅਤੇ 31 ਕਿਸਾਨ ਜੱਥੇਬੰਦੀਆਂ ਵੀਂ ਇਸ ਸਮੇਂ ਇਸ ਬਿੱਲਾਂ ਦਾ ਵਿਰੋਧ ਕਰ ਰਹਿਆਂ ਹਨ, ਇਸ ਦੇ ਨਾਲ ਹੀ ਮਿਲੀ ਜਾਣਕਾਰੀ ਦੇ ਅਨੁਸਾਰ ਹੁਣ ਰਾਜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖਤ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ।

ਅੱਜ ਮੁੱਖ ਮੰਤਰੀ ਪੰਜਾਬ ਸਿਵਲ ਸਕੱਤਰੇਤ ਤੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਤਿੰਨ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਮੌਕੇ ਸੂਬੇ ਦੇ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸੀ,ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਰਾਜਨੀਤਿਕ ਡਰਾਮਾ ਕਰਾਰ ਦਿੱਤਾ।

ਸਿਆਸੀ ਪਾਰਟੀਆਂ ਸਿਆਸਤ ਤਿਆਗ ਕੇ ਖੇਤੀ ਕਾਨੂੰਨ ਖਿਲਾਫ ਕਿਸਾਨ ਜੱਥੇਬੰਦੀਆਂ ਦਾ ਸਾਥ ਦੇਣ,ਸੁਖਦੇਵ ਸਿੰਘ ਢੀਂਡਸਾ

ਉਨ੍ਹਾਂ ਕਿਹਾ ਜਿਸ ਨੂੰ ਅਕਾਲੀ ਦਲ ਪੰਜਾਬ ਪ੍ਰਤੀ ਆਪਣੇ ਫਰਜ਼ ਦੀ ਬਜਾਏ ਵੱਡੀ ਕੁਰਬਾਨੀ ਦੱਸ ਰਿਹਾ ਹੈ ਉਹ ਸਿਰਫ ਇੱਕ ਡਰਾਮਾ ਹੈ,ਰਾਜ ਸਰਕਾਰ ਨੇ 28 ਅਗਸਤ ਨੂੰ ਵਿਧਾਨ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਅਤੇ ਕੇਂਦਰ ਨੂੰ ਐਮਐਸਪੀ ਨੂੰ ਕਾਨੂੰਨੀ ਹੱਕ ਬਣਾਉਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ ਸੀ,ਇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਨੂੰ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਇਸ ਨੂੰ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਾਰ ਦਿੱਤਾ।

ਇਹ ਵੀ ਪੜ੍ਹੋ:-  

ਮਾਨਸਾ ’ਚ ਕਿਸਾਨਾਂ ਨੇ ਸਾਰੇ ਰੇਲ ਮਾਰਗ ਕੀਤੇ ਜਾਮ,ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ

ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ,ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *