ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤ ਦਿਨਾਂ ਦਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ ਰੱਦ ਕੀਤਾ - AZAD SOCH ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤ ਦਿਨਾਂ ਦਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ ਰੱਦ ਕੀਤਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
Central Government ਦਾ S.C. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ - ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤ ਦਿਨਾਂ ਦਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ ਰੱਦ ਕੀਤਾ

32

AZAD SOCH :-

PATIALA :-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਿੱਲ ੋਚ ਲੋੜੀਂਦੀਆਂ ਸੋਧਾਂ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਗੇ।ਅਲਟੀਮੇਟਮ ਸਰਕਾਰ ਨੂੰ ਜਲਦਬਾਜ਼ੀ ਵਿੱਚ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਤਰੀਕਾ ਨਹੀਂ ਹੈਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਹਿੱਤ ਰਾਜ ਦੇ ਕਿਸਾਨਾਂ ਅਤੇ ਖੇਤੀ ਸੈਕਟਰ ਨੂੰ ਹਰ ਕੀਮਤ ੋਤੇ ਸੁਰੱਖਿਅਤ ਕਰਨਾ ਹੈ ਨਾ ਕੇ ਕਿਸਾਨ ਜੱਥੇਬੰਦੀਆਂ ਨੂੰ ਖੁਸ਼ ਕਰਨਾ। ਉਨ੍ਹਾਂ ਕਿਹਾ ਕਿ ਉਹ ਜੋ ਵੀ ਫੈਸਲੇ ਲੈ ਕੇ ਆਉਣਗੇ ਉਹ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਹੋਣਗੇ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਸਾਨ ਯੂਨੀਅਨਾਂ ਦੇ ਇਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਉਹੀ ਕਰਨਗੇ ਜੋ ਉਹ ਕਿਸਾਨਾਂ ਦੇ ਹਿੱਤ ਲਈ ਜ਼ਰੂਰੀ ਸਮਝਦੇ ਹਨ।

ਇਹ ਵੀ ਪੜ੍ਹੋ:- ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸਪਸ਼ਟ,ਪੰਜਾਬ ਵਿਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ


ਬੁੱਧਵਾਰ ਨੂੰ ਹੋਈ ਕਿਸਾਨ ਯੂਨੀਅਨਾਂ ਦੀ ਇੱਕ ਮੀਟਿੰਗ ਵਿੱਚ ਰਾਜ ਸਰਕਾਰ ਨੂੰ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਅਲਟੀਮੇਟਮ ਜਾਰੀ ਕੀਤਾ ਗਿਆ ਸੀ। ਯੂਨੀਅਨਾਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਜਾਂ ਰਾਜ ਮੰਤਰੀਆਂ ਅਤੇ ਕਾਂਗਰਸੀ ਨੇਤਾਵਾਂ ਦੇ ਘਰਾਂ ਨੂੰ ਘੇਰਨ ਦੀ ਧਮਕੀ, ਉਸ ਨੂੰ ਕੋਈ ਫੈਸਲਾ ਲੈਣ ਲਈ ਮਜਬੂਰ ਨਹੀਂ ਕਰੇਗੀ, ਜਿਹੜਾ ਆਖਰਕਾਰ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਦੇ ਨਾਲਾ ਹੀ ਅੱਜ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਗਈ ਸੀ। ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ 8 ਅਕਤੂਬਰ ਨੂੰ ਗੱਲਬਾਤ ਕਰਨ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ।

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਅਕਾਲ ਤਖ਼ਤ ਵੱਲੋਂ ਲਗਾਈ ਸੇਵਾ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਲਗਾਏ ਝਾੜੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *