ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਨਾਲ ਮੁਲਾਕਾਤ ਨੂੰ ਤਿਆਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਨਾਲ ਮੁਲਾਕਾਤ ਨੂੰ ਤਿਆਰ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਨਾਲ ਮੁਲਾਕਾਤ ਨੂੰ ਤਿਆਰ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਨਾਲ ਮੁਲਾਕਾਤ ਨੂੰ ਤਿਆਰ

30

AZAD SOCH :-

PATIALA :- ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ,ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਭਲਕੇ ਨੂੰ ਜਥੇਬੰਦੀਆਂ ਦੇ ਨੁਮਾਇੰਦੇ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਜਾਣਗੇ,ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਦੂਸਰੀ ਵਾਰ ਸੱਦਾ ਦੇਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ,ਜਿਸ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ।

ਅੱਜ ਚੰਡੀਗੜ੍ਹ ਵਿਖੇ ਹੋਈ 29 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਲਿਆ ਗਿਆ,ਇਸ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਕੇਂਦਰੀ ਸਕੱਤਰ ਨਾਲ ਗੱਲ ਕਰਨ ਲਈ ਆਪਣਾ ਕੇਸ ਤਿਆਰ ਕਰ ਲਿਆ ਹੈ ਅਤੇ ਕੱਲ ਅਸੀਂ ਆਪਣਾ ਕੇਸ ਅੱਗੇ ਰੱਖਾਂਗੇ।ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸਹਿਮਤ ਹੁੰਦੀਆਂ ਹਨ, ਤਾਂ ਦੋ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਜਾਣਗੇ, ਪਹਿਲਾ ਮੁੱਦਾ ਇਹ ਹੈ ਕਿ ਕਿਸਾਨ ਕੇਂਦਰ ਸਰਕਾਰ ਤੋਂ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਚਾਹੁੰਦੇ ਹਨ।

ਇਹ ਵੀ ਪੜ੍ਹੋ:-  शकूरबस्‍ती स्थित कोविड केयर सेंटर में अब तक कुल 674 मरीज भर्ती किए गए 644 मरीजों को डिस्‍चार्ज/शिफ्ट किया, 30 मरीज अभी भी भर्ती

ਜਦੋਂ ਕਿ ਦੂਸਰਾ ਵੱਡਾ ਮੁੱਦਾ ਇਹ ਹੈ ਕਿ ਕਿਸਾਨ ਸਰਕਾਰ ਤੋਂ ਭਰੋਸਾ ਚਾਹੁੰਦੇ ਹਨ ਕਿ ਕਾਰਪੋਰੇਟ ਜਗਤ ਨੂੰ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨ ਦਾ ਕੋਈ ਖ਼ਤਰਾ ਨਾ ਹੋਵੇ,
ਅੱਜ ਤਾਲਮੇਲ ਕਮੇਟੀ ਦੀ ਇੱਕ ਮੀਟਿੰਗ ਚੰਡੀਗੜ੍ਹ ਵਿੱਚ ਹੋਈ,ਕਿਸਾਨ ਨੇਤਾਵਾਂ ਨੇ ਰਾਜ ਸਰਕਾਰ ਦੇ ਮੰਤਰੀਆਂ ਨਾਲ ਵੀ ਬੈਠਕ ਕੀਤੀ,ਕਿਸਾਨ ਜੱਥੇਬੰਦੀਆਂ ਨੇ ਕੇਂਦਰ ਦੇ ਸਾਹਮਣੇ ਉਠਾਏ ਜਾਣ ਵਾਲੇ ਮਸਲਿਆਂ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ,ਪੰਜਾਬ ਵਿੱਚ ਚੱਲ ਰਹੀ ਰੇਲ ਰੋਕੋ ਅੰਦੋਲਨ ਨੂੰ ਇਸ ਤਰਾਂ ਜਾਰੀ ਰੱਖਣ ਦਿੱਤਾ ਜਾਵੇਗਾ,ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ,ਕਿਸਾਨ ਜੱਥੇਬੰਦੀਆਂ ਨੇ ਕੇਂਦਰ ਦੇ ਸਾਹਮਣੇ ਉਠਾਏ ਜਾਣ ਵਾਲੇ ਮਸਲਿਆਂ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ:- 

ਪੰਜਾਬ ਨੂੰ ਸਤੰਬਰ 2020 ਦੌਰਾਨ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ,ਇਸ ਸਾਲ 8.23 ਫੀਸਦੀ ਦਾ ਵਾਧਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *