ਪੰਜਾਬ ਲਈ ਇਤਿਹਾਸਕ ਦਿਨ,ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਪੰਜਾਬ ਲਈ ਇਤਿਹਾਸਕ ਦਿਨ,ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਲਈ ਇਤਿਹਾਸਕ ਦਿਨ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

ਪੰਜਾਬ ਲਈ ਇਤਿਹਾਸਕ ਦਿਨ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

40

AZAD SOCH :-

ਗੁਰਦਾਸਪੁਰ :- ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ (Gurdaspur and Fazilka) ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉੱਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ,ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੋ ਨਿੱਬੜਿਆ ਕਿਉਂ ਜੋ ਆਨਲਾਈਨ ਮਾਧਿਅਮ ਰਾਹੀਂ ਹੋਏ ਉਦਘਾਟਨੀ ਸਮਾਰੋਹ, ਜਿਸ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕੀਤੀ, ਜਿਸ ਵਿੱਚ ਸੂਬੇ ਦੇ ਚਾਰ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਕੀਤਾ ਗਿਆ।

ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਅਤੇ ਸਰਹੱਦੀ ਜ਼ਿਲ੍ਹਿਆਂ ਦੀ ਮੁਕਾਮੀ ਬਾਸ਼ਿੰਦਿਆਂ ਦੀਆਂ ਲੋੜਾਂ ਦੀ ਪੂਰਤੀ ਕਰਦੇ ਇਨ੍ਹਾਂ ਪੁਲਾਂ ਵਿੱਚੋਂ ਤਿੰਨ ਪੁਲ ਜ਼ਿਲ੍ਹਾ ਗੁਰਦਾਸਪੁਰ (Gurdaspur) ਅਤੇ ਇੱਕ ਪੁਲ ਜ਼ਿਲ੍ਹਾ ਫ਼ਾਜ਼ਿਲਕਾ (Fazilka) ਵਿੱਚ ਬਣਾਇਆ ਗਿਆ ਹੈ,Vijay Inder Singla ਨੇ ਦੱਸਿਆ ਕਿ ਇਨ੍ਹਾਂ ਚਾਰ ਪੁਲਾਂ ਦੀ ਉਸਾਰੀ ਨਾਲ ਨਾ ਸਿਰਫ਼ ਸਰਹੱਦੀ ਖੇਤਰਾਂ ਦਾ ਆਰਥਿਕ ਅਤੇ ਸਮਾਜਿਕ ਵਿਕਾਸ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਮੌਕੇ ‘ਤੇ ਫੜਿਆ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਮੁੱਚੇ ਸਮਾਜਿਕ-ਆਰਥਿਕ ਸੁਧਾਰਾਂ ਲਈ ਵਚਨਬੱਧ ਹੈ,ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ,ਜਿਸ ਵਿੱਚ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਜੋੜਨ ਲਈ ਰਾਜ ਮਾਰਗਾਂ ਦਾ ਵਿਕਾਸ ਸ਼ਾਮਲ ਹੈ,ਪੁਲਾਂ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮੰਤਰੀ ਸਿੰਗਲਾ (Vijay Inder Singla) ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੋਨੇਵਾਲਾ-ਰਸੂਲਪੁਰ ਸੜਕ `ਤੇ ਕਾਸੋਵਾਲ ਵਿਖੇ ਧਰਮਕੋਟ ਪਤਨ ਨੇੜੇ ਰਾਵੀ ਦਰਿਆ ਉੱਪਰ ਬਣਾਇਆ ਗਿਆ।

483.95 ਮੀਟਰ ਲੰਮਾ ਮਲਟੀ ਸੈੱਲ ਬਾਕਸ ਬ੍ਰਿਜ (ਸਬਮਰਸੀਬਲ) ਸੁਰੱਖਿਆ ਬਲਾਂ ਲਈ ਜ਼ਰੂਰੀ ਸੰਪਰਕ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਕੰਮਕਾਜ ਵਿੱਚ ਸਹਾਈ ਹੋਵੇਗਾ,ਇਸ ਤੋਂ ਇਲਾਵਾ ਸਰਹੱਦ ਨਾਲ ਲਗਦੇ ਕਾਸੋਵਾਲ ਐਨਕਲੇਵ ਦੇ ਬਹੁਤ ਸਾਰੇ ਪਿੰਡ ਸਮਾਜਿਕ ਅਤੇ ਆਰਥਿਕ ਤੌਰ `ਤੇ ਮੁੱਖ ਸ਼ਹਿਰਾਂ ਨਾਲ ਜੁੜਨਗੇ,ਪੁਲਾਂ ਦੀ ਜ਼ਰੂਰਤ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਸੋਵਾਲ ਐਨਕਲੇਵ ਬਰਸਾਤਾਂ ਦੇ ਦਿਨਾਂ ਨੂੰ ਛੱਡ ਕੇ ਬਾਕੀ ਦਿਨਾਂ ਵਿੱਚ ਹੀ ਸੀਮਤ ਸਮਰੱਥਾ ਵਾਲੇ ਪੈਨਟੂਨ ਪੁਲ ਰਾਹੀਂ ਰਾਜ ਦੇ ਬਾਕੀ ਹਿੱਸੇ ਨਾਲ ਜੁੜਿਆ ਰਹਿੰਦਾ ਹੈ, ਜਦੋਂ ਕਿ ਬਰਸਾਤਾਂ ਵਿੱਚ ਹਰ ਸਾਲ ਇਹ ਪੁਲ ਹਟਾਉਣਾ ਪੈਂਦਾ ਹੈ।

ਇਸ ਕਾਰਨ ਕਿਸਾਨ ਦਰਿਆ ਪਾਰ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਉੱਤੇ ਬਰਸਾਤਾਂ ਦੌਰਾਨ ਕਾਸ਼ਤ ਨਹੀਂ ਕਰ ਸਕਦੇ ਸਨ,ਇਸ ਦੇ ਨਾਲ ਹੀ ਮਾਨਸੂਨ ਦੌਰਾਨ ਫ਼ੌਜ ਲਈ ਕੁਮਕ ਭੇਜਣੀ ਅਤੇ ਸੰਚਾਰ ਬਣਾਈ ਰੱਖਣਾ ਚੁਨੌਤੀ ਬਣਿਆ ਰਹਿੰਦਾ ਸੀ,ਇਹ ਪੁਲ India-Pakistan ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਇਸ ਐਨਕਲੇਵ ਨੂੰ ਭਾਰਤ ਦੇ ਬਾਕੀ ਹਿੱਸੇ ਨਾਲ ਹਮੇਸ਼ਾ ਲਈ ਜੋੜ ਦੇਵੇਗਾ,ਇਸੇ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ (Gurdaspur) ਵਿੱਚ ਡੋਗਰਾ ਮੰਦਰ-ਪੜੋਲ-ਜਨਿਆਲ-ਬਮਿਆਲ ਸੜਕ `ਤੇ 42.96 ਮੀਟਰ ਲੰਮੇ ਬਾਜ਼ੂ ਪੁਲ ਦਾ ਵਿਭਾਗੀ ਤੌਰ `ਤੇ ਨਿਰਮਾਣ ਕੀਤਾ ਗਿਆ ਹੈ, ਜੋ ਦੋ ਮਾਰਗੀ ਮਲਟੀ ਸੈੱਲ ਬਾਕਸ ਬ੍ਰਿਜ ਹੈ।

ਇਹ ਕੌਮਾਂਤਰੀ ਸਰਹੱਦ ਉੱਤੇ ਤਾਇਨਾਤ ਫ਼ੌਜ ਨੂੰ ਸੰਪਰਕ ਸਹੂਲਤ ਪ੍ਰਦਾਨ ਕਰੇਗਾ,ਇਸ ਮਾਰਗ `ਤੇ ਹੋਰ ਵੀ ਕਈ ਪਿੰਡ ਪੈਂਦੇ ਹਨ, ਜਿਨ੍ਹਾਂ ਨੂੰ ਇਸ ਮਾਰਗ ਨਾਲ ਸੜਕੀ ਸੰਪਰਕ ਮੁਹੱਈਆ ਹੁੰਦਾ ਹੈ,ਇਹ ਸੜਕ ਜੰਮੂ-ਕਸ਼ਮੀਰ (ਯੂ.ਟੀ.) ਦੇ ਕੌਮੀ ਸ਼ਾਹਰਾਹ-1ਏ ਨੂੰ ਵੀ ਪੰਜਾਬ ਨਾਲ ਜੋੜਦੀ ਹੈ ਅਤੇ ਅੱਗੇ ਕੌਮਾਂਤਰੀ ਸੀਮਾ ਵੱਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਮਾਨਸੂਨ ਦੌਰਾਨ ਜ਼ਿਆਦਾ ਪਾਣੀ ਭਰਨ ਕਾਰਨ ਆਵਾਜਾਈ ਦੇ ਯੋਗ ਨਹੀਂ ਰਹਿੰਦੀ, ਜਿਸ ਕਾਰਨ ਮੁਕਾਮੀ ਵਸੋਂ ਨੂੰ ਨਿੱਤ ਦੇ ਕਾਰ-ਵਿਹਾਰ ਵਿੱਚ ਰੁਕਾਵਟ ਆਉਂਦੀ ਹੈ।

ਅਤੇ ਹਥਿਆਰਬੰਦ ਬਲਾਂ ਦੀ ਕਾਰਜ ਕੁਸ਼ਲਤਾ ਵੀ ਪ੍ਰਭਾਵਿਤ ਹੁੰਦੀ ਹੈ,ਇਸ ਪੁਲ ਦਾ ਕੰਮ ਮਈ 2019 ਵਿੱਚ ਸ਼ੁਰੂ ਕੀਤਾ ਗਿਆ ਸੀ,ਹਾਲਾਂਕਿ ਭਾਰੀ ਆਵਾਜਾਈ ਅਤੇ ਮੀਂਹ ਕਾਰਨ ਕੰਮ ਨੂੰ ਨਿਰਵਿਘਨ ਚਲਾਉਣਾ ਚੁਨੌਤੀ ਸੀ ਪਰ ਲੋਕ ਨਿਰਮਾਣ ਵਿਭਾਗ ਦੀ ਸਖ਼ਤ ਮਿਹਨਤ ਅਤੇ ਟੀਮ ਦੇ ਦ੍ਰਿੜ੍ਹ ਯਤਨਾਂ ਸਦਕਾ, 42.96 ਮੀਟਰ ਲੰਮਾ ਇਹ ਪੁਲ ਪੰਜ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਕਰ ਲਿਆ ਗਿਆ,ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ (Gurdaspur) ਵਿੱਚ ਪੈਂਦਾ ਤੀਜਾ ‘ਸ਼ਿੰਗਾਰਵਾਂ ਪੁਲ’, ਜਿਸ ਦੀ ਲੰਬਾਈ 30.20 ਮੀਟਰ ਹੈ।

ਪਰਮਾਨੰਦ-ਤਾਰਾਗੜ੍ਹ-ਕਥਲੌਰ-ਐਨਜੇਐੱਸ-ਪੜੋਲ ਮਾਰਗ ’ਤੇ ਬਣਾਇਆ ਗਿਆ ਹੈ,ਵਿਭਾਗੀ ਤੌਰ `ਤੇ ਬਣਾਇਆ ਗਿਆ ਇਹ ਪੁਲ ਅੰਤਰਰਾਸ਼ਟਰੀ ਸੀਮਾ ‘ਤੇ ਤਾਇਨਾਤ ਫ਼ੌਜ ਅਤੇ ਇਸ ਮਾਰਗ ‘ਤੇ ਪੈਂਦੇ ਕਈ ਪਿੰਡਾਂ ਨੂੰ ਸੰਪਰਕ ਸਹੂਲਤ ਮੁਹੱਈਆ ਕਰੇਗਾ,ਇਹ ਸੜਕ ਵੀ ਜੰਮੂ-ਕਸ਼ਮੀਰ (ਯੂ.ਟੀ.) ਨੂੰ ਪੰਜਾਬ ਨਾਲ ਜੋੜਦੀ ਹੈ ਅਤੇ ਪਠਾਨਕੋਟ ਤੋਂ ਜੰਮੂ ਤੱਕ ਐਨ.ਐੱਚ.-1ਏ ਦਾ ਬਦਲਵਾਂ ਰਸਤਾ ਵੀ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਨਾਲੇ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਪਰਮਾਨੰਦ-ਤਾਰਾਗੜ੍ਹ-ਕਥਲੌਰ- ਐਨ.ਜੇ.ਐੱਸ.-ਪੜੋਲ ਸੜਕ ਸਾਲ ਦੇ ਜ਼ਿਆਦਾਤਰ ਸਮੇਂ ਦੌਰਾਨ ਆਵਾਜਾਈ ਦੇ ਯੋਗ ਨਹੀਂ ਰਹਿੰਦੀ, ਜਿਸ ਨਾਲ ਸਥਾਨਕ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਰੁਕਾਵਟ ਆਉਂਦੀ ਹੈ ਅਤੇ ਸੁਰੱਖਿਆ ਬਲਾਂ ਦੀ ਕਾਰਜ ਕੁਸ਼ਲਤਾ ਵੀ ਪ੍ਰਭਾਵਿਤ ਹੁੰਦੀ ਹੈ,ਇਸ ਸੜਕ ਦੀ ਮਹੱਤਤਾ ਅਤੇ ਰਣਨੀਤੀ ਦ੍ਰਿਸ਼ਟੀਕੋਣ ਦੇ ਨਾਲ-ਨਾਲ ਵੱਡੀ ਆਬਾਦੀ ਦੀ ਨਿਰਭਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ।

ਪੁਲ ਦੀ ਉਸਾਰੀ ਦੀ ਜ਼ਰੂਰਤ ਮਹਿਸੂਸ ਕੀਤੀ ਗਈ ਅਤੇ ਇਸ ਪੁਲ ਦਾ ਨਿਰਮਾਣ ਨੌਂ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਕਰ ਲਿਆ ਗਿਆ,ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਬਣਾਏ ਗਏ ਪੁਲ ਬਾਰੇ ਦੱਸਦਿਆਂ ਸ੍ਰੀ ਸਿੰਗਲਾ Vijay Inder Singla ਨੇ ਕਿਹਾ ਕਿ 40 ਮੀਟਰ ਲੰਮਾ ਸਟੀਲ ਦੇ ਢਾਂਚੇ ਵਾਲਾ ਇਹ ਪੁਲ ਸਬੁਨਾ-ਮੌਜ਼ਮ ਵਿਖੇ ਬਣਾਇਆ ਗਿਆ ਹੈ ਅਤੇ ਇਹ ਪੁਲ ਸਰਹੱਦੀ ਖੇਤਰਾਂ ਵਿੱਚ ਸਥਿਤ ਪਿੰਡਾਂ ਨੂੰ ਆਵਾਜਾਈ ਸੰਪਰਕ ਦੀ ਸਹੂਲਤ ਦੇਵੇਗਾ।

ਅਤੇ ਇਹ ਫ਼ਾਜ਼ਿਲਕਾ ਤੋਂ ਮੌਜੂਦਾ ਪੀ ਡਬਲ ਯੂ ਡੀ ਸੜਕ ਨੂੰ ਖ਼ਾਨਪੁਰ ਤੋਂ ਕੇਰਿਆਂ ਪਿੰਡ ਨਾਲ ਜੋੜੇਗਾ,ਉਨ੍ਹਾਂ ਕਿਹਾ ਕਿ ਇਹ ਨਵਾਂ ਪੁਲ 1972 ਵਿੱਚ ਬਣੇ ਸੀਮਤ ਭਾਰ ਸਮਰੱਥਾ ਵਾਲੇ ਪੁਰਾਣੇ ਐਕਸਟਰਾ ਵਾਈਡ ਬੈਲੇ ਬ੍ਰਿਜ (ਈ.ਡਬਲ ਯੂ.ਬੀ.ਬੀ.) ਦੀ ਥਾਂ ਬਣਾਇਆ ਗਿਆ ਹੈ, ਇਹ ਪੁਲ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਸਰਹੱਦ ਨੇੜੇ ਵੱਸਦੀ ਆਬਾਦੀ ਦੇ ਇਕ ਵੱਡੇ ਹਿੱਸੇ ਨੂੰ ਲਾਭ ਪਹੁੰਚਾਏਗਾ ਅਤੇ ਇਸ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੁਧਾਰ ਲਿਆਏਗਾ।

ਇਹ ਵੀ ਪੜ੍ਹੋ:-

ਗੁਰਲਾਲ ਬਰਾੜ ਦੇ ਕਤਲ ਦੀ ਜਿੰਮੇਵਾਰੀ ਬੰਬੀਹਾ ਗਰੁੱਪ ਨੇ ਲਈ

 ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *