ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾ ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ - ਕੈਪਟਨ ਅਮਰਿੰਦਰ ਸਿੰਘ

ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ,ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ

42

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ ‘ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ,ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ।

ਸ਼ਹੀਦ ਫੌਜੀ ਕਰਨੈਲ ਸਿੰਘ
ਸ਼ਹੀਦ ਫੌਜੀ ਕਰਨੈਲ ਸਿੰਘ (FILE PHOTO)

ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ,ਪਾਕਿਸਤਾਨ ਵੱਲੋਂ ਲਗਾਤਾਰ ਗੋਲਾਬਾਰੀ ਕੀਤੀ ਜਾ ਰਹੀ ਹੈ,ਅਤੇ ਭਾਰਤ ਦੇ ਸੈਨਿਕ ਪਾਕਿਸਤਾਨ ਦੀ ਕਾਰਬਾਈ ਦਾ ਲਗਾਤਾਰ ਜਬਾਬ ਦੇ ਰਹੇ ਹਨ।

ਇਹ ਵੀ ਪੜ੍ਹੋ:- ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਪੁਣਛ ਤੇ ਨੌਗਾਮ ਸੈਕਟਰਾਂ ਗੋਲੀਬੰਦੀ ਦੀ ਉਲੰਘਣਾ,ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ

ਅਤੇ ਪਾਕਿਸਤਾਨੀ ਫੌਜ ਨੇ ਜੰਮੂ ਤੇ ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਅਤੇ ਰੱਖਿਆ ਤਰਜਮਾਨ ਕਰਨਲ ਰਾਜੇਸ਼ ਕਾਲੀਆ ਨੇ ਕਿਹਾ ਕਿ ਕੰਟਰੋਲ ਰੇਖਾ ਦੇ ਨੌਗਾਮ ਸੈਕਟਰ ਵਿੱਚ ਕੀਤੀ ਇਸ ਗੋਲੀਬਾਰੀ ’ਚ ਦੋ ਭਾਰਤੀ ਫੌਜੀ ਹਲਾਕ ਤੇ ਚਾਰ ਹੋਰ ਜ਼ਖ਼ਮੀ ਹੋ ਗਏ ਸਨ।

ਇਹ ਵੀ ਪੜ੍ਹੋ:- 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਲੜਾਈ ਲੜਾਂਗੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਤੋਂ ਕੱਢਣਗੇ ਮੋਗਾ ਜ਼ਿਲ੍ਹੇ ਤੋਂ ਪੰਜਾਬ ਵਿੱਚ ਟਰੈਕਟਰ ਰੈਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *