ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ

ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ

35

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਚੰਡੀਗੜ੍ਹ ਪੁਲੀਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ,ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਵਰਕਰਾਂ ਸਮੇਤ ਚੰਡੀਗੜ੍ਹ ਦੇ ਬਾਰਡਰ ‘ਤੇ ਹੀ ਧਰਨਾ ਲਾ ਦਿੱਤਾ ਇਸੇ ਦੌਰਾਨ ਜਦੋਂ ਹਰਸਿਮਰਤ ਕੌਰ ਬਾਦਲ ਨੂੰ ਹਿਰਾਸਤ ‘ਚ ਲੈ ਲਿਆ ਹੈ,ਇਸ ਮੌਕੇ ਅਕਾਲੀ ਵਰਕਰ ਭੜਕ ਗਏ ਅਤੇ ਉਨ੍ਹਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਪੁਲਿਸ ਨੇ ਅਕਾਲੀ ਵਰਕਰਾਂ ‘ਤੇ ਹਲਕਾ ਲਾਠੀਚਾਰਜ ਕਰਦਿਆਂ ਉਨ੍ਹਾਂ ਨੂੰ ਤਿੱਤਰ ਬਿੱਤਰ ਕਰ ਦਿੱਤਾ,ਅਕਾਲੀ ਵਰਕਰਾਂ ਨੇ ਜਦੋਂ ਪੁਲਿਸ ਵੱਲੋਂ ਲਾਏ ਗਏ ਬੈਰੀਕੇਡ ਤੋੜ ਦਿੱਤੇ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ,ਅਕਾਲੀ ਦਲ ਦੀਆਂ ਮਹਿਲਾ ਆਗੂ ਵੀ ਪੁਲੀਸ ਦੇ ਲਾਠੀਚਾਰਜ ਦਾ ਸ਼ਿਕਾਰ ਹੋਈਆਂ,ਕੱਲ ਪੁਲਿਸ ਨੇ ਹਰਸਿਮਰਤ ਕੌਰ ਬਾਦਲ ਸਮੇਤ 15 ਲੋਕਾਂ ਨੂੰ ਹਿਰਾਸਤ ਵਿਚ ਲਿਆ।

ਇਹ ਵੀ ਪੜ੍ਹੋ:- ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ,ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ

ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ
ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ

ਸ੍ਰੀਮਤੀ ਬਾਦਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਆਗੂ ਜ਼ੀਕਰਪੁਰ ਵਿੱਚ ਸੜਕ ’ਤੇ ਹੀ ਧਰਨਾ ਮਾਰ ਕੇ ਬੈਠ ਗਏ,ਸਾਰਿਆਂ ਨੂੰ ਚੰਡੀਗੜ੍ਹ ਪੁਲਿਸ ਸਟੇਸ਼ਨ ਵਿਚ ਲਿਜਾਇਆ ਗਿਆ ਇਸੇ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ, ਇਸ ਦੌਰਾਨ ਦੋਵੇਂ ਪਾਸੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਹੋਈ ਸੀ।

ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ
ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ’ਤੇ ਕੀਤਾ ਲਾਠੀਚਾਰਜ,ਪੁਲਿਸ ਦਰਮਿਆਨ ਜਬਰਦਸਤ ਝੜਪਾਂ ਹੋਈਆਂ

ਪੁਲੀਸ ਦੀ ਕਾਰਵਾਈ ਤੋਂ ਬਾਅਦ ਅਕਾਲੀਆਂ ਨੇ ਮੋਦੀ ਸਰਕਾਰ ’ਤੇ ਵੀ ਨਿਸ਼ਾਨਾ ਸੇਧਿਆ,
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਵਿਰੁੱਧ ਅਕਾਲ ਤਖਤ, ਕੇਸਗੜ੍ਹ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਮਾਰਚਾਂ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਯੂਟੀ ਪੁਲੀਸ ਨੇ ਪੰਜਾਬ ਪੁਲੀਸ ਦੀ ਮਦਦ ਨਾਲ ਚੰਡੀਗੜ੍ਹ ਨਾਲ ਲੱਗਦੀ ਹੱਦ ਨੂੰ ਸਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਸੀ।

ਸੁਖਬੀਰ ਬਾਦਲ ਦੇ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਆਗੂ ਵੀ ਸਨ,ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਇਆ ਮਾਰਚ ਦੇਰ ਸ਼ਾਮ ਪੌਣੇ ਨੌਂ ਵਜੇ ਦੇ ਕਰੀਬ ਚੰਡੀਗੜ੍ਹ ਦੀ ਹੱਦ ’ਤੇ ਪਹੁੰਚਿਆ,ਜ਼ੀਰਕਪੁਰ ਵਾਲੇ ਪਾਸੇ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠਲੇ ਵਫ਼ਦ ਦੀ ਯੂਟੀ ਪੁਲੀਸ ਦੇ ਅਫਸਰਾਂ ਤੇ ਮੁਲਾਜ਼ਮਾਂ ਨਾਲ ਬਹਿਸ ਚੱਲਦੀ ਰਹੀ ਤੇ ਅਕਾਲੀਆਂ ਵੱਲੋਂ ਚੰਡੀਗੜ੍ਹ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ:- 

ਅਕਾਲੀਆਂ ਦੇ ਧਰਨਿਆਂ ਕਾਰਨ ਲੋਕ ਹੋਏ ਖੱਜਲ-ਖੁਆਰ,ਧਰਨੇ ਤੋਂ ਪਹਿਲਾਂ ਹੀ ਪੁਲਿਸ ਨੇ ਚੰਡੀਗੜ੍ਹ ਸੜਕ’ਤੇ ਰੋਕੀ ਆਵਾਜਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *