ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸਪਸ਼ਟ,ਪੰਜਾਬ ਵਿਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ - AZAD SOCH ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸਪਸ਼ਟ,ਪੰਜਾਬ ਵਿਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ - AZAD SOCH

Live Clock Date

Your browser is not supported for the Live Clock Timer, please visit the Support Center for support.
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸਪਸ਼ਟ,ਪੰਜਾਬ ਵਿਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸਪਸ਼ਟ,ਪੰਜਾਬ ਵਿਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ

35

AZAD SOCH :-

PATIALA :- ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ,ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ,ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ।

ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ (Vijay Inder Singla) ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ (Government of India) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲ੍ਹੇ ਜਾ ਸਕਦੇ ਹਨ,ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ ‘ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ:- ਪੰਜਾਬ ਵਾਲਿਆਂ ਨੇ ਰਾਹੁਲ ਗਾਂਧੀ ਤੇ ਕਾਂਗਰਸ ਨੂੰ ਮੁੱਢ ਤੋਂ ਨਕਾਰਿਆ: ਸੰਦੀਪ ਸਿੰਗਲਾ

ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿਚ ਸਕੂਲ ਖੋਲ੍ਹਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (SOP’s) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ,ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਖੋਲ੍ਹੇ ਜਾ ਸਕਦੇ ਹਨ।

ਜਿਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿੱਚ ਬੁਲਾਇਆ ਜਾ ਸਕਦਾ ਹੈ,ਸਕੂਲ ਖੋਲ੍ਹਣ ਸਮੇਂ ਸਾਰੇ ਸੁਰੱਖਿਆ ਉਪਾਅ ਸੈਨੀਟਾਈਜ਼ੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇਗੀ,ਇਸੇ ਤਰ੍ਹਾਂ ਕਲਾਸਾਂ ਵਿਚ ਔਸਤਨ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ,ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ ‘ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਅਤੇ ਦੋਵਾਂ ਬੈਂਚਾਂ ਵਿਚਕਾਰ ਸਿਹਤ ਵਿਭਾਗ ਦੇ ਪ੍ਰੋਟੋਕੋਲ ਅਨੁਸਾਰ ਆਪਸੀ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਮਾਸਕ ਪਹਿਨਣਾ ਆਦਿ ਸਣੇ ਗ੍ਰਹਿ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਨੂੰ ਕੀਤਾ ਸਵਾਲ,ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ

ਅਕਾਲ ਤਖ਼ਤ ਵੱਲੋਂ ਲਗਾਈ ਸੇਵਾ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਲਗਾਏ ਝਾੜੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *