ਪਿੰਡ ਰਾਏਸਰ ਬਰਨਾਲਾ ੋਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਅਤੇ ਕਿਸਾਨ ਪਿੰਡ ਰਾਏਸਰ ਬਰਨਾਲਾ ੋਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਅਤੇ ਕਿਸਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪਿੰਡ ਰਾਏਸਰ ਬਰਨਾਲਾ ੋਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨੇ ਭਜਾਇਆ,ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਸਨ

ਪਿੰਡ ਰਾਏਸਰ ਬਰਨਾਲਾ ‘ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਨੇ ਭਜਾਇਆ,ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਸਨ

26

AZAD SOCH :-

BARNALA :- ਪੰਜਾਬ ਵਿੱਚ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ,ਪੰਜਾਬ ਦੇ ਕਿਸਾਨ ਅਤੇ ਕਿਸਾਨ ਜੱਥੇਬੰਦੀਆਂ ਹੁਣ ਰਾਜਨੀਤੀਕ ਪਾਰਟੀਆਂ ਦੇ ਵਿਧਾਇਕਾਂ ਨੂੰ ਘੇਰਣ ਸ਼ੁਰੂ ਕਰ ਦਿੱਤਾ ਹੈ, ਹੁਣ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚੋਂ ਪਾਰਟੀ ਦੇ ਵਿਧਾਇਕਾਂ ਕਿਸਾਨਾਂ ਅਤੇ ਹੋਰ ਕਿਸਾਨ ਜੱਥੇਬੰਦੀਆਂ ਘੇਰਣ ਦੀਆਂ ਖ਼ਬਰਾਂ ਸਾਮਹਣੇ ਆ ਰਹਿਆਂ ਹਨ,ਇਸ ਵਿੱਚ ਜਾਣਕਾਰੀਆਂ ਪ੍ਰਾਪਤ ਹੋਈ ਹੈ, ਕਿ ਬਰਨਾਲਾ ਦੇ ਪਿੰਡ ਰਾਏਸਰ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਕਿਸਾਨਾਂ ਨੇ ਵਿਰੋਧ ਕਰਕੇ ਭਜਾ ਦਿੱਤਾ।

ਕਿਸਾਨ ਬਿੱਲਾਂ ਵਿਰੁੱਧ ਪਾਰਲੀਮੈਂਟ ਸਾਮਣੇ ਧਰਨੇ ਤੇ ਬੈਠੇ ਨੌਜਵਾਨਾਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਥਾਪੜਾ

ਮੰਤਰੀ ਕਾਂਗੜ ਭਾਂਵੇ ਕਿਸਾਨਾਂ ਦੇ ਘਿਰਾਉ ਤੋਂ ਬਚ ਕੇ ਨਿਕਲ ਗਏ, ਪਰ ਕਾਂਗਰਸੀ ਹਲਕਾ ਇੰਚਾਰਜ਼ ਬੀਬੀ ਹਰਚੰਦ ਕੌਰ ਘਨੌਰੀ ਨੂੰ ਕਿਸਾਨਾਂ ਨੇ ਘੇਰ ਲਿਆ,ਕਿਸਾਨ ਜੱਥੇਬੰਦੀਆਂ ਖੇਤੀ ਬਿੱਲਾਂ ਦੇ ਕਾਰਨ ਰੋਸ ਵਿੱਚ ਸਨ,ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਵਿੱਚ ਕਿਸਾਨ ਸਰਕਾਰੀ ਸਕੂਲ ਦਾ ਘਿਰਾਉ ਕਰਕੇ ਧਰਨਾ ਲਗਾ ਕੇ ਬੈਠ ਗਏ,ਕਿਸਾਨਾਂ ਨੇ ਲੰਮਾ ਸਮਾਂ ਕਾਂਗਰਸੀ ਆਗੂ ਬੀਬੀ ਘਨੌਰੀ ਦਾ ਘਿਰਾਓ ਕਰੀ ਰੱਖਿਆ।


ਇਸ ਤੋਂ ਬਾਅਦ ਅੱਜ ਪਿੰਡ ਲਦੇਹ ਨੇੜੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਛੀਨਾ, ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਸਮੇਤ ਹੋਰ ਭਾਜਪਾ ਆਗੂਆਂ ਨੂੰ ਘੇਰ ਲਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ,ਕਿਸਾਨਾਂ ਨੂੰ ਇਸ ਗੱਲ ਦੀ ਭਿਣਕ ਪਈ ਤਾਂ ਉਨ੍ਹਾਂ ਜਾ ਕੇ ਇਨ੍ਹਾਂ ਭਾਜਪਾ ਦੇ ਨੇਤਾਵਾਂ ਨੂੰ ਘੇਰ ਕੇ ਕੇਂਦਰ ਸਰਕਾਰ ਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਤਰੁਣ ਚੁੱਘ ਨੂੰ ਆਪਣੇ ਧਰਨੇ ਵਿੱਚ ਬੈਠਣ ਮਜਬੂਰ ਕੀਤਾ ਅਤੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ’ਚ ਬੋਲਣਾ ਪਿਆਅਖੀਰ ਤਰੁਣ ਚੁੱਘ ਨੂੰ ਹੱਥ ਜੋੜ ਕੇ ਪ੍ਰਧਾਨ ਮੰਤਰੀ ਦੀ ਕਿਸਾਨਾਂ ਨਾਲ ਗੱਲਬਾਤ ਕਰਵਾਉਣ ਦਾ ਵਾਅਦਾ ਕਰਕੇ ਖਹਿੜਾ ਛੁਡਾਉਣਾ ਪਿਆ।

ਇਹ ਵੀ ਪੜ੍ਹੋ:-   

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ,ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ,ਮੈਰਿਜ ਪੈਲੇਸ,ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ‘ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *